ਦਿੱਲੀ ''ਚ 800 ਲੋਕਾਂ ਨਾਲ ਠੱਗੀ ਕਰਨ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ

Thursday, Sep 10, 2020 - 06:26 PM (IST)

ਦਿੱਲੀ ''ਚ 800 ਲੋਕਾਂ ਨਾਲ ਠੱਗੀ ਕਰਨ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ

ਨਵੀਂ ਦਿੱਲੀ- ਲੱਕੀ ਡਰਾਅ ਦੇ ਬਹਾਨੇ ਕਥਿਤ ਤੌਰ 'ਤੇ ਲਗਭਗ 800 ਲੋਕਾਂ ਨੂੰ ਠੱਗਣ ਵਾਲੇ ਇਕ ਗਿਰੋਹ 'ਚ ਸ਼ਾਮਲ 2 ਲੋਕਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਵੀਰਵਾਰ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਉੱਤਮ ਨਗਰ ਵਾਸੀ ਸਨੀ ਗੋਇਲ (28) ਅਤੇ ਰੋਹਿਣੀ ਵਾਸੀ ਸੱਜਨ ਕੁਮਾਰ (34) ਦੇ ਰੂਪ 'ਚ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਦੋਵੇਂ 'ਪ੍ਰਾਈਮ ਡੀਲ' ਨਾਂ ਦੀ ਕੰਪਨੀ ਨਾਲ ਜੁੜੇ ਸਨ। ਉਹ ਵੱਖ-ਵੱਖ ਸੂਬਿਆਂ ਦੇ ਮੋਬਾਇਲ ਫੋਨ ਨੰਬਰ ਪ੍ਰਾਪਤ ਕਰ ਕੇ ਲੋਕਾਂ ਨੂੰ ਫੋਨ ਕਰ ਕੇ ਲੱਕੀ ਡਰਾਅ ਤੋਹਫ਼ੇ ਦੇਣ ਦਾ ਵਾਅਦਾ ਕਰ ਕੇ ਬੁਲਾਉਂਦੇ ਸਨ। 

ਉਸ ਤੋਂ ਬਾਅਦ ਉਹ ਉਨ੍ਹਾਂ ਦਾ ਪਤਾ ਅਤੇ ਪਿਨਕੋਡ ਪ੍ਰਾਪਤ ਕਰਨ ਤੋਂ ਬਾਅਦ, ਉਸ ਵਿਅਕਤੀ ਨੂੰ ਕਹਿੰਦੇ ਸਨ ਕਿ ਉਨ੍ਹਾਂ ਨੂੰ ਇਕ ਪਾਰਸਲ ਭੇਜਿਆ ਜਾਵੇਗਾ ਅਤੇ ਉਨ੍ਹਾਂ ਨੂੰ ਇਸ ਲਈ ਇਕ ਯਕੀਨੀ ਰਾਸ਼ੀ ਦਾ ਭੁਗਤਾਨ ਕਰਨਾ ਹੋਵੇਗਾ। ਪੁੱਛ-ਗਿੱਛ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਹ ਵਾਅਦਾ ਕੀਤੇ ਗਏ ਤੋਹਫ਼ੇ ਨੂੰ ਭੇਜਣ ਦੀ ਬਜਾਏ ਬੈਲਟ, ਬਟੁਆ ਜਾਂ ਇਸੇ ਤਰ੍ਹਾਂ ਦੀਆਂ ਸਸਤੀਆਂ ਚੀਜ਼ਾਂ ਭੇਜਦੇ ਸਨ। ਪੁਲਸ ਨੂੰ ਰਮੇਸ਼ ਪਾਂਡੇ ਨਾਂ ਦੇ ਇਕ ਵਿਅਕਤੀ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ।


author

DIsha

Content Editor

Related News