ਦਿੱਲੀ : ਸ਼ਾਹੀਨ ਬਾਗ 'ਚ ਚੱਲੀ ਗੋਲੀ, ਹਿਰਾਸਤ 'ਚ ਸ਼ਖਸ

02/01/2020 5:32:22 PM

ਨਵੀਂ ਦਿੱਲੀ— ਦਿੱਲੀ ਦੇ ਸ਼ਾਹੀਨ ਬਾਗ ਇਲਾਕੇ 'ਚ ਗੋਲੀ ਚੱਲਣ ਦੀ ਖ਼ਬਰ ਹੈ। ਇਕ ਸ਼ਖਸ ਵਲੋਂ ਫਾਇਰਿੰਗ ਕੀਤੀ ਗਈ ਹੈ, ਜਿਸ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ। ਚੰਗੀ ਗੱਲ ਇਹ ਰਹੀ ਕਿ ਇਸ ਫਾਇਰਿੰਗ 'ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ। ਪੁਲਸ ਮੁਤਾਬਕ ਫਾਇਰਿੰਗ ਕਰਨ ਵਾਲੇ ਸ਼ਖਸ ਦਾ ਨਾਮ ਕਪਿਲ ਹੈ, ਉਸ ਨੇ ਹਵਾ 'ਚ ਦੋ ਰਾਊਂਡ 'ਚ ਫਾਇਰਿੰਗ ਕੀਤੀ। ਦੋਸ਼ੀ ਕਪਿਲ ਨੂੰ ਪੁੱਛ-ਗਿੱਛ ਲਈ ਸਰਿਤਾ ਵਿਹਾਰ ਥਾਣੇ ਵਿਚ ਲਿਆਂਦਾ ਗਿਆ ਹੈ ਅਤੇ ਪੁੱਛ-ਗਿੱਛ ਜਾਰੀ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਤੋਂ ਕ੍ਰਾਈਮ ਬਰਾਂਚ ਪੁੱਛ-ਗਿੱਛ ਕਰੇਗੀ।

ਦੱਸਣਯੋਗ ਹੈ ਕਿ ਦਿੱਲੀ ਦੇ ਸ਼ਾਹੀਨ ਬਾਗ ਇਲਾਕੇ ਵਿਚ ਪਿਛਲੇ ਡੇਢ ਮਹੀਨੇ ਤੋਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਨੂੰ ਲੈ ਕੇ ਵੱਡੀ ਗਿਣਤੀ 'ਚ ਲੋਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਤੋਂ ਪਹਿਲਾਂ ਦਿੱਲੀ ਦੇ ਜਾਮੀਆ ਇਲਾਕੇ ਵਿਚ ਸੀ. ਏ. ਏ. ਵਿਰੁੱਧ ਮਾਰਚ ਕੱਢ ਰਹੇ ਵਿਦਿਆਰਥੀਆਂ 'ਤੇ ਇਕ ਨਾਬਾਲਗ ਨੇ ਫਾਇਰਿੰਗ ਕੀਤੀ ਸੀ। ਇਸ ਫਾਇਰਿੰਗ ਵਿਚ ਇਕ ਵਿਦਿਆਰਥੀ ਸ਼ਾਬਾਦ ਜ਼ਖਮੀ ਹੋ ਗਿਆ ਸੀ, ਉਸ ਦੀ ਬਾਂਹ 'ਤੇ ਗੋਲੀ ਲੱਗੀ ਸੀ। ਗੋਲੀ ਲੱਗਣ ਕਾਰਨ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਇਸ ਫਾਇਰਿੰਗ ਤੋਂ ਬਾਅਦ ਦਿੱਲੀ ਪੁਲਸ ਨੇ ਦੋਸ਼ੀ ਨਾਬਾਲਗ ਨੂੰ ਗ੍ਰਿਫਤਾਰ ਕਰ ਲਿਆ ਸੀ।


Tanu

Content Editor

Related News