ਦਿੱਲੀ ਦੇ ACP ਦੇ ਪੁੱਤ ਨੂੰ ਦੋਸਤਾਂ ਨੇ ਹਰਿਆਣਾ ਦੀ ਨਹਿਰ ''ਚ ਸੁੱਟਿਆ, ਭਾਲ ਜਾਰੀ

Saturday, Jan 27, 2024 - 11:04 AM (IST)

ਦਿੱਲੀ ਦੇ ACP ਦੇ ਪੁੱਤ ਨੂੰ ਦੋਸਤਾਂ ਨੇ ਹਰਿਆਣਾ ਦੀ ਨਹਿਰ ''ਚ ਸੁੱਟਿਆ, ਭਾਲ ਜਾਰੀ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਦੇ ਇਕ ਸਹਾਇਕ ਕਮਿਸ਼ਨਰ (ਏ.ਸੀ.ਪੀ.) ਦੇ ਪੁੱਤ ਨੂੰ ਉਸ ਦੇ 2 ਦੋਸਤਾਂ ਨੇ ਪੈਸਿਆਂ ਦੇ ਵਿਵਾਦ ਨੂੰ ਲੈ ਕੇ ਹਰਿਆਣਾ 'ਚ ਇਕ ਨਹਿਰ 'ਚ ਧੱਕਾ ਮਾਰ ਦਿੱਤਾ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਲਕਸ਼ੈ ਚੌਹਾਨ (26) ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਪੁਲਸ ਅਨੁਸਾਰ ਦੋਸ਼ੀਆਂ 'ਚੋਂ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਦੂਜੇ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ : ਰਾਮਲੀਲਾ 'ਚ ਹਨੂੰਮਾਨ ਦਾ ਕਿਰਦਾਰ ਨਿਭਾ ਰਹੇ ਵਿਅਕਤੀ ਦੀ ਮੰਚ 'ਤੇ ਦਿਲ ਦਾ ਦੌਰਾ ਪੈਣ ਨਾਲ ਮੌਤ

ਪੁਲਸ ਨੇ ਵੀਰਵਾਰ ਨੂੰ ਦੱਸਿਆ ਕਿ ਚੌਹਾਨ ਆਪਣੇ 2 ਦੋਸਤਾਂ ਵਿਕਾਸ ਭਾਰਦਵਾਜ ਅਤੇ ਅਭਿਸ਼ੇਕ ਨਾਲ ਸੋਮਵਾਰ ਨੂੰ ਹਰਿਆਣਾ ਦੇ ਸੋਨੀਪਤ 'ਚ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਗਿਆ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਅਗਲੇ ਦਿਨ ਘਰ ਨਹੀਂ ਪਰਤਿਆ ਤਾਂ ਉਸ ਦੇ ਪਿਤਾ ਏ.ਸੀ.ਪੀ. ਯਸ਼ਪਾਲ ਸਿੰਘ ਨੇ ਮੰਗਲਵਾਰ ਨੂੰ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ। ਸਿੰਘ ਬਾਹਰੀ-ਉੱਤਰੀ ਦਿ4ਲੀ ਦੇ ਏ.ਸੀ.ਪੀ. (ਆਪਰੇਸ਼ਨ) ਵਜੋਂ ਤਾਇਨਾਤ ਹਨ। ਪੁਲਸ ਨੇ ਦੱਸਿਆ ਕਿ ਪੁਲਸ ਨੂੰ ਜਾਂਚ ਦੌਰਾਨ ਕੁਝ ਗੜਬੜੀ ਦਾ ਸ਼ੱਕ ਹੋਇਆ, ਜਿਸ ਤੋਂ ਬਾਅਦ ਸ਼ਿਕਾਇਤ ਨੂੰ ਅਗਵਾ ਦੀ ਐੱਫ.ਆਈ.ਆਰ. 'ਚ ਬਦਲ ਦਿੱਤਾ ਗਿਆ। ਇਕ ਅਧਿਕਾਰੀ ਨੇ ਦੱਸਿਆ ਕਿ ਮਾਮਲੇ 'ਚ ਸ਼ੁੱਕਰਵਾਰ ਨੂੰ ਕਤਲ ਦੀ ਧਾਰਾ ਜੋੜੀ ਗਈ ਅਤੇ ਇਸ ਸਿਲਸਿਲੇ 'ਚ ਅਭਿਸ਼ੇਕ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News