ਖ਼ੌਫਨਾਕ! ਪਤਨੀ ਨੂੰ ਹੋਟਲ 'ਚ ਲੈ ਗਿਆ ਪਤੀ, ਫਿਰ ਬੇਹੋਸ਼ ਕਰ ਕੇ ਵੱਢ ਦਿੱਤਾ ਹੱਥ

Sunday, Aug 27, 2023 - 11:50 AM (IST)

ਖ਼ੌਫਨਾਕ! ਪਤਨੀ ਨੂੰ ਹੋਟਲ 'ਚ ਲੈ ਗਿਆ ਪਤੀ, ਫਿਰ ਬੇਹੋਸ਼ ਕਰ ਕੇ ਵੱਢ ਦਿੱਤਾ ਹੱਥ

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦੇ ਇਕ ਹੋਟਲ ਵਿਚ ਇਕ ਵਿਅਕਤੀ ਨੇ ਝਗੜੇ ਤੋਂ ਬਾਅਦ ਆਪਣੀ ਪਤਨੀ ਦਾ ਹੱਥ ਵੱਢ ਦਿੱਤਾ। ਦਿੱਲੀ ਪੁਲਸ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਘਟਨਾ ਦੀ ਪੁਸ਼ਟੀ ਕੀਤੀ। ਘਟਨਾ ਸ਼ੁੱਕਰਵਾਰ ਸ਼ਾਮ ਨੂੰ ਉੱਤਰ-ਪੱਛਮੀ ਦਿੱਲੀ ਦੇ ਆਦਰਸ਼ ਨਗਰ ਇਲਾਕੇ ਵਿਚ ਵਾਪਰੀ। ਪੁਲਸ ਨੇ ਦੱਸਿਆ ਕਿ ਮੁਲਜ਼ਮ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਜਾਰੀ ਹੈ।

ਇਹ ਵੀ ਪੜ੍ਹੋ- ਤੈਸ਼ 'ਚ ਆਏ ਪਤੀ ਨੇ ਪਤਨੀ ਸਣੇ ਕੀਤਾ ਵੱਡਾ ਕਾਂਡ, 5 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਮੁਲਜ਼ਮ ਕੋਲ ਕੋਈ ਸਥਿਰ ਕਾਰੋਬਾਰ ਨਹੀਂ ਹੈ ਅਤੇ ਜੋੜੇ ਦਾ ਇਕ ਬੱਚਾ ਹੈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਸ਼ੁੱਕਰਵਾਰ ਦੇਰ ਸ਼ਾਮ ਹੋਟਲ ਤੋਂ ਮਿਲੀ। ਜਿਸ ਤੋਂ ਬਾਅਦ ਪੁਲਸ ਦੀ ਇਕ ਟੀਮ ਮੌਕੇ ’ਤੇ ਪਹੁੰਚੀ। ਜਿੱਥੇ ਪੁਲਸ ਨੇ ਦੇਖਿਆ ਕਿ ਔਰਤ ਦਾ ਹੱਥ ਵੱਢਿਆ ਹੋਇਆ ਹੈ ਅਤੇ ਖੂਨ ਵਹਿ ਰਿਹਾ ਸੀ। ਔਰਤ ਨੂੰ ਤੁਰੰਤ ਬਾਬੂ ਜਗਜੀਵਨ ਰਾਮ ਮੈਮੋਰੀਅਲ ਹਸਪਤਾਲ ਲਿਜਾਇਆ ਗਿਆ। ਉਥੋਂ ਔਰਤ ਨੂੰ ਸਫਦਰਜੰਗ ਹਸਪਤਾਲ ਵਿਚ ਟਰਾਂਸਫਰ ਕਰ ਦਿੱਤਾ ਗਿਆ, ਜਿਥੇ ਉਸ ਦਾ ਫਿਲਹਾਲ ਇਲਾਜ ਜਾਰੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਦੀ ਗ੍ਰਿਫਤਾਰੀ ਦੀ ਕੋਸ਼ਿਸ਼ ਤੇਜ਼ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਹਰਿਆਣਾ ਦੇ ਨੂਹ 'ਚ ਇੰਟਰਨੈੱਟ ਸੇਵਾਵਾਂ ਮੁੜ ਮੁਲਤਵੀ, ਜਾਣੋ ਵਜ੍ਹਾ

ਪੁਲਸ ਦਾ ਕਹਿਣਾ ਹੈ ਕਿ ਸ਼ੱਕ ਹੈ ਕਿ ਦੋਸ਼ੀ ਨੇ ਆਪਣੀ ਪਤਨੀ ਨੂੰ ਕੋਈ ਨਸ਼ੀਲਾ ਪਦਾਰਥ ਦਿੱਤਾ, ਜਿਸ ਕਾਰਨ ਉਹ ਬੇਹੋਸ਼ ਹੋ ਗਈ। ਫਿਰ ਉਸ ਦਾ ਹੱਥ ਵੱਢ ਦਿੱਤਾ। ਹੋਸ਼ ਆਉਣ ਮਗਰੋਂ ਔਰਤ ਨੇ ਹੋਟਲ ਦੇ ਕਰਮਚਾਰੀਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਸ ਨੂੰ ਖ਼ਬਰ ਦਿੱਤੀ ਗਈ। ਔਰਤ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਅਤੇ ਉਸ ਦੇ ਪਤੀ ਵਿਚਕਾਰ ਝਗੜਾ ਚੱਲ ਰਿਹਾ ਸੀ। ਇਸ ਤੋਂ ਇਲਾਵਾ ਉਹ ਝਗੜੇ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦੇ ਸਕੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News