ਦਿੱਲੀ ਸਰਹੱਦ ''ਤੇ ਪਹੁੰਚੇ ਕਿਸਾਨਾਂ ਦੇ ਕਾਫ਼ਲੇ, ਖੇਤੀਬਾੜੀ ਮੰਤਰੀ ਨੇ ਅੰਦੋਲਨ ਖ਼ਤਮ ਕਰਨ ਦੀ ਕੀਤੀ ਅਪੀਲ
Friday, Nov 27, 2020 - 11:17 PM (IST)
ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਇਸ ਲਈ ਤਿੰਨ ਦਸੰਬਰ ਦੀ ਗੱਲਬਾਤ ਦਾ ਪ੍ਰਸਤਾਵ ਰੱਖਿਆ ਹੈ।ਦੂਜੇ ਪਾਸੇ ਖੇਤੀਬਾੜੀ ਮੰਤਰੀ ਨੇ ਇਹ ਵੀ ਇਲਜ਼ਾਮ ਲਗਾਇਆ ਹੈ ਕਿ ਕਾਂਗਰਸ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਵੀ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਖ਼ਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕਿਸਾਨਾਂ ਦੇ ਹਿੱਤ ਲਈ ਕੰਮ ਕਰਨ ਵਾਸਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਲਈ ਵਚਨਬੱਧ ਹੈ।ਨਵੇਂ ਕਾਨੂੰਨ ਵੀ ਕਿਸਾਨਾਂ ਦੇ ਹਿੱਤ ਵਿਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਤੇ ਇਸੇ ਲਈ 3 ਦਸੰਬਰ ਨੂੰ ਫ਼ਿਰ ਗੱਲਬਾਤ ਲਈ ਬੁਲਾਇਆ ਗਿਆ ਹੈ। ਨਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਅਪੀਲ ਕਰਦਿਆਂ ਗੱਲਬਾਤ ਲਈ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ: ਦਿੱਲੀ ਜਾ ਰਹੇ ਜਥੇ 'ਚ ਸ਼ਾਮਲ ਮਾਨਸਾ ਜ਼ਿਲ੍ਹੇ ਦੇ ਕਿਸਾਨ ਦੀ ਮੌਤ
ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ।ਕਾਂਗਰਸ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਨੀਤੀਆਂ ਉਤੇ ਝਾਤ ਮਾਰਨ ਤੇ ਆਪਣੇ ਮੈਨੀਫੈਸਟੋ ਨੂੰ ਜਨਤਕ ਤੌਰ ਉਤੇ ਵਾਪਸ ਲਏ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਸਿਆਸੀ ਮੁਫਾਦਾਂ ਲਈ ਹਵਾ ਦਿੱਤੀ ਜਾ ਰਹੀ ਹੈ ਜਦੋਂ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਕਿਸਾਨਾਂ ਦੇ ਹਿੱਤ ਵਿਚ ਹਨ।
ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਸਕੇ ਭੈਣ ਭਰਾ ਦੀ ਹੋਈ