ਦਿੱਲੀ : ਏਮਜ਼ ਦੀ ਨਰਸ ਅਤੇ ਉਸ ਦੇ 2 ਬੱਚੇ ਕੋਰੋਨਾ ਪਾਜ਼ੀਟਿਵ, ਹਿੰਦੂ ਰਾਵ ਹਸਪਤਾਲ ਬੰਦ

Sunday, Apr 26, 2020 - 09:26 AM (IST)

ਨਵੀਂ ਦਿੱਲੀ- ਦਿੱਲੀ ਦੇ ਹਿੰਦੂ ਰਾਵ ਹਸਪਤਾਲ 'ਚ ਇਕ ਨਰਸ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਹਸਪਤਾਲ ਨੂੰ ਬੰਦ ਕਰ ਦਿੱਤਾ ਗਿਆ ਹੈ। ਹੁਣ ਹਸਪਤਾਲ ਨੂੰ ਸੈਨੀਟਾਈਜ਼ ਕਰਨ ਤੋਂ ਬਾਅਦ ਕੰਮ ਸ਼ੁਰੂ ਹੋਵੇਗਾ। ਉੱਥੇ ਹੀ ਦਿੱਲੀ ਸਥਿਤ ਏਮਜ਼ ਦੇ ਕੈਂਸਰ ਡਿਪਾਰਟਮੈਂਟ 'ਚ ਕੰਮ ਕਰਨ ਵਾਲੀ ਇਕ ਨਰਸ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਹਿੰਦੂ ਰਾਵ ਐੱਮ.ਸੀ.ਡੀ. ਦਾ ਸਭ ਤੋਂ ਵੱਡਾ ਹਸਪਤਾਲ ਮੰਨਿਆ ਜਾਂਦਾ ਹੈ। ਇਸ ਤੋਂ ਪਹਿਲਾਂ, ਕੋਰੋਨਾ ਇਨਫੈਕਸ਼ਨ ਦੇ ਮਾਮਲੇ ਆਉਣ ਤੋਂ ਬਾਅਦ ਦਿੱਲੀ ਦੇ ਅਗਰਸੇਨ ਹਸਪਤਾਲ ਨੂੰ ਸੀਲ ਕੀਤਾ ਗਿਆ ਸੀ।

ਉੱਥੇ ਹੀ ਦਿੱਲੀ ਸਥਿਤ ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ਼) ਦੇ ਕੈਂਸਰ ਡਿਪਾਰਟਮੈਂਟ 'ਚ ਕੰਮ ਕਰਨ ਵਾਲੀ ਨਰਸ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਟੈਸਟ ਤੋਂ ਬਾਅਦ ਨਰਸ ਦੇ 2 ਬੱਚੇ ਵੀ ਪਾਜ਼ੀਟਿਵ ਪਾਏ ਗਏ ਹਨ, ਜਦੋਂ ਕਿ ਨਰਸ ਦੇ ਪਤੀ ਦਾ ਟੈਸਟ ਨੈਗੇਟਿਵ ਆਇਆ ਹੈ। ਨਰਸ ਨੂੰ ਸ਼ਨੀਵਾਰ ਨੂੰ ਹੀ ਏਮਜ਼ 'ਚ ਭਰਤੀ ਕਰਵਾਇਆ ਗਿਆ ਸੀ, ਜਦੋਂ ਕਿ ਉਸ ਦੇ ਦੋਵੇਂ ਬੱਚਿਆਂ ਨੂੰ ਐਤਵਾਰ ਯਾਨੀ ਅੱਜ ਏਮਜ਼ ਲਿਆਂਦਾ ਜਾਵੇਗਾ। ਫਿਲਹਾਲ ਦਿੱਲੀ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। 111 ਨਵੇਂ ਮਰੀਜ਼ ਮਿਲਣ ਤੋਂ ਬਾਅਦ ਮਰੀਜ਼ਾਂ ਦੀ ਗਿਣਤੀ 2625 ਪਹੁੰਚ ਗਈ ਹੈ। ਦਿੱਲੀ 'ਚ 24 ਘੰਟਿਆਂ 'ਚ ਇਨਫੈਕਸ਼ਨ ਨਾਲ ਇਕ ਦੀ ਮੌਤ ਹੋ ਚੁਕੀ ਹੈ।


DIsha

Content Editor

Related News