ਡਾਕਟਰਾਂ ਨੇ ਸੋਨੀਆ ਗਾਂਧੀ ਨੂੰ ਕੁਝ ਸਮੇਂ ਲਈ ਦਿੱਲੀ ਤੋਂ ਬਾਹਰ ਰਹਿਣ ਦੀ ਦਿੱਤੀ ਸਲਾਹ

11/20/2020 12:42:29 PM

ਨਵੀਂ ਦਿੱਲੀ- ਦਿੱਲੀ 'ਚ ਹਵਾ ਪ੍ਰਦੂਸ਼ਣ ਕਾਰਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਛਾਤੀ 'ਚ ਇਨਫੈਕਸ਼ਨ ਨੂੰ ਦੇਖਦੇ ਹੋਏ ਡਾਕਟਰਾਂ ਨੇ ਕੁਝ ਦਿਨਾਂ ਲਈ ਰਾਸ਼ਟਰੀ ਰਾਜਧਾਨੀ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਪਾਰਟੀ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਸੋਨੀਆ ਗਾਂਧੀ ਕੁਝ ਦਿਨਾਂ ਲਈ ਗੋਆ ਜਾਂ ਚੇਨਈ 'ਚ ਰਹਿ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ੁੱਕਰਵਾਰ ਦੁਪਹਿਰ ਸੋਨੀਆ ਦੇ ਦਿੱਲੀ ਤੋਂ ਰਵਾਨਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨਾਲ ਰਾਹੁਲ ਗਾਂਧੀ ਜਾਂ ਪ੍ਰਿਯੰਕਾ ਗਾਂਧੀ ਵਾਡਰਾ ਵੀ ਜਾ ਸਕਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਅਗਸਤ ਮਹੀਨੇ ਹਸਪਤਾਲ ਤੋਂ ਛੁੱਟੀ ਮਿਲਣ ਦੇ ਬਾਅਦ ਤੋਂ ਸੋਨੀਆ ਗਾਂਧੀ ਮੈਡੀਕਲ ਨਿਗਰਾਨੀ 'ਚ ਹੈ ਅਤੇ ਡਾਕਟਰ ਉਨ੍ਹਾਂ ਦੀ ਛਾਤੀ 'ਚ ਇਨਫੈਕਸ਼ਨ ਦੇ ਲਗਾਤਾਰ ਬਣੇ ਰਹਿਣ ਤੋਂ ਚਿੰਤਤ ਹਨ।

ਇਹ ਵੀ ਪੜ੍ਹੋ : ਕੁੱਤੇ ਦੀ ਮੌਤ ਤੋਂ ਦੁਖੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ’ਚ ਲਿਖਿਆ- ਮੈਨੂੰ ਬਾਬੂ ਨਾਲ ਦਫਨਾਇਆ ਜਾਵੇ

ਖਾਸ ਕਰ ਕੇ ਉਨ੍ਹਾਂ ਦੀ ਚਿੰਤਾ ਇਸ ਗੱਲ ਨੂੰ ਲੈ ਕੇ ਹੈ ਕਿ ਦਿੱਲੀ 'ਚ ਹਵਾ ਪ੍ਰਦੂਸ਼ਣ ਦੀ ਮੌਜੂਦਾ ਸਥਿਤੀ ਉਨ੍ਹਾਂ ਦੀ ਸਿਹਤ ਦੇ ਪ੍ਰਤੀਕੂਲ ਹੈ। ਕਾਂਗਰਸ ਸੂਤਰਾਂ ਨੇ ਦੱਸਿਆ ਕਿ ਹਵਾ ਪ੍ਰਦੂਸ਼ਣ ਕਾਰਨ ਸੋਨੀਆ ਦੀ ਛਾਤੀ 'ਚ ਇਨਫੈਕਸ਼ਨ ਅਤੇ ਅਸਥਮਾ ਵਧ ਗਿਆ ਹੈ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨਾਂ ਲਈ ਦਿੱਲੀ ਤੋਂ ਬਾਹਰ ਜਾਣ ਦੀ ਸਲਾਹ ਦਿੱਤੀ ਹੈ। ਸੋਨੀਆ ਅਜਿਹੇ ਸਮੇਂ ਦਿੱਲੀ ਤੋਂ ਬਾਹਰ ਜਾ ਰਹੀ ਹੈ, ਜਦੋਂ ਬਿਹਾਰ ਚੋਣ 'ਚ ਕਾਂਗਰਸ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਨੂੰ ਲੈ ਕੇ ਪਾਰਟੀ ਦੇ ਅੰਦਰੋਂ ਹੀ ਆਤਮਚਿੰਤਨ ਦੀ ਮੰਗ ਉੱਠ ਰਹੀ ਹੈ। ਕਾਂਗਰਸ ਪ੍ਰਧਾਨ 30 ਜੁਲਾਈ ਨੂੰ ਸਰ ਗੰਗਾਰਾਮ ਹਸਪਤਾਲ 'ਚ ਦਾਖ਼ਲ ਹੋਈ ਸੀ, ਜਿੱਥੋਂ ਕੁਝ ਦਿਨਾਂ ਬਾਅਦ ਉਨ੍ਹਾਂ ਨੂੰ ਛੁੱਟੀ ਮਿਲੀ ਸੀ। ਫਿਰ 12 ਸਤੰਬਰ ਨੂੰ ਉਹ ਆਪਣੀ ਨਿਯਮਿਤ ਮੈਡੀਕਲ ਜਾਂਚ ਲਈ ਵਿਦੇਸ਼ ਗਈ ਸੀ ਅਤੇ ਉਨ੍ਹਾਂ ਨਾਲ ਪੁੱਤ ਰਾਹੁਲ ਗਾਂਧੀ ਵੀ ਗਏ ਸਨ। ਇਸ ਕਾਰਨ ਦੋਵੇਂ ਸੰਸਦ ਦੇ ਮਾਨਸੂਨ ਸੈਸ਼ਨ 'ਚ ਸ਼ਾਮਲ ਨਹੀਂ ਹੋ ਸਕੇ ਸਨ।

ਇਹ ਵੀ ਪੜ੍ਹੋ : ਦਾਦਾ ਕਰੋੜਪਤੀ ਪਰ ਪਿਓ ਕਰ ਰਿਹੈ ਸੀ ਮਜ਼ਦੂਰੀ, ਇਸ ਗੱਲੋਂ ਖ਼ਫ਼ਾ ਪੋਤੇ ਨੇ ਕਰ ਦਿੱਤਾ ਵੱਡਾ ਕਾਰਾ


DIsha

Content Editor

Related News