ਦਿੱਲੀ ਸਭ ਤੋਂ ਪ੍ਰਦੂਸ਼ਿਤ ਸ਼ਹਿਰ, ਦਮ ਘੋਟੂ ਹਵਾ ''ਚ ਲੋਕਾਂ ਦਾ ਸਾਹ ਲੈਣਾ ਔਖਾ, AQI 400 ਤੋਂ ਪਾਰ

11/23/2023 11:11:42 AM

ਨਵੀਂ ਦਿੱਲੀ- ਬੀਤੇ ਕਈ ਮਹੀਨਿਆਂ ਤੋਂ ਦਿੱਲੀ-NCR 'ਚ ਪ੍ਰਦੂਸ਼ਣ ਨਾਲ ਹਾਲਾਤ ਬੇਹੱਦ ਖਰਾਬ ਬਣੇ ਹੋਏ ਹਨ। ਹਵਾ ਦਾ ਪੱਧਰ ਬੁਰੀ ਤਰ੍ਹਾਂ ਵਿਗੜਦਾ ਜਾ ਰਿਹਾ ਹੈ। ਦੀਵਾਲੀ ਤੋਂ ਪਹਿਲਾਂ ਮੀਂਹ ਪੈਣ ਕਾਰਨ ਪ੍ਰਦੂਸ਼ਣ ਤੋਂ ਰਾਹਤ ਮਿਲੀ ਸੀ ਪਰ 13 ਨਵੰਬਰ ਮਗਰੋਂ ਦਿੱਲੀ ਸਮੇਤ NCR ਦੇ ਇਲਾਕਿਆਂ ਦੀ ਹਵਾ ਬੇਹੱਦ ਖ਼ਰਾਬ ਬਣੀ ਹੋਈ ਹੈ। ਮੌਜੂਦਾ ਸਮੇਂ ਵਿਚ ਦਿੱਲੀ ਦੀ ਹਵਾ ਖਰਾਬ ਸ਼੍ਰੇਣੀ ਵਿਚ ਆ ਗਈ ਹੈ। ਇਨ੍ਹੀਂ ਦਿਨੀਂ ਦਿੱਲੀ  ਦੀ ਹਵਾ ਦੇਸ਼ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿਚ ਗਿਣੀ ਜਾ ਰਹੀ ਹੈ। 

ਇਹ ਵੀ ਪੜ੍ਹੋ-  ਦਿੱਲੀ 'ਚ ਹਵਾ ਪ੍ਰਦੂਸ਼ਣ ਦਾ ਪੱਧਰ ਫਿਰ ਵਧਿਆ, ਕੋਈ ਵੱਡੀ ਰਾਹਤ ਮਿਲਣ ਦੀ ਉਮੀਦ ਨਹੀਂ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ-NCR 'ਚ ਵੀਰਵਾਰ ਯਾਨੀ ਕਿ ਅੱਜ ਸਵੇਰੇ 5 ਵਜੇ ਤੱਕ ਹਵਾ ਗੁਣਵੱਤਾ ਦਾ ਪੱਧਰ (AQI) 400 ਤੋਂ ਉੱਪਰ ਰਿਹਾ। ਇਸ ਤੋਂ ਇਲਾਵਾ ਆਨੰਦ ਵਿਹਾਰ ਵਿਚ AQI 387, ਆਰ. ਕੇ. ਪੁਰਮ 'ਚ 416, ਪੰਜਾਬੀ ਬਾਗ 'ਚ 423 ਰਿਹਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਵਿਚ ਦਿੱਲੀ-NCR ਦੇ ਮੌਸਮ ਵਿਚ ਬਦਲਾਅ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਦਿੱਲੀ ਪ੍ਰਦੂਸ਼ਣ: SC ਦੀ ਤਲਖ਼ ਟਿੱਪਣੀ- ਦੋਸ਼ਾਂ ਦੀ ਖੇਡ ਜਾਰੀ ਰਹੀ ਤਾਂ ਜ਼ਮੀਨ ਸੁੱਕ ਜਾਵੇਗੀ, ਪਾਣੀ ਮੁੱਕ ਜਾਵੇਗਾ

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ਰਿਪੋਰਟ ਮੁਤਾਬਕ ਦਿੱਲੀ ਦੀ ਹਵਾ ਇਨ੍ਹੀਂ ਦਿਨੀਂ ਦੇਸ਼ 'ਚ ਸਭ ਤੋਂ ਪ੍ਰਦੂਸ਼ਿਤ ਮੰਨੀ ਗਈ ਹੈ। ਵਿਸ਼ਵ ਪੱਧਰ 'ਤੇ ਵੇਖਿਆ ਜਾਵੇ ਤਾਂ ਦਿੱਲੀ ਹੁਣ ਪ੍ਰਦੂਸ਼ਣ ਦੇ ਮਾਮਲੇ ਵਿਚ ਪਹਿਲੇ ਸਥਾਨ 'ਤੇ ਆ ਚੁੱਕੀ ਹੈ। ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ 110 ਦੇਸ਼ਾਂ ਦੀ ਲਿਸਟ ਵਿਚ ਦੇਸ਼ ਦੇ ਤਿੰਨ ਸ਼ਹਿਰ ਸ਼ਾਮਲ ਹੋਏ ਹਨ। ਇਨ੍ਹਾਂ ਵਿਚ ਦਿੱਲੀ, ਕੋਲਕਾਤਾ ਅਤੇ ਮੁੰਬਈ ਸ਼ਾਮਲ ਹਨ।  ਦੱਸ ਦੇਈਏ ਕਿ ਜ਼ੀਰੋ ਅਤੇ 50 ਦੇ ਵਿਚਕਾਰ AQI ਨੂੰ 'ਚੰਗਾ', 51 ਅਤੇ 100 ਵਿਚਕਾਰ 'ਤਸੱਲੀਬਖਸ਼', 101 ਅਤੇ 200 ਨੂੰ 'ਦਰਮਿਆਨਾ', 201 ਅਤੇ 300 ਨੂੰ 'ਮਾੜਾ', 301 ਅਤੇ 400 ਨੂੰ 'ਬਹੁਤ ਮਾੜਾ', 401 ਅਤੇ 450 ਦੇ ਵਿਚਕਾਰ 'ਗੰਭੀਰ' ਮੰਨਿਆ ਜਾਂਦਾ ਹੈ ਅਤੇ 450 ਤੋਂ ਉੱਪਰ ਨੂੰ 'ਬਹੁਤ ਗੰਭੀਰ' ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ- ਦਮ ਘੋਟੂ ਹੋਈ ਦਿੱਲੀ ਦੀ ਹਵਾ, ਹਵਾ ਗੁਣਵੱਤਾ ਅੱਜ 'ਗੰਭੀਰ ਸ਼੍ਰੇਣੀ' 'ਚ, AQI 400 ਤੋਂ ਪਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

Tanu

This news is Content Editor Tanu