ਦਿੱਲੀ ’ਚ ਦੀ ਆਬੋ-ਹਵਾ ‘ਬੇਹੱਦ ਖ਼ਰਾਬ’

11/21/2021 12:48:01 PM

ਨਵੀਂ ਦਿੱਲੀ (ਭਾਸ਼ਾ)— ਦਿੱਲੀ ਵਿਚ ਐਤਵਾਰ ਨੂੰ ਹਵਾ ਗੁਣਵੱਤਾ ‘ਬੇਹੱਦ ਖਰਾਬ’ ਸ਼੍ਰੇਣੀ ’ਚ ਦਰਜ ਕੀਤੀ ਗਈ। ਦਿਨ ਵਿਚ ਤੇਜ਼ ਹਵਾਵਾਂ ਚੱਲਣ ਨਾਲ ਪ੍ਰਦੂਸ਼ਣ ਦੇ ਪੱਧਰ ’ਚ ਕੁਝ ਕਮੀ ਆਉਣ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਰਾਸ਼ਟਰੀ ਰਾਜਧਾਨੀ ’ਚ ਸਵੇਰੇ ਹਵਾ ਗੁਣਵੱਤਾ ਸੂਚਕਾਂਕ (ਏ. ਕਿਊ. ਆਈ.) 382 ਰਿਹਾ, ਉੱਥੇ ਹੀ ਸ਼ਨੀਵਾਰ ਨੂੰ 24 ਘੰਟੇ ਦਾ ਔਸਤ ਏ. ਕਿਊ. ਆਈ. 374 ਰਿਹਾ। ਫਰੀਦਾਬਾਦ ’ਚ ਏ. ਕਿਊ. ਆਈ. 347, ਗਾਜ਼ੀਆਬਾਦ ’ਚ 344, ਗ੍ਰੇਟਰ ਨੋਇਡਾ ’ਚ 322, ਗੁਰੂਗ੍ਰਾਮ ਵਿਚ 345 ਅਤੇ ਨੋਇਡਾ ’ਚ ਏ. ਕਿਊ. ਆਈ. 356 ਰਿਹਾ, ਜੋ ਕਿ ਬੇਹੱਦ ਖਰਾਬ ਸ਼੍ਰੇਣੀ ਵਿਚ ਆਉਂਦਾ ਹੈ। ਪਿ੍ਰਥਵੀ ਵਿਗਿਆਨ ਮੰਤਰਾਲਾ ਦੇ ਹਵਾ ਪ੍ਰਦੂਸ਼ਣ ਨਿਗਰਾਨੀ ਕਰਤਾ ‘ਸਫਰ’ ਮੁਤਾਬਕ 21 ਨਵੰਬਰ ਤੋਂ 23 ਨਵੰਬਰ ਦਰਮਿਆਨ ਹਵਾ ਦੇ ਮਜ਼ਬੂਤ ਹੋਣ ਦੀ ਉਮੀਦ ਹੈ, ਜਿਸ ਨਾਲ ਹਵਾ ਪ੍ਰਦੂਸ਼ਣ ’ਚ ਸੁਧਾਰ ਆ ਸਕਦਾ ਹੈ।

ਇਹ ਵੀ ਪੜ੍ਹੋ :  ਦਿੱਲੀ ’ਚ ‘ਬੇਕਾਬੂ’ ਹਵਾ ਪ੍ਰਦੂਸ਼ਣ, ਸਕੂਲ-ਕਾਲਜ ਅਗਲੇ ਹੁਕਮਾਂ ਤੱਕ ਰਹਿਣਗੇ ਬੰਦ

ਭਾਰਤੀ ਮੌਸਮ ਵਿਗਿਆਨ ਵਿਭਾਗ ਮੁਤਾਬਕ ਸ਼ਹਿਰ ਵਿਚ ਘੱਟ ਤੋਂ ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 3 ਡਿਗਰੀ ਘੱਟ ਹੈ। ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹਿਣ ਦਾ ਅਨੁਮਾਨ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਸੋਮਵਾਰ ਨੂੰ 10 ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ’ਚ ਟਰੱਕਾਂ ਦੀ ਐਂਟਰੀ ’ਤੇ ਰੋਕ, ਸਕੂਲ ਅਤੇ ਕਾਲਜ ਬੰਦ ਕਰਨ, ਨਿਰਮਾਣ ਕੰਮਾਂ ’ਤੇ ਰੋਕ ਆਦਿ ਕਦਮ ਸ਼ਾਮਲ ਹਨ।ਗਾਂ ਪੂਰੀਆਂ ਨਹੀਂ ਹੁੰਦੀਆਂ, ਦਿੱਲੀ ਬਾਰਡਰ ਖਾਲੀ ਕਰਨ ਦਾ ਕੋਈ ਸਵਾਲ ਹੀ ਨਹੀਂ ਉਠਦਾ।

ਇਹ ਵੀ ਪੜ੍ਹੋ : ਦਿੱਲੀ ’ਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਚੀਫ਼ ਜਸਟਿਸ ਨੇ ਕਿਹਾ- ‘ਅਸੀਂ ਘਰਾਂ ’ਚ ਵੀ ਮਾਸਕ ਲਾਉਣ ਨੂੰ ਮਜ਼ਬੂਰ’

ਦੱਸ ਦੇਈਏ ਕਿ 0 ਤੋਂ 50 ਦਰਮਿਆਨ ਹਵਾ ਦੀ ਗੁਣਵੱਤਾ ਨੂੰ ਚੰਗਾ, 51 ਤੋਂ 100 ਦਰਮਿਆਨ ਨੂੰ ‘ਤਸੱਲੀਬਖ਼ਸ਼’, 101 ਤੋਂ 200 ਦਰਮਿਆਨ ਨੂੰ ‘ਮੱਧ’ 201 ਤੋਂ 300 ਦਰਮਿਆਨ ‘ਖਰਾਬ’, 301 ਤੋਂ 400 ਦਰਮਿਆਨ ‘ਬੇਹੱਦ ਖਰਾਬ’ ਅਤੇ 401 ਤੋਂ 500 ਦਰਮਿਆਨ ‘ਗੰਭੀਰ’ ਸ਼੍ਰੇਣੀ ਵਿਚ ਮੰਨਿਆ ਜਾਂਦਾ ਹੈ। 

ਇਹ ਵੀ ਪੜ੍ਹੋ : ਦਿੱਲੀ ’ਚ ਹਵਾ ਗੁਣਵੱਤਾ ‘ਬਹੁਤ ਖ਼ਰਾਬ’ ਸ਼੍ਰੇਣੀ ’ਚ, ਭਲਕੇ ਤੋਂ ਸੁਧਾਰ ਦੀ ਉਮੀਦ

Tanu

This news is Content Editor Tanu