ਦਿੱਲੀ ਦੀ ਹਵਾ ‘ਬਹੁਤ ਖਰਾਬ’, ਆਸਮਾਨ ’ਚ ਛਾਈ ਧੁੰਦ

Tuesday, Nov 09, 2021 - 10:36 AM (IST)

ਦਿੱਲੀ ਦੀ ਹਵਾ ‘ਬਹੁਤ ਖਰਾਬ’, ਆਸਮਾਨ ’ਚ ਛਾਈ ਧੁੰਦ

ਨਵੀਂ ਦਿੱਲੀ— ਰਾਸ਼ਟਰੀ ਰਾਜਧਾਨੀ ਦਿੱਲੀ ਦੀ ਹਵਾ ਬਹੁਤ ਹੀ ਗੰਦਲੀ ਹੁੰਦੀ ਜਾ ਰਹੀ ਹੈ। ਜ਼ਹਿਰੀਲੀ ਹਵਾ ’ਚ ਲੋਕਾਂ ਦਾ ਸਾਹ ਲੈਣਾ ਵੀ ਔਖਾ ਹੋ ਰਿਹਾ ਹੈ। ਦੀਵਾਲੀ ਤੋਂ ਬਾਅਦ ਹਵਾ ਹੋਰ ਪ੍ਰਦੂਸ਼ਿਤ ਹੋ ਗਈ ਹੈ। ਆਸਮਾਨ ’ਚ ਧੂੰਆਂ ਅਤੇ ਧੁੰਦ ਦਾ ਪ੍ਰਭਾਵ ਜਾਰੀ ਹੈ। ਰਾਜਧਾਨੀ ਦੀ ਹਵਾ ਹੁਣ ‘ਗੰਭੀਰ’ ਤੋਂ ‘ਬਹੁਤ ਖਰਾਬ’ ਸ਼੍ਰੇਣੀ ਵਿਚ ਆ ਗਈ ਹੈ। ਹਾਲਾਤ ਅਜਿਹੇ ਬਣ ਗਏ ਹਨ ਕਿ ਹਰ 5 ਪਰਿਵਾਰਾਂ ’ਚੋਂ 4 ਪਰਿਵਾਰ ਕਿਸੇ ਨਾ ਕਿਸੇ ਬੀਮਾਰੀ ਨਾਲ ਜੂਝ ਰਹੇ ਹਨ। ਓਧਰ ਦਿੱਲੀ ਵਾਸੀਆਂ ਦਾ ਕਹਿਣਾ ਹੈ ਕਿ ਇੰਨੇ ਪ੍ਰਦੂਸ਼ਣ ਕਾਰਨ ਬੱਚਿਆਂ ਨੂੰ ਬਹੁਤ ਜ਼ਿਆਦਾ ਦਿੱਕਤਾਂ ਹੋ ਰਹੀਆਂ ਹਨ। ਅਸੀਂ ਇੰਡੀਆ ਗੇਟ ਘੁੰਮਣ ਆਏ ਸਨ ਪਰ ਪ੍ਰਦੂਸ਼ਣ ਕਾਰਨ ਇੰਡੀਆ ਗੇਟ ਨਜ਼ਰ ਹੀ ਨਹੀਂ ਆ ਰਿਹਾ ਹੈ।

ਇਹ ਵੀ ਪੜ੍ਹੋ : ਸਰਵੇ ’ਚ ਖ਼ੁਲਾਸਾ: ਦਿੱਲੀ ’ਚ ਗੰਦਲੀ ਹੋਈ ਹਵਾ, ਹਰ 5 ਪਰਿਵਾਰਾਂ ’ਚੋਂ 4 ਪਰਿਵਾਰ ਪ੍ਰਭਾਵਿਤ

PunjabKesari

ਪਿ੍ਰਥਵੀ ਵਿਗਿਆਨ ਮੰਤਰਾਲਾ ਦੀ ਹਵਾ ਗੁਣਵੱਤਾ ਪੂਰਵ ਅਨੁਮਾਨ ਏਜੰਸੀ ‘ਸਫਰ’ ਮੁਤਾਬਕ ਦਿੱਲੀ ’ਚ ਔਸਤਨ ਹਵਾ ਗੁਣਵੱਤਾ ਸੂਚਕਾਂਕ ਯਾਨੀ ਕਿ ਏਅਰ ਕੁਆਲਿਟੀ ਇੰਡੈਕਸ 372 ਦਰਜ ਕੀਤੀ ਗਈ ਹੈ। ਹੁਣ ਹਵਾ ਪ੍ਰਦੂਸ਼ਣ ਗੰਭੀਰ ਤੋਂ ਬਹੁਤ ਖਰਾਬ ਸ਼੍ਰੇਣੀ ’ਚ ਪਹੁੰਚ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ 385 ਦਰਜ ਕੀਤਾ ਗਿਆ ਸੀ। ਮੌਸਮ ਪੂਰਵ ਅਨੁਮਾਨ ਮੁਤਾਬਕ ਧੁੰਦ ਛਾਈ ਰਹਿ ਸਕਦੀ ਹੈ। ਦੱਸ ਦੇਈਏ ਕਿ ਭਾਰਤੀ ਮੌਸਮ ਵਿਭਾਗ ਨੇ ਸੰਭਾਵਨਾ ਜ਼ਾਹਰ ਕੀਤੀ ਸੀ ਕਿ ਨਵੰਬਰ ਦੇ ਸ਼ੁਰੂਆਤੀ ਦਿਨਾਂ ਵਿਚ ਦਿੱਲੀ ਦੀ ਹਵਾ ਬੇਹੱਦ ਖਰਾਬ ਰਹੇਗੀ।

ਇਹ ਵੀ ਪੜ੍ਹੋ : ਪ੍ਰਦੂਸ਼ਣ ਨੇ ਘੇਰੀ ਦਿੱਲੀ; ਜ਼ਹਿਰੀਲੀ ਹੋਈ ਆਬੋ-ਹਵਾ, ਪਿਛਲੇ 5 ਸਾਲਾਂ ਦਾ ਟੁੱਟਿਆ ਰਿਕਾਰਡ

PunjabKesari

ਦੱਸਣਯੋਗ ਹੈ ਕਿ 0 ਤੋਂ 50 ਦਰਮਿਆਨ ਹਵਾ ਗੁਣਵੱਤਾ ਨੂੰ ਚੰਗਾ, 51 ਤੋਂ 100 ਦਰਮਿਆਨ ਨੂੰ ਤਸੱਲੀਬਖਸ਼, 101 ਤੋਂ 200 ਦਰਮਿਆਨ ਨੂੰ ਦਰਮਿਆਨਾ, 201 ਤੋਂ 300 ਦਰਮਿਆਨ ਨੂੰ ਖਰਾਬ, 301 ਤੋਂ 400 ਦਰਮਿਆਨ ਨੂੰ ਬਹੁਤ ਖਰਾਬ ਅਤੇ 401 ਤੋਂ 500 ਦੇ ਦਰਮਿਆਨ ਨੂੰ ਗੰਭੀਰ ਮੰਨਿਆ ਜਾਂਦਾ ਹੈ। 

 


author

Tanu

Content Editor

Related News