ਦਿੱਲੀ 'ਚ ਕੋਰੋਨਾ ਆਫ਼ਤ ਦੌਰਾਨ ਹਵਾ ਪ੍ਰਦੂਸ਼ਣ ਦੀ ਦੋਹਰੀ ਮਾਰ, ਆਬੋ-ਹਵਾ 'ਖ਼ਰਾਬ'

Monday, Nov 23, 2020 - 01:42 PM (IST)

ਦਿੱਲੀ 'ਚ ਕੋਰੋਨਾ ਆਫ਼ਤ ਦੌਰਾਨ ਹਵਾ ਪ੍ਰਦੂਸ਼ਣ ਦੀ ਦੋਹਰੀ ਮਾਰ, ਆਬੋ-ਹਵਾ 'ਖ਼ਰਾਬ'

ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੀ ਹਵਾ ਗੁਣਵੱਤਾ ਸੋਮਵਾਰ ਨੂੰ 'ਖਰਾਬ' ਸ਼੍ਰੇਣੀ ਵਿਚ ਦਰਜ ਕੀਤੀ ਗਈ। ਸ਼ਹਿਰ ਦੇ 38 'ਚੋਂ 14 ਨਿਗਰਾਨੀ ਕੇਂਦਰਾਂ 'ਚ ਹਵਾ ਗੁਣਵੱਤਾ 'ਬੇਹੱਦ ਖਰਾਬ' ਸ਼੍ਰੇਣੀ ਵਿਚ ਦਰਜ ਕੀਤੀ ਗਈ। ਸਰਕਾਰੀ ਏਜੰਸੀਆਂ ਨੇ ਇਹ ਜਾਣਕਾਰੀ ਦਿੱਤੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਦੇ ਮੋਬਾਇਲ ਐਪ 'ਸਮੀਰ' ਮੁਤਾਬਕ ਸੋਮਵਾਰ ਦੀ ਸਵੇਰ ਨੂੰ ਸ਼ਹਿਰ ਦੀ ਹਵਾ ਗੁਣਵੱਤਾ ਸੂਚਕਾਂਕ (ਏਅਰ ਕੁਆਲਿਟੀ ਇੰਡੈਕਸ) 281 ਦਰਜ ਕੀਤਾ ਗਿਆ। ਇਹ ਐਤਵਾਰ ਨੂੰ 274 ਸੀ।

ਇਹ ਵੀ ਪੜ੍ਹੋ: 6 ਸਾਲਾ ਬੱਚੇ ਨੂੰ ਮਿਲੀ ਸਪੇਨ ਦੀ ਮਾਂ, ਵਿਦਾਈ ਸਮੇਂ ਰੋਕਿਆਂ ਨਾ ਰੁਕੇ ਸਭ ਦੇ ਹੰਝੂ (ਤਸਵੀਰਾਂ) 

PunjabKesari

ਜ਼ਿਕਰਯੋਗ ਹੈ ਕਿ 0 ਤੋਂ 50 ਦਰਮਿਆਨ ਹਵਾ ਗੁਣਵੱਤਾ ਸੂਚਕਾਂਕ 'ਚੰਗਾ', 51 ਤੋਂ 100 ਦਰਮਿਆਨ 'ਤਸੱਲੀਬਖਸ਼', 101 ਤੋਂ 200 ਦਰਮਿਆਨ 'ਮੱਧਮ', 201 ਤੋਂ 300 ਦਰਮਿਆਨ 'ਖਰਾਬ', 301 ਤੋਂ 400 ਦਰਮਿਆਨ 'ਬਹੁਤ ਖਰਾਬ' ਅਤੇ 401 ਤੋਂ 500 ਦਰਮਿਆਨ ਹਵਾ ਗੁਣਵੱਤਾ ਸੂਚਕਾਂਕ 'ਗੰਭੀਰ' ਸ਼੍ਰੇਣੀ ਵਿਚ ਮੰਨਿਆ ਜਾਂਦਾ ਹੈ। ਆਨੰਦ ਵਿਹਾਰ, ਅਸ਼ੋਕ ਵਿਹਾਰ, ਬਵਾਨਾ, ਦੁਆਰਕਾ ਸੈਕਟਰ-8, ਜਹਾਂਗੀਰਪੁਰੀ, ਮੁੰਡਕਾ, ਨਰੇਲਾ ਅਤੇ ਰੋਹਿਣੀ ਦੇ ਨਿਗਰਾਨੀ ਕੇਂਦਰਾਂ 'ਚ ਏਅਰ ਕੁਆਲਿਟੀ ਇੰਡੈਕਸ 'ਬੇਹੱਦ ਖਰਾਬ' ਦਰਜ ਕੀਤਾ ਗਿਆ। 

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਹੱਸਦੇ-ਵੱਸਦੇ ਘਰ 'ਚ ਪਏ ਕੀਰਨੇ, 3 ਸਕੇ ਭਰਾਵਾਂ ਦੀ ਮੌਤ

PunjabKesari

ਦੱਸ ਦੇਈਏ ਕਿ ਦਿੱਲੀ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਇਕ ਦਿਨ ਵਿਚ 100 ਤੋਂ ਵਧੇਰੇ ਮੌਤਾਂ ਹੋ ਰਹੀਆਂ ਹਨ। ਕੋਰੋਨਾ ਦਾ ਅੰਕੜਾ 5 ਲੱਖ ਤੋਂ ਪਾਰ ਪਹੁੰਚ ਗਿਆ ਹੈ ਅਤੇ ਹੁਣ ਤੱਕ 8 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਕੋਰੋਨਾ ਕਰ ਕੇ ਮੌਤ ਹੋ ਚੁੱਕੀ ਹੈ। ਕੋਰੋਨਾ ਦੇ ਵੱਧਦੇ ਅੰਕੜਿਆਂ ਨੂੰ ਵੇਖਦਿਆਂ ਦਿੱਲੀ ਦੇ ਮੁੱਖ ਮਤੰਰੀ ਅਰਵਿੰਦ ਕੇਜਰੀਵਾਲ ਨੇ ਮਾਸਕ ਨਾ ਪਹਿਨਣ ਵਾਲਿਆਂ ਲਈ ਸਖਤੀ ਕੀਤੀ ਹੈ। ਜੇਕਰ ਦਿੱਲੀ ਵਿਚ ਕੋਈ ਬਿਨਾਂ ਮਾਸਕ ਦੇ ਘੁੰਮਦਾ ਵੇਖਿਆ ਜਾਂਦਾ ਹੈ ਤਾਂ ਉਸ ਨੂੰ 2 ਹਜ਼ਾਰ ਰੁਪਏ ਜੁਰਮਾਨਾ ਲਾਇਆ ਜਾਵੇਗਾ। ਦੱਸਣਯੋਗ ਹੈ ਕਿ ਜਦੋਂ ਤੱਕ ਕੋਰੋਨਾ ਵੈਕਸੀਨ ਨਹੀਂ ਆ ਜਾਂਦੀ, ਉਦੋਂ ਤੱਕ ਮਾਸਕ ਅਤੇ 2 ਗਜ਼ ਦੀ ਦੂਰੀ ਹੀ ਸਾਡੇ ਲਈ ਦਵਾਈ ਹੈ।


author

Tanu

Content Editor

Related News