ਖ਼ਰਾਬ ਆਬੋ-ਹਵਾ ਨੇ ਦਿੱਲੀ ਵਾਸੀਆਂ ਦੇ ਸਾਹ ਸੂਤੇ, ਪ੍ਰਦੂਸ਼ਣ ਕਾਰਣ 'ਕੋਰੋਨਾ' ਦਾ ਖ਼ਤਰਾ ਵਧਿਆ
Wednesday, Oct 28, 2020 - 11:11 AM (IST)
ਨਵੀਂ ਦਿੱਲੀ— ਦਿੱਲੀ ਦੀ ਆਬੋ-ਹਵਾ ਖਰਾਬ ਸ਼੍ਰੇਣੀ 'ਚ ਬਣੀ ਹੋਈ ਹੈ। ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਸੀ. ਪੀ. ਸੀ. ਬੀ.) ਵਲੋਂ ਬੁੱਧਵਾਰ ਨੂੰ ਜਾਰੀ ਡਾਟਾ ਮੁਤਾਬਕ ਦਿੱਲੀ ਵਿਚ ਅੱਜ ਯਾਨੀ ਕਿ ਬੁੱਧਵਾਰ ਨੂੰ ਹਵਾ ਗੁਣਵੱਤਾ ਦਾ ਪੱਧਰ 274 ਦਰਜ ਕੀਤਾ ਗਿਆ, ਜੋ ਕਿ ਖਰਾਬ ਸ਼੍ਰੇਣੀ ਵਿਚ ਆਉਂਦਾ ਹੈ। ਅੱਜ ਸਵੇਰੇ ਦਿੱਲੀ 'ਚ ਸੰਘਣੀ ਧੁੰਦ ਛਾਈ ਹੋਈ ਨਜ਼ਰ ਆਈ। ਹਵਾ ਗੁਣਵੱਤਾ 'ਤੇ ਨਿਗਰਾਨੀ ਰੱਖਣ ਵਾਲੀ ਕੇਂਦਰ ਸਰਕਾਰ ਦੀ ਏਜੰਸੀ 'ਸਫਰ' ਨੇ ਕਿਹਾ ਕਿ ਦਿੱਲੀ-ਐੱਨ. ਸੀ. ਆਰ. 'ਚ ਹਵਾ ਗੁਣਵੱਤਾ ਵਿਚ ਹਲਕਾ ਸੁਧਾਰ ਰਹੇਗਾ ਪਰ ਵੀਰਵਾਰ ਨੂੰ ਇਕ ਵਾਰ ਫਿਰ ਤੋਂ ਪ੍ਰਦੂਸ਼ਣ ਦਾ ਪੱਧਰ ਵੱਧ ਸਕਦਾ ਹੈ।
ਇਹ ਵੀ ਪੜ੍ਹੋ: ਪਰਾਲੀ ਸਾੜਨ ਨਾਲ ਹੋਰ ਪ੍ਰਦੂਸ਼ਿਤ ਹੋ ਸਕਦੀ ਹੈ ਦਿੱਲੀ, ਹੁਣ 'ਬਹੁਤ ਖਰਾਬ' ਸ਼੍ਰੇਣੀ 'ਚ ਹਵਾ
ਪਰਾਲੀ ਸਾੜੇ ਜਾਣ ਕਾਰਨ ਦਿੱਲੀ ਵਿਚ ਹਵਾ ਪ੍ਰਦੂਸ਼ਣ ਜ਼ਿਆਦਾ ਹੋ ਗਿਆ ਹੈ। 'ਸਫਰ' ਨੇ ਕਿਹਾ ਕਿ ਗੁਆਂਢੀ ਸੂਬਿਆਂ 'ਚ ਪਰਾਲੀ ਸਾੜੇ ਜਾਣ ਦੇ ਮਾਮਲਿਆਂ ਦੀ ਗਿਣਤੀ ਸੋਮਵਾਰ ਨੂੰ 1943 ਰਹੀ, ਜੋ ਕਿ ਇਸ ਸੀਜ਼ਨ ਵਿਚ ਸਭ ਤੋਂ ਵਧੇਰੇ ਹੈ। ਮੌਸਮ ਮਹਿਕਮੇ ਮੁਤਾਬਕ ਹਵਾ ਦੀ ਦਿਸ਼ਾ ਉੱਤਰੀ-ਪੱਛਮੀ ਵੱਲ ਹੈ ਅਤੇ ਇਸ ਦੀ ਵੱਧ ਤੋਂ ਵੱਧ ਰਫ਼ਤਾਰ 15 ਕਿਲੋਮੀਟਰ ਪ੍ਰਤੀ ਘੰਟਾ ਹੈ। ਓਧਰ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ. ਸੀ. ਐੱਮ. ਆਰ.) ਨੇ ਕਿਹਾ ਕਿ ਯੂਰੋਪ ਅਤੇ ਅਮਰੀਕਾ ਵਿਚ ਕੀਤੇ ਗਏ ਸ਼ੋਧ ਵਿਚ ਪਤਾ ਲੱਗਾ ਹੈ ਕਿ ਵਧੇਰੇ ਸਮੇਂ ਤੱਕ ਹਵਾ ਪ੍ਰਦੂਸ਼ਣ ਦਾ ਸਾਹਮਣਾ ਕਰਨ ਨਾਲ ਕੋਵਿਡ-19 ਕਾਰਨ ਮੌਤਾਂ ਦੇ ਕੇਸ ਵਧ ਸਕਦੇ ਹਨ। ਮਾਹਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਹਵਾ ਪ੍ਰਦੂਸ਼ਣ ਦੇ ਉੱਚ ਪੱਧਰ ਨਾਲ ਕੋਵਿਡ-19 ਮਹਾਮਾਰੀ ਦੀ ਸਥਿਤੀ ਹੋਰ ਖਰਾਬ ਹੋ ਸਕਦੀ ਹੈ।
ਇਹ ਵੀ ਪੜ੍ਹੋ: ਪਤੀ ਦਾ ਕਤਲ ਕਰ ਘਰ 'ਚ ਦਫ਼ਨਾ ਦਿੱਤੀ ਸੀ ਲਾਸ਼, 18 ਮਹੀਨਿਆਂ ਬਾਅਦ ਇਸ ਤਰ੍ਹਾਂ ਖੁੱਲ੍ਹਿਆ ਰਾਜ
ਦੱਸ ਦੇਈਏ ਕਿ 0 ਤੋਂ 50 ਦਰਮਿਆਨ ਹਵਾ ਗੁਣਵੱਤਾ ਸੂਚਕਾਂਕ 'ਚੰਗਾ', 51 ਤੋਂ 100 ਦਰਮਿਆਨ 'ਤਸੱਲੀਬਖਸ਼', 101 ਤੋਂ 200 ਦਰਮਿਆਨ 'ਮੱਧ', 201 ਤੋਂ 300 ਦਰਮਿਆਨ 'ਖਰਾਬ', 301 ਤੋਂ 400 ਦਰਮਿਆਨ 'ਬਹੁਤ ਖਰਾਬ' ਅਤੇ 401 ਤੋਂ 500 ਦਰਮਿਆਨ 'ਗੰਭੀਰ' ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ: ਕੁੜੀ ਨੇ ਦੋਸਤੀ ਠੁਕਰਾਈ ਤਾਂ ਸਿਰਫਿਰੇ ਆਸ਼ਿਕ ਨੇ ਮਾਂ ਅਤੇ ਭਰਾ ਦੇ ਸਾਹਮਣੇ ਹੀ ਕਰ ਦਿੱਤਾ ਕਤਲ