ਦਿੱਲੀ ਹਵਾਈ ਅੱਡੇ ’ਤੇ 5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

Sunday, Nov 01, 2026 - 05:45 PM (IST)

ਦਿੱਲੀ ਹਵਾਈ ਅੱਡੇ ’ਤੇ 5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਨਵੀਂ ਦਿੱਲੀ (ਏਜੰਸੀ)- ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਐਤਵਾਰ ਦਿੱਲੀ ਹਵਾਈ ਅੱਡੇ ’ਤੇ ਇਕ ਭਾਰਤੀ ਮੁਸਾਫਰ ਕੋਲੋਂ ਲੱਗਭਗ 5 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ, ਜਿਨ੍ਹਾਂ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਲਗਭਗ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਖਾਸ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ ਕਸਟਮ ਏਅਰ ਇੰਟੈਲੀਜੈਂਸ ਇਕਾਈ ਦੇ ਅਧਿਕਾਰੀਆਂ ਨੇ ਮਨੀਲਾ ਤੋਂ ਪਹੁੰਚਣ ’ਤੇ ਮੁਸਾਫਰ ਨੂੰ ਰੋਕਿਆ। ਉਸ ਦੇ ਸਾਮਾਨ ਦੀ ਤਲਾਸ਼ੀ ਲੈਣ 'ਤੇ ਲਗਭਗ 5 ਕਿਲੋ ਨਸ਼ੀਲੇ ਪਦਾਰਥ ਮਿਲੇ ਜਿਨ੍ਹਾਂ ਨੂੰ ਰੋਜ਼ਾਨਾ ਖਾਣ-ਪੀਣ ਵਾਲੀਆਂ ਵਸਤਾਂ ਦੇ ਪੈਕੇਟਾਂ ’ਚ ਲੁਕਾਇਆ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News