ਸੰਘਣੀ ਧੁੰਦ ਕਾਰਨ ਦਿੱਲੀ ਏਅਰਪੋਰਟ ਤੋਂ 46 ਉਡਾਣਾਂ ਡਾਇਵਰਟ

12/21/2019 8:43:15 AM

ਨਵੀਂ ਦਿੱਲੀ— ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਬਰਫਬਾਰੀ ਦੇ ਚਲਦਿਆਂ ਉੱਤਰੀ ਭਾਰਤ 'ਚ ਠੰਡ ਬਹੁਤ ਵਧ ਗਈ ਹੈ। ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਲੋਅ ਵਿਜ਼ੀਬਿਲਟੀ ਕਾਰਨ 46 ਉਡਾਣਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਦਿੱਲੀ ਆਉਣ ਵਾਲੀਆਂ ਜ਼ਿਆਦਾਤਰ ਫਲਾਈਟਾਂ ਨੂੰ ਜੈਪੁਰ, ਅੰਮ੍ਰਿਤਸਰ ਅਤੇ ਲਖਨਊ ਡਾਇਵਰਟ ਕੀਤਾ ਗਿਆ ਹੈ।
ਉੱਥੇ ਹੀ ਸ਼ੁੱਕਰਵਾਰ ਸਵੇਰੇ ਘੱਟ ਵਿਜ਼ੀਬਿਲਟੀ ਕਾਰਨ 760 ਉਡਾਣਾਂ ਦਾ ਸਮਾਂ ਬਦਲਿਆ ਗਿਆ ਸੀ ਜਿਸ ਕਾਰਨ 19 ਉਡਾਣਾਂ ਨੂੰ ਰੱਦ ਕਰਨਾ ਪਿਆ।ਮੌਸਮ ਵਿਗਿਆਨੀਆਂ ਨੇ ਅੱਜ ਹਲਕੀ ਬਾਰਸ਼ ਅਤੇ ਮੌਸਮ ਦੇ ਬੇਹੱਦ ਠੰਡੇ ਰਹਿਣ ਦਾ ਖਦਸ਼ਾ ਪ੍ਰਗਟਾਇਆ ਹੈ।
ਜ਼ਿਕਰਯੋਗ ਹੈ ਕਿ ਕਸ਼ਮੀਰ ਦੇ ਵਧੇਰੇ ਹਿੱਸਿਆਂ 'ਚ ਸ਼ੁੱਕਰਵਾਰ ਨੂੰ ਬਰਫਬਾਰੀ ਸ਼ੁਰੂ ਹੋਈ ਜੋ ਸ਼ਨੀਵਾਰ ਤਕ ਜਾਰੀ ਰਹਿਣ ਦੀ ਸੰਭਾਵਨਾ ਹੈ। ਲੱਦਾਖ ਅਤੇ ਜੰਮੂ-ਕਸ਼ਮੀਰ ਦੇ ਵਧੇਰੇ ਖੇਤਰਾਂ 'ਚ ਤਾਜ਼ਾ ਬਰਫਬਾਰੀ ਦੇ ਬਾਅਦ ਪਾਰਾ ਡਿੱਗਣ ਕਾਰਨ ਹੱਡ ਚੀਰਵੀਂ ਠੰਡ ਪੈ ਰਹੀ ਹੈ।


Related News