ਦਿੱਲੀ ਏਅਰਪੋਰਟ ''ਤੇ ''ਫੁੱਲ ਐਮਰਜੰਸੀ'', ਯਾਤਰੀਆਂ ਨਾਲ ਭਰੇ ਜਹਾਜ਼ ਦਾ ਇੰਜਣ ਫੇਲ੍ਹ
Saturday, Mar 28, 2026 - 12:08 PM (IST)
ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ (IGI) ਏਅਰਪੋਰਟ 'ਤੇ ਸ਼ਨੀਵਾਰ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ, ਜਦੋਂ ਵਿਸ਼ਾਖਾਪਟਨਮ ਤੋਂ ਆ ਰਹੀ ਇੰਡੀਗੋ (IndiGo) ਦੀ ਇੱਕ ਫਲਾਈਟ ਵਿੱਚ ਤਕਨੀਕੀ ਖਰਾਬੀ ਕਾਰਨ ਐਮਰਜੈਂਸੀ ਘੋਸ਼ਿਤ ਕਰਨੀ ਪਈ। ਜਹਾਜ਼ ਦੇ ਦਿੱਲੀ ਹਵਾਈ ਅੱਡੇ ਦੇ ਨੇੜੇ ਪਹੁੰਚਦੇ ਹੀ ਪਾਇਲਟ ਨੇ ਕੰਟਰੋਲ ਰੂਮ ਨੂੰ ਇੰਜਣ ਵਿੱਚ ਆਈ ਖਰਾਬੀ ਬਾਰੇ ਸੂਚਿਤ ਕੀਤਾ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਵਾਈ ਅੱਡੇ ਦੇ ਰਨਵੇਅ 28 'ਤੇ ਤੁਰੰਤ ਐਮਰਜੈਂਸੀ ਲਾਗੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ - ਭਾਰਤ 'ਚ ਲੱਗੇਗਾ ਲਾਕਡਾਊਨ! ਵਿੱਤ ਮੰਤਰੀ ਨੇ ਦਿੱਤਾ ਜਵਾਬ
188 ਯਾਤਰੀ ਸਨ ਸਵਾਰ, ਸੁਰੱਖਿਅਤ ਹੋਈ ਲੈਂਡਿੰਗ
ਜਾਣਕਾਰੀ ਮੁਤਾਬਕ ਜਹਾਜ਼ ਦੇ ਇੰਜਣ ਵਿੱਚ ਨੁਕਸ ਆਉਣ ਕਾਰਨ ਇਹ ਕਦਮ ਚੁੱਕਿਆ ਗਿਆ। ਮੌਕੇ 'ਤੇ ਫਾਇਰ ਬ੍ਰਿਗੇਡ ਅਤੇ ਐਂਬੂਲੈਂਸਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਸੀ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਿਆ ਜਾ ਸਕੇ। ਇਸ ਫਲਾਈਟ ਵਿੱਚ ਕੁੱਲ 188 ਯਾਤਰੀ ਸਵਾਰ ਸਨ। ਜਹਾਜ਼ ਦੇ ਹਵਾ ਵਿੱਚ ਹੋਣ ਦੌਰਾਨ ਯਾਤਰੀਆਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਰਿਹਾ ਪਰ ਪਾਇਲਟ ਦੀ ਸੂਝ-ਬੂਝ ਸਦਕਾ ਜਹਾਜ਼ ਨੂੰ ਸੁਰੱਖਿਅਤ ਤਰੀਕੇ ਨਾਲ ਲੈਂਡ ਕਰਵਾ ਲਿਆ ਗਿਆ। ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਇਹ ਵੀ ਪੜ੍ਹੋ - ਮੁੜ ਹੋਵੇਗਾ Blackout, 1 ਘੰਟਾ ਬੰਦ ਰਹਿਣਗੀਆਂ ਲਾਈਟਾਂ, ਦਿੱਲੀ 'ਚ ਅਲਰਟ ਜਾਰੀ
ਜਾਂਚ ਸ਼ੁਰੂ
ਹਵਾਈ ਅੱਡਾ ਅਧਿਕਾਰੀਆਂ ਅਤੇ ਇੰਡੀਗੋ ਵੱਲੋਂ ਇਸ ਤਕਨੀਕੀ ਖਰਾਬੀ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਲੈਂਡਿੰਗ ਤੋਂ ਬਾਅਦ ਜਹਾਜ਼ ਨੂੰ ਰਨਵੇਅ ਤੋਂ ਹਟਾ ਕੇ ਪਾਰਕਿੰਗ ਬੇਅ ਵਿੱਚ ਲਿਜਾਇਆ ਗਿਆ ਹੈ ਤਾਂ ਜੋ ਹੋਰ ਉਡਾਣਾਂ ਪ੍ਰਭਾਵਿਤ ਨਾ ਹੋਣ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
