ਦਿੱਲੀ ਹਵਾਈ ਅੱਡੇ ਦੇ ਟਾਇਲਟ ''ਚ 79 ਲੱਖ ਰੁਪਏ ਮੁੱਲ ਦਾ ਸੋਨਾ ਜ਼ਬਤ

04/26/2019 1:01:22 PM

ਨਵੀਂ ਦਿੱਲੀ— ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਦਿੱਲੀ ਹਵਾਈ ਅੱਡੇ 'ਤੇ ਟਾਇਲਟ 'ਚ ਕਰੀਬ 79 ਲੱਖ ਰੁਪਏ ਮੁੱਲ ਦਾ ਸੋਨਾ ਬਰਾਮਦ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਕਸਟਮ ਵਿਭਾਗ ਨੇ ਸੋਨੇ ਦੀ ਤਸਕਰੀ 'ਚ ਸ਼ਮੂਲੀਅਤ ਨੂੰ ਲੈ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ। ਖੁਫੀਆ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਕਸਟਮ ਵਿਭਾਗ ਨੇ ਮੰਗਲਵਾਰ ਨੂੰ ਅਬੂ ਧਾਬੀ ਤੋਂ ਹਵਾਈ ਅੱਡੇ 'ਤੇ ਆਉਣ ਤੋਂ ਬਾਅਦ ਦੋਸ਼ੀ ਨੂੰ ਰੋਕ ਲਿਆ। ਪੁੱਛ-ਗਿੱਛ ਦੌਰਾਨ ਉਸ ਨੇ ਭਾਰਤ ਸੋਨਾ ਲਿਆਉਣ ਦੀ ਗੱਲ ਸਵੀਕਾਰ ਕੀਤੀ।

ਕਸਟਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ,''ਯਾਤਰੀ ਨੇ ਸੂਚਨਾ ਦਿੱਤੀ ਕਿ ਉਸ ਨੇ ਹਵਾਈ ਅੱਡੇ ਦੇ ਇਕ ਟਾਇਲਟ 'ਚ ਸੋਨਾ ਲੁਕਾਇਆ ਹੈ। ਉਸ ਦੀ ਸੂਚਨਾ ਦੇ ਆਧਾਰ 'ਤੇ 2.49 ਕਿਲੋਗ੍ਰਾਮ ਭਾਰ ਦੀਆਂ 20 ਸੋਨੇ ਦੀਆਂ ਛੜਾਂ ਬਰਾਮਦ ਕੀਤੀਆਂ ਗਈਆਂ।'' ਅਧਿਕਾਰੀ ਨੇ ਦੱਸਿਆ ਕਿ 21 ਸਾਲਾ ਯਾਤਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਕੋਲੋਂ 78.85 ਲੱਖ ਰੁਪਏ ਮੁੱਲ ਦਾ ਸੋਨਾ ਬਰਾਮਦ ਕੀਤਾ ਗਿਆ।


DIsha

Content Editor

Related News