ਮੁੱਖ ਸਕੱਤਰ ਬਦਸਲੂਕੀ ਮਾਮਲੇ ''ਚ ਕੇਜਰੀਵਾਲ ਦੇਣ ਅਸਤੀਫਾ : ਮਾਕਨ

02/20/2018 5:37:28 PM

ਨਵੀਂ ਦਿੱਲੀ— ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੇ ਮਾਕਨ ਨੇ ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਮੁੱਖ ਮੰਤਰੀ ਰਿਹਾਇਸ਼ 'ਤੇ ਕਥਿਤ ਰੂਪ 'ਚ ਧੱਕਾ-ਮੁੱਕੀ ਅਤੇ ਬਦਸਲੂਕੀ ਦੀ ਸਖ਼ਤ ਨਿੰਦਾ ਕਰਦੇ ਹੋਏ ਅਰਵਿੰਦ ਕੇਜਰੀਵਾਲ ਤੋਂ ਅਸਤੀਫੇ ਦੀ ਮੰਗ ਕੀਤੀ ਹੈ।
ਮਾਕਨ ਨੇ ਅੱਜ ਇਥੇ ਕਿਹਾ ਕਿ ਇਹ ਘਟਨਾ ਮੁੱਖ ਮੰਤਰੀ ਦੇ ਸਾਹਮਣੇ ਹੋਈ ਹੈ। ਇਸ ਕਰਕੇ ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਘੱਟ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ 'ਚ ਪ੍ਰਬੰਧਕੀ ਅਤੇ ਸਵਿਧਾਨਕ ਸੰਕਟ ਹੈ। ਮੁੱਖ ਮੰਤਰੀ ਦੇ ਸਾਹਮਣੇ ਇਹ ਘਟਨਾ ਹੋਈ ਹੈ ਅਤੇ ਉਨ੍ਹਾਂ ਨੂੰ ਅਹੁੱਦੇ 'ਤੇ ਬੈਠਣ ਦਾ ਕੋਈ ਅਧਿਕਾਰ ਨਹੀਂ ਹੈ। ਮੁੱਖ ਮੰਤਰੀ ਨੂੰ ਤੁਰੰਤ ਆਪਣੇ ਅਹੁੱਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।