ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਰਨਾ ਨੇ ਅੰਮ੍ਰਿਤਪਾਲ ਦੀ ਰਿਹਾਈ ਦੀ ਕੀਤੀ ਅਪੀਲ

Tuesday, Jul 02, 2024 - 01:49 PM (IST)

ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਰਨਾ ਨੇ ਅੰਮ੍ਰਿਤਪਾਲ ਦੀ ਰਿਹਾਈ ਦੀ ਕੀਤੀ ਅਪੀਲ

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਤੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਹੈ। ਜੋ ਕਿ ਇਸ ਸਮੇਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਭਾਰੀ ਬਹੁਮਤ ਨਾਲ ਜਿੱਤੇ ਹਨ। ਪਰਮਜੀਤ ਸਰਨਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਸਮੇਂ ਦੀ ਲੋੜ ਹੈ। ਸਰਨਾ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਖਡੂਰ ਸਾਹਿਬ ਹਲਕੇ ਦੀ ਸੇਵਾ ਕਰਨ ਲਈ ਰਿਹਾਅ ਕੀਤਾ ਜਾਣਾ ਚਾਹੀਦਾ ਹੈ, ਜਿਸ ਦੇ ਉਹ ਹੱਕਦਾਰ ਹਨ। ਲੋਕਾਂ ਨੇ ਉਨ੍ਹਾਂ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਜਿਤਾਇਆ ਹੈ। 

ਇਹ ਵੀ ਪੜ੍ਹੋ- ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ! ਚੁੱਕਣਗੇ ਸਹੁੰ

ਸਰਨਾ ਨੇ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਭਾਈ ਅੰਮ੍ਰਿਤਪਾਲ ਸਿੰਘ ਦੀ ਹਿਰਾਸਤ ਨੂੰ ਇਕ ਹੋਰ ਸਾਲ ਵਧਾਏ ਜਾਣ 'ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਮਗਰੋਂ ਵੀ ਅਜਿਹਾ ਫ਼ੈਸਲਾ ਠੀਕ ਨਹੀਂ ਹੈ। ਸਰਨਾ ਨੇ ਕੇਂਦਰ ਸਰਕਾਰ ਨੂੰ ਲੋਕਤੰਤਰ ਅਤੇ ਚੋਣ ਪ੍ਰਕਿਰਿਆ ਨੂੰ ਧਿਆਨ ਵਿਚ ਰੱਖਦਿਆਂ ਇਸ ਮੁੱਦੇ 'ਤੇ ਵਿਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਉਮੀਦ ਹੈ ਕਿ ਇਸ ਅਪੀਲ 'ਤੇ ਧਿਆਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ-  ਅੰਮ੍ਰਿਤਪਾਲ ਸਿੰਘ 'ਤੇ  ਐੱਨ. ਐੱਸ. ਏ. ਵਧਾਏ ਜਾਣ 'ਤੇ ਐੱਸ. ਜੀ. ਪੀ. ਸੀ. ਦਾ ਵੱਡਾ ਬਿਆਨ

ਦੱਸਣਯੋਗ ਹੈ ਕਿ ਵੱਖਵਾਦੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਅੰਮ੍ਰਿਤਪਾਲ ਨੇ ਅਜੇ ਤੱਕ ਸੰਸਦ ਮੈਂਬਰ ਦੀ ਸਹੁੰ ਨਹੀਂ ਚੁੱਕੀ ਹੈ। ਪੰਜਾਬ ਦੇ ਹੋਰ 12 ਸੰਸਦ ਮੈਂਬਰਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News