ਗ੍ਰਹਿ ਮੰਤਰੀ ਅਮਿਤ ਸ਼ਾਹ AIIMS ’ਚ ਦਾਖ਼ਲ

08/18/2020 11:15:51 AM

ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਵੀਂ ਦਿੱਲੀ ਸਥਿਤ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਸ) ’ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਮਿਤ ਸ਼ਾਹ ਨੂੰ ਦੇਰ ਰਾਤ ਕਰੀਬ 2 ਵਜੇ ਏਮਸ ਦੇ ਓਲਡ ਪ੍ਰਾਈਵੇਟ ਵਾਰਡ ’ਚ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਾਹ ਸੰਬੰਧੀ ਪਰੇਸ਼ਾਨੀ ਆ ਰਹੀ ਸੀ, ਜਿਸ ਵਜ੍ਹਾ ਕਰ ਕੇ ਉਨ੍ਹਾਂ ਨੂੰ ਏਮਸ ’ਚ ਦਾਖ਼ਲ ਕਰਵਾਇਆ ਗਿਆ। ਏਮਸ ਦੇ ਡਾ. ਰਣਦੀਪ ਗੁਲੇਰੀਆ ਦੀ ਅਗਵਾਈ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। 

PunjabKesari
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੀ ਲਪੇਟ ’ਚ ਆਉਣ ਕਾਰਨ ਅਮਿਤ ਸ਼ਾਹ ਦਾ ਮੇਦਾਂਤਾ ਹਸਪਤਾਲ ਵਿਚ ਇਲਾਜ ਚੱਲਿਆ ਸੀ। ਰਾਹਤ ਦੀ ਗੱਲ ਇਹ ਹੈ ਕਿ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਨੇ ਖੁਦ ਟਵੀਟ ਕਰ ਕੇ 14 ਅਗਸਤ ਨੂੰ ਸ਼ੁੱਕਰਵਾਰ ਦੀ ਸ਼ਾਮ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਟਵੀਟ ਕੀਤਾ ਸੀ ਕਿ ਮੇਰੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਮੈਂ ਪਰਮਾਤਮਾ ਦਾ ਧੰਨਵਾਦ ਕਰਦਾ ਹਾਂ ਕਿ ਇਸ ਸਮੇਂ ਜਿਨ੍ਹਾਂ ਲੋਕਾਂ ਨੇ ਮੇਰੀ ਸਿਹਤ ਲਾਭ ਲਈ ਸ਼ੁੱਭਕਾਮਨਾਵਾਂ ਦੇ ਕੇ ਮੈਨੂੰ ਅਤੇ ਮੇਰੇ ਪਰਿਵਾਰ ਵਾਲਿਆਂ ਨੂੰ ਹਿੰਮਤ ਦਿੱਤੀ, ਉਨ੍ਹਾਂ ਸਾਰਿਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਡਾਕਟਰਾਂ ਦੀ ਸਲਾਹ ’ਤੇ ਅਜੇ ਕੁਝ ਹੋਰ ਦਿਨਾਂ ਤੱਕ ਹੋਮ ਆਈਸੋਲੇਸ਼ਨ ’ਚ ਰਹਾਂਗਾ।
ਦੱਸ ਦੇਈਏ ਕਿ ਬੀਤੀ 2 ਅਗਸਤ ਨੂੰ ਹੀ ਉਨ੍ਹਾਂ ਨੇ ਖ਼ੁਦ ਟਵੀਟ ਕਰ ਕੇ ਦੱਸਿਆ ਸੀ ਕਿ ਉਹ ਕੋਰੋਨਾ ਪਾਜ਼ੇਟਿਵ ਹਨ। ਜਾਂਚ ਰਿਪੋਰਟ ਪਾਜ਼ੇਟਿਵ ਪਾਏ ਜਾਣ ਕਾਰਨ ਉਹ ਕੁਝ ਦਿਨ ਹਸਪਤਾਲ ’ਚ ਰਹਿਣਗੇ। ਇਸ ਤੋਂ ਬਾਅਦ ਮੇਦਾਂਤਾ ਹਸਪਤਾਲ ’ਚ ਦਾਖ਼ਲ ਹੋ ਗਏ ਸਨ।


Tanu

Content Editor

Related News