ਦਿੱਲੀ ਨੇ ਸਰਦੀਆਂ ’ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕਾਰਜ ਯੋਜਨਾ ਐਲਾਨੀ

Tuesday, Oct 05, 2021 - 03:29 AM (IST)

ਦਿੱਲੀ ਨੇ ਸਰਦੀਆਂ ’ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕਾਰਜ ਯੋਜਨਾ ਐਲਾਨੀ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਰਾਜਧਾਨੀ ’ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ 10 ਸੂਤਰੀ ‘ਸੀਤ ਕਾਰਵਾਈ ਯੋਜਨਾ’ ਦਾ ਸੋਮਵਾਰ ਨੂੰ ਐਲਾਨ ਕੀਤਾ, ਜਿਸ ’ਚ ਕੂੜਾ ਸਾੜਣ, ਧੂੜ ਅਤੇ ਵਾਹਨਾਂ ਤੋਂ ਨਿਕਲਣ ਵਾਲੇ ਧੂੰਏਂ ਦੀ ਨਿਗਰਾਨੀ ਲਈ ਟੀਮਾਂ ਦਾ ਗਠਨ ਕੀਤਾ ਜਾਣਾ ਸ਼ਾਮਲ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕੇਂਦਰ ਤੇ ਗੁਆਂਢੀ ਰਾਜਾਂ ਨੇ ਕਿਸਾਨਾਂ ਵੱਲੋਂ ਪਰਾਲੀ ਸਾੜਣ ਤੋਂ ਰੋਕਣ ਲਈ ਕੁਝ ਨਹੀਂ ਕੀਤਾ, ਜੋ ਸਰਦੀਆਂ ’ਚ ਹਵਾ ਪ੍ਰਦੂਸ਼ਣ ਦਾ ਮੁੱਖ ਕਾਰਨ ਹੈ। ਕੇਜਰੀਵਾਲ ਨੇ ਕੇਂਦਰ ਅਤੇ ਦਿੱਲੀ ਦੇ ਗੁਆਂਢੀ ਸੂਬਿਆਂ ਤੋਂ ਵਾਢੀ ਤੋਂ ਬਾਅਦ ਬਚੀ ਨਾੜ ਨੂੰ ਸੰਭਾਲਣ ਲਈ ਬਾਇਓਡੀ ਗ੍ਰੇਡੇਬਲ ਦਾ ਮੁਫਤ ਛਿੜਕਾਅ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਹਵਾ ਨੂੰ ਸਾਫ ਬਣਾਉਣ ’ਚ ਸਰਕਾਰਾਂ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਦਿੱਲੀ ’ਚ ਪ੍ਰਦੂਸ਼ਣ ਨੂੰ ਰੋਕਣ ਲਈ 75 ਟੀਮਾਂ ਦਾ ਗਠਨ ਕੀਤਾ ਗਿਆ ਹੈ।

ਟੀਮਾਂ ਦੇ ਮੁੱਖ ਕੰਮ-

  1. ਵਾਹਨਾਂ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
  2. ਸ਼ਹਿਰ ’ਚ ਕੂੜਾ ਸਾੜਣ ’ਤੇ ਪੂਰੀ ਤਰ੍ਹਾਂ ਰੋਕ ਲਗਾਉਣ ਲਈ 250 ਟੀਮਾਂ ਦਾ ਗਠਨ ਕੀਤਾ ਗਿਆ ਹੈ।
  3. ਹਰਿਤ ਵਾਰ ਰੂਮ ਨੂੰ ਮਜ਼ਬੂਤ ਬਣਾਇਆ ਜਾਵੇਗਾ।
  4. ਐੱਨ. ਸੀ. ਆਰ. ’ਚ ਡੀਜ਼ਲ ਵਾਲੇ ਜੈਨਰੇਟਰਾਂ ਦੀ ਵਰਤੋਂ ਰੋਕਣ ਲਈ 24 ਘੰਟੇ ਬਿਜਲੀ ਸਪਲਾਈ ਤੈਅ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News