ਅਮਿਤਾਭ ਬੱਚਨ ਦੇ ਕੋਰੋਨਾ ਪਾਜ਼ੇਟਿਵ ਹੋਣ 'ਤੇ ਕੇਜਰੀਵਾਲ ਦਾ ਟਵੀਟ- ਤੁਹਾਡੇ ਨਾਲ ਅਰਬਾਂ ਲੋਕਾਂ ਦੀਆਂ ਦੁਆਵਾਂ

07/12/2020 11:52:03 AM

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਨਾਲ ਲੜ ਰਹੇ ਮਹਾਨਾਇਕ ਅਮਿਤਾਭ ਬੱਚਨ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਕੇਜਰੀਵਾਲ ਨੇ ਟਵੀਟ ਕੀਤਾ ਕਿ ਸਰ ਤੁਹਾਡੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਹੈ, ਤੁਹਾਡੇ ਨਾਲ ਅਰਬਾਂ ਲੋਕਾਂ ਦੀਆਂ ਦੁਆਵਾਂ ਹਨ। ਦੱਸਣਯੋਗ ਹੈ ਕਿ ਸ਼ਨੀਵਾਰ ਰਾਤ ਅਮਿਤਾਭ ਬੱਚਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਹਸਪਤਾਲ ਵਲੋਂ ਅਮਿਤਾਭ ਬੱਚਨ ਦਾ ਹੈਲਥ ਬੁਲੇਟਿਨ ਜਾਰੀ ਕੀਤਾ ਗਿਆ ਅਤੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ 'ਚ ਕੋਰੋਨਾ ਦੇ ਹਲਕੇ ਲੱਛਣ ਹਨ। ਉਨ੍ਹਾਂ ਨੂੰ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ। ਅਭਿਨੇਤਾ ਅਭਿਸ਼ੇਕ ਬੱਚਨ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਅਭਿਸ਼ੇਕ ਨੂੰ ਵੀ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

PunjabKesariਅਭਿਸ਼ੇਕ ਨੇ ਖੁਦ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ। ਉੱਥੇ ਹੀ ਅਮਿਤਾਭ ਦੇ ਪਰਿਵਾਰ 'ਚ ਜਯਾ ਬੱਚਨ ਅਤੇ ਐਸ਼ਵਰਿਆ ਰਾਏ ਬੱਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਹਰਸ਼ਵਰਧਨ ਅਤੇ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਵੀ ਅਮਿਤਾਭ ਬੱਚਨ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ।


DIsha

Content Editor

Related News