ਕੇਜਰੀਵਾਲ ''ਤੇ ਹਮਲਾ, ਗੱਡੀ ''ਤੇ ਸੁੱਟੇ ਗਏ ਪੱਥਰ
Saturday, Jan 18, 2025 - 04:52 PM (IST)
ਨਵੀਂ ਦਿੱਲੀ- ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ (ਆਪ) ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੀ ਗੱਡੀ 'ਤੇ ਪੱਥਰ ਸੁੱਟੇ ਗਏ, ਜਿਸ ਨਾਲ ਭਾਜੜ ਪੈ ਗਈ। ਕੇਜਰੀਵਾਲ ਨੂੰ ਕਾਲੇ ਝੰਡੇ ਵੀ ਦਿਖਾਏ ਗਏ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
'ਆਪ' ਵਲੋਂ ਬਿਆਨ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਕੇਜਰੀਵਾਲ 'ਤੇ ਪ੍ਰਵੇਸ਼ ਵਰਮਾ ਦੇ ਗੁੰਡਿਆਂ ਨੇ ਹਮਲਾ ਕੀਤਾ ਹੈ। ਨਵੀਂ ਦਿੱਲੀ ਵਿਧਾਨ ਸਭਾ 'ਚ ਪ੍ਰਚਾਰ ਕਰਦੇ ਸਮੇਂ ਇਹ ਹਮਲਾ ਕੀਤਾ ਗਿਆ ਹੈ। ਸਥਾਨਕ ਲੋਕਾਂ ਨਾਲ ਪ੍ਰਵੇਸ਼ ਵਰਮਾ ਦੇ ਗੁੰਡਿਆਂ ਦੀ ਝੜਪ ਹੋਈ ਹੈ। ਸਥਾਨਕ ਲੋਕਾਂ ਨੇ ਭਾਜਪਾ ਦੇ ਗੁੰਡਿਆਂ ਨੂੰ ਦੌੜਾ ਦਿੱਤਾ। ਉੱਥੇ ਹੀ ਪ੍ਰਵੇਸ਼ ਵਰਮਾ ਵਲੋਂ ਬਿਆਨ ਜਾਰੀ ਕਰ ਕੇ ਕਿਹਾ ਗਿਆ ਹੈ,''ਸਵਾਲ ਪੁੱਛਦੀ ਜਨਤਾ 'ਤੇ ਕੇਜਰੀਵਾਲ ਨੇ ਆਪਣੀ ਗੱਡੀ ਨਾਲ 2 ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਹਾਰ ਸਾਹਮਣੇ ਦੇਖ ਕੇ ਲੋਕਾਂ ਦੀ ਜਾਨ ਦੀ ਕੀਮਤ ਵੀ ਭੁੱਲ ਗਏ, ਮੈਂ ਹਸਪਤਾਲ ਜਾ ਰਿਹਾ ਹਾਂ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8