ਦਿੱਲੀ ''ਚ 10 ਦਿਨਾਂ ''ਚ ਕੰਟਰੋਲ ਹੋ ਜਾਵੇਗਾ ਕੋਰੋਨਾ, ਦੀਵਾਲੀ ਤੋਂ ਪਹਿਲਾਂ ਕੇਜਰੀਵਾਲ ਨੇ ਦਿਵਾਇਆ ਭਰੋਸਾ

Friday, Nov 13, 2020 - 04:15 PM (IST)

ਦਿੱਲੀ ''ਚ 10 ਦਿਨਾਂ ''ਚ ਕੰਟਰੋਲ ਹੋ ਜਾਵੇਗਾ ਕੋਰੋਨਾ, ਦੀਵਾਲੀ ਤੋਂ ਪਹਿਲਾਂ ਕੇਜਰੀਵਾਲ ਨੇ ਦਿਵਾਇਆ ਭਰੋਸਾ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸਰਕਾਰ ਮਹਾਮਾਰੀ ਦੀ ਰੋਕਥਾਮ ਲਈ ਕਈ ਕਦਮ ਚੁੱਕ ਰਹੀ ਹੈ ਅਤੇ 7 ਤੋਂ 10 ਦਿਨਾਂ ਅੰਦਰ ਸਥਿਤੀ ਕੰਟਰੋਲ 'ਚ ਆ ਜਾਣੀ ਚਾਹੀਦੀ ਹੈ। ਕੇਜਰੀਵਾਲ ਨੇ ਕਿਹਾ ਕਿ ਸ਼ਹਿਰ 'ਚ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਪ੍ਰਦੂਸ਼ਣ ਹੈ। ਉਨ੍ਹਾਂ ਨੇ ਕਿਹਾ,''ਪਿਛਲੇ ਕੁਝ ਦਿਨਾਂ ਤੋਂ ਕੋਵਿਡ-19 ਦੇ ਮਾਮਲੇ ਵੱਧ ਰਹੇ ਹਨ। ਮੈਂ ਇਸ ਨੂੰ ਲੈ ਕੇ ਚਿੰਤਤ ਹਾਂ। ਅਸੀਂ ਇਸ ਨੂੰ ਕੰਟਰੋਲ ਕਰਨ ਲਈ ਸਾਰੇ ਉੱਚਿਤ ਕਦਮ ਚੁੱਕੇ ਹਨ। ਅਗਲੇ ਹਫ਼ਤੇ ਅਸੀਂ ਇਸ ਸੰਬੰਧ 'ਚ ਹੋਰ ਕਦਮ ਚੁੱਕਣ 'ਤੇ ਵਿਚਾਰ ਕਰ ਰਹੇ ਹਾਂ। ਮੇਰਾ ਮੰਨਣਾ ਹੈ ਕਿ ਸਥਿਤੀ 7 ਤੋਂ 10 ਦਿਨਾਂ ਅੰਦਰ ਕੰਟਰੋਲ 'ਚ ਆ ਜਾਣੀ ਚਾਹੀਦੀ ਹੈ ਅਤੇ ਮਾਮਲੇ ਘੱਟ ਹੋਣ ਲੱਗਣਗੇ।''

ਇਹ ਵੀ ਪੜ੍ਹੋ : ਦੀਵਾਲੀ ਮੌਕੇ ਬੁਝਿਆ ਘਰ ਦਾ ਚਿਰਾਗ, ਜੋਤ ਜਗਾ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ

ਕੇਜਰੀਵਾਲ ਨੇ ਕਿਹਾ,''ਦਿੱਲੀ 'ਚ ਕੋਵਿਡ-19 ਦੇ ਵੱਧਦੇ ਮਾਮਲਿਆਂ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਪ੍ਰਦੂਸ਼ਣ ਹੈ। ਇੱਥੇ 20 ਅਕਤੂਬਰ ਤੱਕ ਸਥਿਤੀ ਕੰਟਰੋਲ 'ਚ ਸੀ।'' ਇਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖੇਤੀਬਾੜੀ ਖੋਜ ਸੰਸਥਾ, ਪੂਸਾ ਵਲੋਂ ਪਰਾਲੀ ਨੂੰ ਗਿਲਾਉਣ ਲਈ ਤਿਆਰ ਕੀਤੇ ਗਏ ਮਿਸ਼ਰਨ ਨਾਲ ਦਿੱਲੀ ਦੇ 24 ਪਿੰਡਾਂ 'ਚ 70 ਤੋਂ 95 ਫੀਸਦੀ ਪਰਾਲੀ ਸਾੜੀ ਜਾ ਚੁਕੀ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਸਰਕਾਰ ਰਾਸ਼ਟਰੀ ਰਾਜਧਾਨੀ ਖੇਤਰ ਅਤੇ ਨੇੜੇ-ਤੇੜੇ ਦੇ ਖੇਤਰਾਂ ਲਈ ਗਠਿਤ ਹਵਾ ਪ੍ਰਦੂਸ਼ਣ ਪ੍ਰਬੰਧਨ ਕਮਿਸ਼ਨ ਕੋਲ ਇਕ ਪਟੀਸ਼ਨ ਦਾਖ਼ਲ ਕਰੇਗੀ ਅਤੇ ਇਸ 'ਚ ਇਸ ਰਿਪੋਰਟ 'ਚ ਸ਼ਾਮ ਕਰੇਗੀ ਅਤੇ ਅਪੀਲ ਕਰੇਗੀ ਕਿ ਸਾਰੀਆਂ ਸੂਬਾ ਸਰਕਾਰਾਂ ਨੂੰ ਇਸ ਨੂੰ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾਣ। ਪ੍ਰਸ਼ਾਸਨ ਨੇ ਦੱਸਿਆ ਕਿ ਦਿੱਲੀ 'ਚ ਇਕ ਦਿਨ 'ਚ ਕੋਵਿਡ-19 ਦੇ 7,053 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਕੁੱਲ ਪੀੜਤਾਂ ਦੀ ਗਿਣਤੀ ਵੀਰਵਾਰ ਨੂੰ 4.67 ਲੱਖ ਦੇ ਪਾਰ ਚੱਲੀ ਗਈ। ਉੱਥੇ ਹੀ ਇਸ ਮਿਆਦ 'ਚ 104 ਮਰੀਜ਼ਾਂ ਦੀ ਮੌਤ ਹੋਈ, ਜੋ ਕਿ ਪਿਛਲੇ 5 ਮਹੀਨਿਆਂ 'ਚ ਸਭ ਤੋਂ ਵੱਧ ਹੈ। ਹੁਣ ਤੱਕ ਕੁੱਲ 7,332 ਲੋਕਾਂ ਦੀ ਮੌਤ ਹੋ ਚੁਕੀ ਹੈ।

ਇਹ ਵੀ ਪੜ੍ਹੋ : ਮਾਂ ਦੀ ਮੌਤ 'ਤੇ ਕੀਤਾ ਸੀ ਤਹੱਈਆ, ਅੱਜ ਨਦੀ ਕਿਨਾਰੇ ਗ਼ਰੀਬ ਬੱਚਿਆਂ ਨੂੰ ਮੁਫ਼ਤ ਪੜ੍ਹਾਉਂਦਾ ਹੈ ਇਹ ਸ਼ਖ਼ਸ


author

DIsha

Content Editor

Related News