ਕੇਜਰੀਵਾਲ ਨੇ ਉੱਤਰ ਪ੍ਰਦੇਸ਼ ਦੀ ਮੰਤਰੀ ਕਮਲ ਰਾਣੀ ਵਰੁਣ ਦੇ ਦਿਹਾਂਤ ''ਤੇ ਦੁੱਖ ਜਤਾਇਆ
Sunday, Aug 02, 2020 - 02:47 PM (IST)
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਵਿਡ-19 ਕਾਰਨ ਹਸਪਤਾਲ 'ਚ ਦਾਖ਼ਲ ਉੱਤਰ ਪ੍ਰਦੇਸ਼ ਦੀ ਕੈਬਨਿਟ ਮੰਤਰੀ ਕਮਲ ਰਾਣੀ ਵਰੁਣ ਦੇ ਦਿਹਾਂਤ 'ਤੇ ਐਤਵਾਰ ਨੂੰ ਸੋਗ ਜਤਾਇਆ ਅਤੇ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਸਾਰੇ ਚੌਕਸੀ ਕਦਮ ਚੁੱਕਣ ਦੀ ਅਪੀਲ ਕੀਤੀ। ਉੱਤਰ ਪ੍ਰਦੇਸ਼ ਸਰਕਾਰ 'ਚ ਤਕਨੀਕੀ ਸਿੱਖਿਆ ਮੰਤਰੀ ਕਮਲ ਰਾਣੀ ਦਾ ਐਤਵਾਰ ਨੂੰ ਲਖਨਊ ਦੇ ਸੰਜੇ ਗਾਂਧੀ ਪੋਸਟ ਆਯੂਵਿਗਿਆਨ ਸੰਸਥਾ 'ਚ ਦਿਹਾਂਤ ਹੋ ਗਿਆ।
ਕੇਜਰੀਵਾਲ ਨੇ ਟਵੀਟ ਕੀਤਾ,''ਇਹ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਣ। ਅਸੀਂ ਸਾਰਿਆਂ ਨੂੰ ਆਪਣੀ ਰੱਖਿਆ ਕਰਨ ਲਈ ਸਾਰੇ ਚੌਕਸੀ ਕਦਮ ਵਰਤਣ ਦੀ ਜ਼ਰੂਰਤ ਹੈ। ਕੋਰੋਨਾ ਨੂੰ ਹਲਕੇ 'ਚ ਨਾ ਲਵੋ।'' ਕਮਲ ਰਾਣੀ ਉੱਤਰ ਪ੍ਰਦੇਸ਼ ਦੀ ਪਹਿਲੀ ਮੰਤਰੀ ਹੈ, ਜਿਨ੍ਹਾਂ ਦਾ ਕੋਵਿਡ-19 ਨਾਲ ਦਿਹਾਂਤ ਹੋਇਆ ਹੈ। ਉਹ 62 ਸਾਲ ਦੀ ਸੀ। ਮੰਤਰੀ 18 ਜੁਲਾਈ ਨੂੰ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ ਅਤੇ ਉਨ੍ਹਾਂ ਨੂੰ ਸ਼ਾਮਾ ਪ੍ਰਸਾਦ ਮੁਖਰਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਬਾਅਦ 'ਚ, ਉਨ੍ਹਾਂ ਨੂੰ ਸੰਜੇ ਗਾਂਧੀ ਆਯੂਵਿਗਿਆਨ ਸੰਸਥਾ 'ਚ ਦਾਖ਼ਲ ਕਰਵਾਇਆ ਗਿਆ ਸੀ।