ਅਰਵਿੰਦ ਕੇਜਰੀਵਾਲ ਦੀ ਪਤਨੀ ਕੋਰੋਨਾ ਪਾਜ਼ੇਟਿਵ, CM ਨੇ ਖ਼ੁਦ ਨੂੰ ਕੀਤਾ ਏਕਾਂਤਵਾਸ

Tuesday, Apr 20, 2021 - 02:29 PM (IST)

ਅਰਵਿੰਦ ਕੇਜਰੀਵਾਲ ਦੀ ਪਤਨੀ ਕੋਰੋਨਾ ਪਾਜ਼ੇਟਿਵ, CM ਨੇ ਖ਼ੁਦ ਨੂੰ ਕੀਤਾ ਏਕਾਂਤਵਾਸ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਕੋਰੋਨਾ ਦੀ ਲਪੇਟ 'ਚ ਆ ਗਈ ਹੈ। ਪਤਨੀ ਦੇ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਖ਼ੁਦ ਨੂੰ ਏਕਾਂਤਵਾਸ ਕਰ ਲਿਆ ਹੈ। ਅਰਵਿੰਦ ਕੇਜਰੀਵਾਲ ਨੂੰ ਪਿਛਲੇ ਸਾਲ ਜੂਨ 'ਚ ਵੀ ਕੋਰੋਨਾ ਨਾਲ ਸੰਬੰਧਤ ਸ਼ਿਕਾਇਤ ਹੋਈਆਂ ਸਨ, ਹਾਲਾਂਕਿ ਉਨ੍ਹਾਂ ਰਿਪੋਰਟ ਉਦੋਂ ਨੈਗੇਟਿਵ ਆਈ ਸੀ। ਦਿੱਲੀ ਦੀ ਮੌਜੂਦਾ ਸਥਿਤੀ ਦਰਮਿਆਨ ਕੇਜਰੀਵਾਲ ਲਗਾਤਾਰ ਸਰਗਰਮ ਹਨ ਅਤੇ ਬੈਠਕਾਂ ਨਾਲ ਕਈ ਜਗ੍ਹਾ ਦਾ ਦੌਰਾ ਵੀ ਕਰ ਰਹੇ ਹਨ। 

ਇਹ ਵੀ ਪੜ੍ਹੋ : ਕੋਵਿਡ-19: ਦਿੱਲੀ ਇਕ ਹਫ਼ਤੇ ਲਈ ‘ਬੰਦ’, ਕੇਜਰੀਵਾਲ ਨੇ ਲੋਕਾਂ ਨੂੰ ਕੀਤੀ ਇਹ ਖ਼ਾਸ ਅਪੀਲ

ਦੱਸਣਯੋਗ ਹੈ ਕਿ ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦਾ ਕਹਿਰ ਵੱਧ ਗਿਆ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਨੇ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ 6 ਦਿਨ ਦੇ ਲਾਕਡਾਊਨ ਦਾ ਐਲਾਨ ਕੀਤਾ ਸੀ, ਜੋ 26 ਅਪ੍ਰੈਲ ਤੱਕ ਲਾਗੂ ਰਹੇਗਾ। ਦਿੱਲੀ 'ਚ ਬੀਤੇ ਦਿਨ ਵੀ 23 ਹਜ਼ਾਰ ਦੇ ਕਰੀਬ ਕੋਰੋਨਾ ਮਾਮਲੇ ਦਰਜ ਕੀਤੇ ਗਏ ਸਨ।

ਇਹ ਵੀ ਪੜ੍ਹੋ : ਕੋਰੋਨਾ ਆਫ਼ਤ : PM ਮੋਦੀ ਅੱਜ ਟੀਕੇ ਬਣਾਉਣ ਵਾਲੀਆਂ ਕੰਪਨੀਆਂ ਨਾਲ ਕਰਨਗੇ ਗੱਲਬਾਤ


author

DIsha

Content Editor

Related News