3 ਵਜੇ ਉਡਾ ਦਿਆਂਗੇ ਵਿਧਾਨ ਸਭਾ ! ਦਿੱਲੀ ''ਚ ਧਮਕੀ ਮਿਲਣ ਪਿੱਛੋਂ ਮਚਿਆ ਹੜਕੰਪ

Monday, Feb 23, 2026 - 02:03 PM (IST)

3 ਵਜੇ ਉਡਾ ਦਿਆਂਗੇ ਵਿਧਾਨ ਸਭਾ ! ਦਿੱਲੀ ''ਚ ਧਮਕੀ ਮਿਲਣ ਪਿੱਛੋਂ ਮਚਿਆ ਹੜਕੰਪ

ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ 'ਚ ਸੁਰੱਖਿਆ ਏਜੰਸੀਆਂ ਉਸ ਵੇਲੇ ਚੌਕਸ ਹੋ ਗਈਆਂ ਜਦੋਂ ਸੋਮਵਾਰ ਨੂੰ ਦਿੱਲੀ ਪੁਲਸ ਨੂੰ ਲਾਲ ਕਿਲ੍ਹੇ ਅਤੇ ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਇਕ ਈ-ਮੇਲ ਮਿਲਿਆ। ਇਹ ਧਮਕੀ ਕਥਿਤ ਤੌਰ 'ਤੇ ਇਕ ਖਾਲਿਸਤਾਨੀ ਸਮੂਹ ਦੇ ਨਾਂ 'ਤੇ ਭੇਜੀ ਗਈ ਹੈ, ਜਿਸ 'ਚ 3 ਵਜੇ ਤੱਕ ਵਿਧਾਨ ਸਭਾ ਉਡਾਉਣ ਦੀ ਧਮਕੀ ਹੈ। ਇਸ ਤੋਂ ਬਾਅਦ ਪੂਰੇ ਇਲਾਕੇ 'ਚ ਹੜਕੰਪ ਮਚ ਗਿਆ।

ਧਮਕੀ ਮਿਲਣ ਤੋਂ ਤੁਰੰਤ ਬਾਅਦ ਦਿੱਲੀ ਵਿਧਾਨ ਸਭਾ ਕੰਪਲੈਕਸ 'ਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ। ਬੰਬ ਸਕੁਐਡ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਪੂਰੇ ਇਲਾਕੇ ਦੀ ਬਾਰੀਕੀ ਨਾਲ ਜਾਂਚ ਕੀਤੀ। ਹਾਲਾਂਕਿ, ਦਿੱਲੀ ਪੁਲਸ ਅਨੁਸਾਰ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਜਾਂ ਖ਼ਤਰਨਾਕ ਵਸਤੂ ਬਰਾਮਦ ਨਹੀਂ ਹੋਈ ਹੈ। ਪੁਲਸ ਅਤੇ ਸਾਈਬਰ ਸੈੱਲ ਦੀਆਂ ਟੀਮਾਂ ਇਸ ਧਮਕੀ ਭਰੇ ਮੇਲ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਈ-ਮੇਲ ਕਿਸ ਨੇ ਅਤੇ ਕਿੱਥੋਂ ਭੇਜੀ ਸੀ। ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਹਾਲਾਤ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਚੌਕਸੀ ਵਜੋਂ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News