ਝੂਠੀ ਨਿਕਲੀ ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Monday, Feb 23, 2026 - 04:39 PM (IST)

ਝੂਠੀ ਨਿਕਲੀ ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਨੂੰ ਸੋਮਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸੁਰੱਖਿਆ ਏਜੰਸੀਆਂ ਦੀ ਜਾਂਚ ਤੋਂ ਬਾਅਦ ਫਰਜ਼ੀ ਨਿਕਲੀ। ਫਾਇਰ ਬ੍ਰਿਗੇਡ ਵਿਭਾਗ ਨੇ ਦੱਸਿਆ ਕਿ ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈ-ਮੇਲ ਮਿਲਿਆ ਸੀ। ਉਨ੍ਹਾਂ ਕਿਹਾ ਕਿ ਕਰੀਬ 12 ਵਜੇ ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ ਅਤੇ ਜਾਂਚ 'ਚ ਇਹ ਫਰਜ਼ੀ ਨਿਕਲੀ। ਦਿੱਲੀ ਵਿਧਾਨ ਸਭਾ ਵਲੋਂ ਦੱਸਿਆ ਗਿਆ ਕਿ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੂੰ ਵੀ ਨਿੱਜੀ ਈ-ਮੇਲ 'ਤੇ ਸੋਮਵਾਰ ਨੂੰ ਬੰਬ ਧਮਾਕੇ ਦੀ ਧਮਕੀ ਮਿਲੀ, ਜਿਸ 'ਚ ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਹੈ। ਮਾਮਲੇ ਦੀ ਜਾਣਕਾਰੀ ਸੰਬੰਧਤ ਸੁਰੱਖਿਆ ਵਿਭਾਗ ਨੂੰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਸੰਬੰਧ 'ਚ ਸਪੀਕਰ ਨੇ ਦਿੱਲੀ ਪੁਲਸ ਕਮਿਸ਼ਨਰ ਨੂੰ ਪ੍ਰਾਪਤ ਈ-ਮੇਲ ਦੀ ਜਾਣਕਾਰੀ ਦਿੰਦੇ ਹੋਏ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਅੱਜ ਧੌਲਾ ਕੁਆਂ ਸਥਿਤ ਆਰਮੀ ਪਬਲਿਕ ਸਕੂਲ ਅਤੇ ਲੋਧੀ ਰੋਡ 'ਤੇ ਏਅਰਫੋਰਸ ਬਾਲ ਭਾਰਤੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈ-ਮੇਲ ਮਿਲਣ ਤੋਂ ਬਾਅਦ ਸਕੂਲ ਕੰਪਲੈਕਸਾਂ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News