ਬਜਟ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ! ਨਿਸ਼ਾਨੇ ''ਤੇ ਤਰਨਜੀਤ ਸੰਧੂ ਤੇ CM ਰੇਖਾ ਗੁਪਤਾ
Tuesday, Mar 24, 2026 - 11:16 AM (IST)
ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ 'ਚ ਮੰਗਲਵਾਰ ਨੂੰ ਬਜਟ ਪੇਸ਼ ਹੋਣ ਤੋਂ ਕੁਝ ਘੰਟੇ ਪਹਿਲਾਂ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਸਵੇਰੇ 11:30 ਵਜੇ ਪੇਸ਼ ਕੀਤੇ ਜਾਣ ਵਾਲੇ ਬਜਟ ਤੋਂ ਪਹਿਲਾਂ ਮਿਲੀ ਹੈ। ਸਰਕਾਰੀ ਸੂਤਰਾਂ ਅਨੁਸਾਰ, ਇਹ ਧਮਕੀ ਦੋ ਵੱਖ-ਵੱਖ ਈਮੇਲਾਂ ਰਾਹੀਂ ਦਿੱਤੀ ਗਈ। ਪਹਿਲੀ ਈਮੇਲ ਸਵੇਰੇ 7:28 ਵਜੇ ਵਿਧਾਨ ਸਭਾ ਨੂੰ ਮਿਲੀ, ਜਿਸ ਤੋਂ ਬਾਅਦ ਦੂਜੀ ਈਮੇਲ ਸਵੇਰੇ 7:49 ਵਜੇ ਸਪੀਕਰ ਵਿਜੇਂਦਰ ਗੁਪਤਾ ਨੂੰ ਭੇਜੀ ਗਈ।
ਰਿਪੋਰਟਾਂ ਅਨੁਸਾਰ, ਇਸ ਈਮੇਲ 'ਚ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ, ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸਮੇਤ ਕਈ ਹਾਈ-ਪ੍ਰੋਫਾਈਲ ਸ਼ਖਸੀਅਤਾਂ ਦਾ ਜ਼ਿਕਰ ਕੀਤਾ ਗਿਆ ਹੈ। ਧਮਕੀ ਮਿਲਣ ਤੋਂ ਤੁਰੰਤ ਬਾਅਦ ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਏ ਅਤੇ ਪੂਰੇ ਕੰਪਲੈਕਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਏਜੰਸੀਆਂ ਵੱਲੋਂ ਐਂਟੀ-ਸਬੋਟਾਜ ਚੈੱਕ ਕੀਤੇ ਜਾ ਰਹੇ ਹਨ ਅਤੇ ਪੁਲਸ ਇਸ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
