ਦਿੱਲੀ ਵਿਧਾਨ ਸਭਾ ''ਚ ਹੰਗਾਮੇ ਦਰਮਿਆਨ ਭਾਜਪਾ ਦੇ ਤਿੰਨ ਵਿਧਾਇਕ ਮੁਅੱਤਲ

03/28/2022 1:26:09 PM

ਨਵੀਂ ਦਿੱਲੀ (ਭਾਸ਼ਾ)- ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸ਼ਹਿਰੀ ਇਕਾਈ ਦੇ ਪ੍ਰਧਾਨ ਆਦੇਸ਼ ਕੁਮਾਰ ਵੱਲੋਂ ਕੀਤੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੀਤੀ ਗਈ ‘ਅਪਮਾਨਜਨਕ’ ਟਿੱਪਣੀ ਨੂੰ ਲੈ ਕੇ ਸਦਨ 'ਚ ਆਮ ਆਦਮੀ ਨੂੰ ਤਿੰਨ ਪਾਰਟੀ (ਆਪ) ਦੇ ਵਿਧਾਇਕਾਂ ਦੇ ਵਿਰੋਧ ਜਤਾਏ ਜਾਣ ਦਰਮਿਆਨ ਸੋਮਵਾਰ ਨੂੰ ਭਾਜਪਾ ਵਿਧਾਇਕਾਂ ਨੂੰ ਦਿਨ ਭਰ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਵਿਧਾਇਕ ਅਨਿਲ ਵਾਜਪਾਈ, ਜਤਿੰਦਰ ਮਹਾਜਨ ਅਤੇ ਅਜੇ ਮਹਾਵਰ ਆਪਣੀ ਜਗ੍ਹਾ 'ਤੇ ਖੜ੍ਹੇ ਹੋ ਗਏ ਸਨ, ਜਿਸ ਤੋਂ ਬਾਅਦ ਸਪੀਕਰ ਨੇ ਉਨ੍ਹਾਂ ਨੂੰ ਬੈਠਣ ਦੀ ਬੇਨਤੀ ਕੀਤੀ। ਉਹ ਨਹੀਂ ਮੰਨੇ ਅਤੇ ਫਿਰ ਸਪੀਕਰ ਨੇ ਉਨ੍ਹਾਂ ਨੂੰ ਸਦਨ ਛੱਡਣ ਲਈ ਕਿਹਾ।

ਇਹ ਵੀ ਪੜ੍ਹੋ : ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਇਸ ਤੋਂ ਬਾਅਦ ਇਕ ਵਾਰ ਫਿਰ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਸਵੇਰੇ ਵੀ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ ਸੀ। ਸਵੇਰੇ ਜਿਉਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਆਸਨ ਨੇੜੇ ਆ ਗਏ ਅਤੇ ਭਾਜਪਾ ਆਗੂ ਵੱਲੋਂ ਕੇਜਰੀਵਾਲ ਖ਼ਿਲਾਫ਼ ਕੀਤੀ ਗਈ ਟਿੱਪਣੀ ਵਿਰੋਧ 'ਚ ਨਾਅਰੇਬਾਜ਼ੀ ਕਰਨ ਲੱਗੇ ਸਨ। ‘ਆਪ’ ਵਿਧਾਇਕ ਮਹਿੰਦਰ ਗੋਇਲ ਨੇ ਗੁਪਤਾ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ। ਉਨ੍ਹਾਂ ਨੇ ਗੁਪਤਾ ਵਿਰੁੱਧ  ਨਿੰਦਾ ਦਾ ਮਤਾ ਲਿਆਉਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ,''ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਆਦੇਸ਼ ਗੁਪਤਾ ਵਿਰੁੱਧ ਸਦਨ ਵਿੱਚ ਨਿੰਦਾ ਪ੍ਰਸਤਾਵ ਲਿਆਂਦਾ ਜਾਣਾ ਚਾਹੀਦਾ ਹੈ। ਵਿਰੋਧੀ ਧਿਰ ਦੇ ਨੇਤਾ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News