ਦਿੱਲੀ ਵਿਧਾਨ ਸਭਾ ਦਾ ਮੰਗਲਵਾਰ ਤੋਂ ਸ਼ੁਰੂ ਹੋਣ ਵਾਲਾ ਬਜਟ ਸੈਸ਼ਨ ਦਾ ਦੂਜਾ ਪੜਾਅ ਰੱਦ
Monday, May 12, 2025 - 04:15 PM (IST)

ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਮੰਗਲਵਾਰ ਤੋਂ ਸ਼ੁਰੂ ਹੋਣ ਵਾਲਾ ਦੂਜਾ ਪੜਾਅ ਰੱਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਰਕਾਰ ਵਲੋਂ ਸੈਸ਼ਨ ਦੌਰਾਨ ਨਿੱਜੀ ਸਕੂਲਾਂ ਦੀ ਫੀਸ ਨੂੰ ਨਿਯਮਿਤ ਕਰਨ ਲਈ ਦਿੱਲੀ ਸਕੂਲ ਸਿੱਖਿਆ ਫੀਸ ਨਿਰਧਾਰਨ ਅਤੇ ਨਿਯਮਨ ਪਾਰਦਰਸ਼ਕਤਾ ਬਿੱਲ, 2025 ਪੇਸ਼ ਕੀਤੇ ਜਾਣ ਦੀ ਉਮੀਦ ਸੀ।
ਇਕ ਅਧਿਕਾਰੀ ਨੇ ਕਿਹਾ,''ਸਰਕਾਰ ਨੇ ਸੈਸ਼ਨ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ। ਨਵੀਆਂ ਤਾਰੀਖ਼ਾਂ ਦੇ ਐਲਾਨ ਤੋਂ ਬਾਅਦ 'ਚ ਕੀਤਾ ਜਾਵੇਗਾ।'' ਬਜਟ ਸੈਸ਼ਨ ਦਾ ਪਹਿਲਾ ਪੜਾਅ 24 ਮਾਰਚ ਨੂੰ ਸ਼ੁਰੂ ਹੋਇਆ ਸੀ, ਜਿਸ ਦੌਰਾਨ ਵਿੱਤ ਵਿਭਾਗ ਸੰਭਾਲ ਰਹੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਆਪਣੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ ਸੀ। ਗੁਪਤਾ ਨੇ 2025-26 ਲਈ ਇਕ ਲੱਖ ਕਰੋੜ ਰੁਪਏ ਦੇ ਖਰਚ ਨਾਲ ਬਜਟ ਪੇਸ਼ ਕੀਤਾ, ਜੋ ਪਿਛਲੇ ਸਾਲ ਦੀ ਤੁਲਨਾ 'ਚ 31.5 ਫੀਸਦੀ ਦਾ ਵਾਧਾ ਦਰਸਾਉਂਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8