ਕਾਂਗਰਸ ਨੇ ਦਿੱਲੀ ’ਚ ‘ਜੀਵਨ ਰਕਸ਼ਾ ਯੋਜਨਾ’ ਦਾ ਕੀਤਾ ਐਲਾਨ, 25 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਵਾਅਦਾ

Thursday, Jan 09, 2025 - 12:09 AM (IST)

ਕਾਂਗਰਸ ਨੇ ਦਿੱਲੀ ’ਚ ‘ਜੀਵਨ ਰਕਸ਼ਾ ਯੋਜਨਾ’ ਦਾ ਕੀਤਾ ਐਲਾਨ, 25 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਵਾਅਦਾ

ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੁੱਧਵਾਰ ਨੂੰ ‘ਜੀਵਨ ਰਕਸ਼ਾ ਯੋਜਨਾ’ ਦਾ ਐਲਾਨ ਕੀਤਾ, ਜਿਸ ਦੇ ਤਹਿਤ ਉਸਨੇ ਸੱਤਾ ਵਿਚ ਆਉਣ ’ਤੇ ਦਿੱਲੀ ਦੇ ਲੋਕਾਂ ਨੂੰ 25 ਲੱਖ ਰੁਪਏ ਤੱਕ ਦਾ ਮੁਫਤ ਸਿਹਤ ਬੀਮਾ ਦੇਣ ਦਾ ਵਾਅਦਾ ਕੀਤਾ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਸ ਯੋਜਨਾ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਦਿੱਲੀ ਵਿਚ ਸਿਹਤ ਖੇਤਰ ਲਈ ਕ੍ਰਾਂਤੀਕਾਰੀ ਸਾਬਤ ਹੋਵੇਗੀ।

ਗਹਿਲੋਤ ਨੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ ’ਚ ਪੱਤਰਕਾਰਾਂ ਨੂੰ ਕਿਹਾ ਕਿ ਦਿੱਲੀ ’ਚ ਕਾਂਗਰਸ ਦੀ ਸਰਕਾਰ ਬਣਨ ਦੀਆਂ ਸੰਭਾਵਨਾਵਾਂ ਵਧ ਰਹੀਆਂ ਹਨ।


author

Rakesh

Content Editor

Related News