AAP ਦੀ ਹਾਰ ਤੋਂ ਬਾਅਦ ਕੁਮਾਰ ਵਿਸ਼ਵਾਸ ਨੇ ਕੱਸਿਆ ਤੰਜ਼

Saturday, Feb 08, 2025 - 01:06 PM (IST)

AAP ਦੀ ਹਾਰ ਤੋਂ ਬਾਅਦ ਕੁਮਾਰ ਵਿਸ਼ਵਾਸ ਨੇ ਕੱਸਿਆ ਤੰਜ਼

ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ਸ਼ੁਰੂਆਤੀ ਰੁਝਾਨਾਂ 'ਚ, ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਜਦਕਿ ਭਾਜਪਾ ਬਹੁਮਤ ਦਾ ਅੰਕੜਾ ਪਾਰ ਕਰ ਗਈ ਹੈ।

 

ਅਜਿਹੀ ਸਥਿਤੀ ਵਿੱਚ, ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇਸ ਤੋਂ ਬਾਅਦ ਭਾਜਪਾ ਆਗੂਆਂ ਵੱਲੋਂ ਲਗਾਤਾਰ ਪ੍ਰਤੀਕਿਰਿਆਵਾਂ ਆ ਰਹੀਆਂ ਹਨ ਅਤੇ ਉਹ ਆਮ ਆਦਮੀ ਪਾਰਟੀ ਨੂੰ ਖੂੰਜੇ ਲਗਾ ਕੇ ਆਪਣੀ ਜਿੱਤ ਦਾ ਦਾਅਵਾ ਕਰ ਰਹੇ ਹਨ। ਇਸ ਦੌਰਾਨ, ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਅਤੇ ਕਵੀ ਕੁਮਾਰ ਵਿਸ਼ਵਾਸ ਨੇ ਵੀ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਨੇ ਕਿਹਾ ਕਿ  "ਮੈਂ ਭਾਜਪਾ ਨੂੰ ਜਿੱਤ ਲਈ ਵਧਾਈ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਦਿੱਲੀ ਦੇ ਲੋਕਾਂ ਲਈ ਕੰਮ ਕਰਨਗੇ।  

ਇਹ ਵੀ ਪੜ੍ਹੋ-ਬਾਲੀਵੁੱਡ ਅਦਾਕਾਰਾ ਨੀਨਾ ਗੁਪਤਾ ਨੇ ਮਹਾਕੁੰਭ 'ਚ ਲਗਾਈ ਆਸਥਾ ਦੀ ਡੁਬਕੀ

ਮੈਨੂੰ ਉਸ ਵਿਅਕਤੀ ਨਾਲ ਕੋਈ ਹਮਦਰਦੀ ਨਹੀਂ ਹੈ ਜਿਸ ਨੇ 'ਆਪ' ਪਾਰਟੀ ਵਰਕਰਾਂ ਦੇ ਸੁਪਨਿਆਂ ਨੂੰ ਤੋੜ ਦਿੱਤਾ। ਦਿੱਲੀ ਹੁਣ ਉਸ ਤੋਂ ਮੁਕਤ ਹੈ, ਉਸਨੇ ਉਨ੍ਹਾਂ ਸੁਪਨਿਆਂ ਨੂੰ ਆਪਣੀਆਂ ਨਿੱਜੀ ਇੱਛਾਵਾਂ ਲਈ ਵਰਤਿਆ। ਅੱਜ ਇਨਸਾਫ਼ ਹੋਇਆ ਹੈ। ਜਦੋਂ ਸਾਨੂੰ ਜੰਗਪੁਰਾ ਤੋਂ ਮਨੀਸ਼ ਸਿਸੋਦੀਆ ਦੇ ਹਾਰਨ ਦੀ ਖ਼ਬਰ ਮਿਲੀ - ਮੇਰੀ ਪਤਨੀ ਜੋ ਕਿ ਗੈਰ-ਰਾਜਨੀਤਿਕ ਹੈ, ਰੋ ਪਈ।"

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Priyanka

Content Editor

Related News