ਦਿੱਲੀ ਵਿਧਾਨ ਸਭਾ ਚੋਣਾਂ 2020: ਦਿੱਗਜ਼ ਨੇਤਾਵਾਂ ਨੇ ਪਾਈ ਵੋਟ

02/08/2020 12:28:35 PM

ਨਵੀਂ ਦਿੱਲੀ—ਦਿੱਲੀ ਵਿਧਾਨ ਸਭਾ ਚੋਣਾਂ 2020 ਨੂੰ ਲੈ ਕੇ ਅੱਜ ਭਾਵ ਸ਼ਨੀਵਾਰ ਨੂੰ ਵੋਟਾਂ ਪੈ ਰਹੀਆਂ ਹਨ। ਇਸ ਦੌਰਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਸਮੇਤ ਕਈ ਨੇਤਾ ਵੋਟਾਂ ਪਾਉਣ ਲਈ ਪੋਲਿੰਗ ਬੂਥਾਂ 'ਤੇ ਪਹੁੰਚੇ।

PunjabKesari

-ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਪਣੀ ਪਤਨੀ ਸਵਿਤਾ ਕੋਵਿੰਦ ਨਾਲ ਰਾਜੇਂਦਰ ਪ੍ਰਸਾਦ ਕੇਂਦਰੀ ਵਿਦਿਆਲੇ 'ਚ ਵੋਟ ਪਾਈ।

PunjabKesari

-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ।

PunjabKesari

-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਆਪਣੀ ਪਤਨੀ ਨਾਲ ਨਿਰਮਾਣ ਵਿਹਾਰ ਪੋਲਿੰਗ ਬੂਥ 'ਤੇ ਵੋਟ ਪਾਈ।

PunjabKesari

-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਔਰੰਗਜੇਬ ਰੋਡ 'ਤੇ ਵੋਟ ਪਾਉਣ ਪਹੁੰਚੇ।

PunjabKesari

- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਵੋਟ ਪਾਈ।

PunjabKesari

-ਦਿੱਲੀ ਦੇ ਡਿਪਟੀ ਸੀ.ਐੱਮ. ਮਨੀਸ਼ ਸਿਸੋਦੀਆ ਨੇ ਆਪਣੀ ਪਤਨੀ ਨਾਲ ਵੋਟ ਪਾਈ।

ਦੱਸਣਯੋਗ ਹੈ ਕਿ ਦਿੱਲੀ 'ਚ 70 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਅੱਜ ਸਵੇਰੇ ਤੋਂ ਸ਼ੁਰੂ ਹੋ ਗਈ ਹੈ। ਇਨ੍ਹਾਂ ਚੋਣਾਂ 'ਚ ਸੱਤਾਧਾਰੀ 'ਆਪ', ਭਾਜਪਾ ਤੇ ਕਾਂਗਰਸ ਮੁੱਖ ਤੌਰ 'ਤੇ ਮੈਦਾਨ 'ਚ ਹਨ। ਇਨ੍ਹਾਂ ਚੋਣਾਂ 'ਚ ਕੁੱਲ 672 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਦਿੱਲੀ ਦੇ 1,47,86,382 ਵੋਟਰ ਫੈਸਲਾ ਲੈਣਗੇ ਕਿ ਦਿੱਲੀ 'ਚ ਕਿਹੜੀ ਪਾਰਟੀ ਸੱਤਾ 'ਚ ਆਵੇਗੀ। ਵੋਟਿੰਗ ਅੱਜ ਸ਼ਾਮ 6 ਵਜੇ ਤੱਕ ਖਤਮ ਹੋ ਜਾਵੇਗੀ। ਚੋਣਾਂ ਦੇ ਨਤੀਜੇ 11 ਫਰਵਰੀ ਨੂੰ ਆਉਣਗੇ। ਦਿੱਲੀ ਵਿਧਾਨ ਸਭਾ ਚੋਣਾਂ ਨਿਰਪੱਖ ਤੇ ਪੁਰ-ਅਮਨ ਕਰਵਾਉਣ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।


Iqbalkaur

Content Editor

Related News