ਦਿੱਲੀ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਜਾਰੀ ਕੀਤੀ ਪਹਿਲੀ ਸੂਚੀ, ਕੇਜਰੀਵਾਲ ਖਿਲਾਫ ਲੜਨਗੇ ਸੰਦੀਪ ਦੀਕਸ਼ਿਤ
Friday, Dec 13, 2024 - 02:36 AM (IST)
ਨਵੀਂ ਦਿੱਲੀ - ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਇਸ ਸੂਚੀ ਵਿੱਚ 21 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਨਵੀਂ ਦਿੱਲੀ ਤੋਂ ਕਾਂਗਰਸ ਨੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖਿਲਾਫ ਸੀਨੀਅਰ ਨੇਤਾ ਸੰਦੀਪ ਦੀਕਸ਼ਿਤ ਨੂੰ ਮੈਦਾਨ 'ਚ ਉਤਾਰਿਆ ਹੈ। ਜਦੋਂ ਕਿ ਦਿੱਲੀ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ ਨੂੰ ਬਾਦਲੀ ਤੋਂ ਟਿਕਟ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਕਾਂਗਰਸ ਨੇ ਪਹਿਲੀ ਸੂਚੀ ਵਿੱਚ ਪਟਪੜਗੰਜ ਤੋਂ ਅਨਿਲ ਚੌਧਰੀ ਨੂੰ ਟਿਕਟ ਦਿੱਤੀ ਹੈ। ਇਸ ਸੀਟ 'ਤੇ ਉਨ੍ਹਾਂ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਵਧ ਓਝਾ ਨਾਲ ਹੋਵੇਗਾ। ਕਾਂਗਰਸ ਨੇ ਮੁਸਤਫਾਬਾਦ ਤੋਂ ਅਲੀ ਮੇਹਦੀ ਨੂੰ ਮੈਦਾਨ 'ਚ ਉਤਾਰਿਆ ਹੈ, ਇੱਥੇ ਉਨ੍ਹਾਂ ਦਾ ਮੁਕਾਬਲਾ 'ਆਪ' ਦੇ ਆਦਿਲ ਅਹਿਮਦ ਖਾਨ ਨਾਲ ਹੋਵੇਗਾ। ਇਸ ਤੋਂ ਇਲਾਵਾ ਕਾਂਗਰਸ ਨੇ ਸੀਲਮਪੁਰ ਤੋਂ ਅਬਦੁਲ ਰਹਿਮਾਨ ਨੂੰ ਆਪਣਾ ਉਮੀਦਵਾਰ ਬਣਾਇਆ ਹੈ। 'ਆਪ' ਨੇ ਜ਼ੁਬੈਰ ਚੌਧਰੀ ਨੂੰ ਸੀਲਮਪੁਰ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।