ਦਿੱਲੀ ਵਿਧਾਨ ਸਭਾ ਚੋਣਾਂ : ''ਆਪ'' ਨੇ ਮਹਿਰੌਲੀ ਸੀਟ ਤੋਂ ਨਰੇਸ਼ ਦੀ ਥਾਂ ਮਹਿੰਦਰ ਚੌਧਰੀ ਨੂੰ ਦਿੱਤੀ ਟਿਕਟ
Saturday, Dec 21, 2024 - 12:26 PM (IST)
ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮਹਿਰੌਲੀ ਤੋਂ ਆਪਣੇ ਉਮੀਦਵਾਰ ਨਰੇਸ਼ ਯਾਦਵ ਦੀ ਥਾਂ ਮਹਿੰਦਰ ਚੌਧਰੀ ਨੂੰ ਉਮੀਦਵਾਰ ਬਣਾਇਆ ਹੈ। ਨਰੇਸ਼ ਯਾਦਵ ਨੂੰ ਕੁਰਾਨ ਦੀ ਬੇਅਦਬੀ ਦੇ ਮਾਮਲੇ ਵਿਚ ਪਿਛਲੇ ਮਹੀਨੇ ਦੋਸ਼ੀ ਠਹਿਰਾਇਆ ਗਿਆ ਸੀ। ਮਹਿਰੌਲੀ ਤੋਂ ਮੌਜੂਦਾ ਵਿਧਾਇਕ ਯਾਦਵ ਨੂੰ ਪੰਜਾਬ ਦੀ ਇਕ ਅਦਾਲਤ ਨੇ 2016 ਦੇ ਕੁਰਾਨ ਬੇਅਦਬੀ ਦੇ ਮਾਮਲੇ ਵਿਚ 2 ਸਾਲ ਦੀ ਸਜ਼ਾ ਸੁਣਾਈ ਹੈ।
ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਨੇ ਪਾਰਟੀ ਦੀ 5ਵੀਂ ਸੂਚੀ ਜਾਰੀ ਕੀਤੀ, ਜਿਸ ਵਿਚ ਚੌਧਰੀ ਨੂੰ ਮਹਿਰੌਲੀ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਕ ਦਿਨ ਪਹਿਲਾਂ ਯਾਦਵ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਸੀ ਕਿ ਉਨ੍ਹਾਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਉਦੋਂ ਤੱਕ ਚੋਣ ਨਹੀਂ ਲੜਨਗੇ ਜਦੋਂ ਤੱਕ ਉਨ੍ਹਾਂ ਨੂੰ ਅਦਾਲਤ ਬਾ-ਇੱਜ਼ਤ ਬਰੀ ਨਹੀਂ ਕਰ ਦਿੰਦੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8