ਦਿੱਲੀ ਚੋਣਾਂ 2 ਵਿਚਾਰਧਾਰਾਵਾਂ ਦੀ ਲੜਾਈ ਹੈ : ਅਰਵਿੰਦ ਕੇਜਰੀਵਾਲ

Sunday, Jan 26, 2025 - 05:25 PM (IST)

ਦਿੱਲੀ ਚੋਣਾਂ 2 ਵਿਚਾਰਧਾਰਾਵਾਂ ਦੀ ਲੜਾਈ ਹੈ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਸਿਰਫ਼ ਰਾਸ਼ਟਰੀ ਰਾਜਧਾਨੀ ਲਈ ਨਹੀਂ ਸਗੋਂ ਪੂਰੇ ਦੇਸ਼ ਲਈ ਚੋਣਾਂ ਹਨ। ਉਨ੍ਹਾਂ ਕਿਹਾ ਕਿ ਚੋਣਾਂ 2 ਵਿਰੋਧੀ ਵਿਚਾਰਧਾਰਾਵਾਂ ਆਹਮਣੇ-ਸਾਹਮਣੇ ਹਨ- ਇਕ ਆਮ ਜਨਤਾ ਦੇ ਕਲਿਆਣ 'ਤੇ ਕੇਂਦਰਿਤ ਹੈ, ਦੂਜੀ ਚੁਨਿੰਦਾ ਅਮੀਰ ਵਿਅਕਤੀਆਂ ਦੇ ਸਮੂਹ ਨੂੰ ਲਾਭ ਪਹੁੰਚਾਉਣ 'ਤੇ ਕੇਂਦਰਿਤ ਹੈ। ਕੇਜਰੀਵਾਲ ਨੇ ਪ੍ਰੈਸ ਕਾਨਫਰੰਸ 'ਚ ਕਿਹਾ,"ਇਹ ਚੋਣ ਇਹ ਤੈਅ ਕਰਨ ਲਈ ਹਨ ਕਿ ਟੈਕਸਦਾਤਾਵਾਂ ਦਾ ਪੈਸਾ ਕਿਵੇਂ ਖਰਚ ਕੀਤਾ ਜਾਣਾ ਚਾਹੀਦਾ। ਇਕ ਵਿਚਾਰਧਾਰਾ ਦਾ ਪ੍ਰਤੀਨਿਧੀਤੱਵ ਭਾਜਪਾ ਕਰਦੀ ਹੈ, ਜਿਸ 'ਚ ਉਹ ਆਪਣੇ ਕਰੀਬੀ ਸਹਿਯੋਗੀਆਂ ਦੇ ਹਜ਼ਾਰਾਂ ਕਰੋੜ ਰੁਪਏ ਦੇ ਕਰਜ਼ ਮੁਆਫ਼ ਕਰਨ ਲਈ ਜਨਤਕ ਧਨ ਦਾ ਉਪਯੋਗ ਕਰਦੀ ਹੈ।'' ਉਨ੍ਹਾਂ ਕਿਹਾ,''ਦੂਜੀ ਵਿਚਾਰਧਾਰਾ, ਸਾਡਾ 'ਆਪ' ਮਾਡਲ ਹੈ। ਇਹ ਮਾਡਲ ਆਮ ਆਦਮੀ ਪਾਰਟੀ ਨੂੰ ਲਾਭ ਪਹੁੰਚਾਉਣ ਲਈ ਮੁਫ਼ਤ ਬਿਜਲੀ, ਸਿੱਖਿਆ, ਸਿਹਤ ਦੇਖਭਾਲ ਅਤੇ ਆਵਾਜਾਈ ਪ੍ਰਦਾਨ ਕਰਨ 'ਤੇ ਧਿਆਨ ਕੇਂਦਰਿਤ ਕਰਦਾ ਹੈ।''

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦੇ ਹੋਏ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਪਿਛਲੇ 5 ਸਾਲਾਂ 'ਚ ਕੇਂਦਰ ਸਰਕਾਰ ਨੇ 400-500 ਉਦਯੋਗਪਤੀਆਂ ਦਾ 10 ਲੱਖ ਕਰੋੜ ਰੁਪਏ ਦਾ ਕਰਜ਼ ਮੁਆਫ਼ ਕਰ ਦਿੱਤਾ। ਉਨ੍ਹਾਂ ਕਿਹਾ,''ਭਾਜਪਾ ਮਾਡਲ ਲੋਕਾਂ ਦੇ ਪੈਸੇ ਨੂੰ ਆਪਣੇ ਦੋਸਤਾਂ ਨੂੰ ਕਰਜ਼ ਵਜੋਂ ਦਿੰਦਾ ਹੈ ਅਤੇ ਫਿਰ 2 ਤੋਂ 3 ਸਾਲਾਂ 'ਚ ਉਨ੍ਹਾਂ ਕਰਜ਼ਿਆਂ ਨੂੰ ਮੁਆਫ਼ ਕਰ ਦਿੰਦਾ ਹੈ। ਇਸ ਦੇ ਉਲਟ, 'ਆਪ' ਮਾਡਲ ਜਨਤਾ ਨੂੰ ਸਿੱਧਾ ਲਾਭ ਪ੍ਰਦਾਨ ਕਰਦਾ ਹੈ, ਜਿਸ 'ਚ ਦਿੱਲੀ ਦੇ ਹਰੇਕ ਪਰਿਵਾਰ ਦੇ ਲਗਭਗ 25 ਹਜ਼ਾਰ ਰੁਪਏ ਪ੍ਰਤੀ ਮਹੀਨੇ ਦੀਆਂ ਕਲਿਆਣਕਾਰੀ ਯੋਜਨਾਵਾਂ ਸ਼ਾਮਲ ਹਨ।'' ਕੇਜਰੀਵਾਲ ਨੇ ਇਹ ਵੀ ਦੋਸ਼ ਲਗਾਇਆ ਕਿ ਜੇਕਰ ਭਾਜਪਾ ਦਿੱਲੀ 'ਚ ਸੱਤਾ 'ਚ ਆਉਂਦੀ ਹੈ ਤਾਂ ਉਹ 'ਆਪ' ਵਲੋਂ ਸ਼ੁਰੂ ਕੀਤੀਆਂ ਗਈਆਂ ਸਾਰੀਆਂ ਕਲਿਆਣਕਾਰੀ ਯੋਜਨਾਵਾਂ ਨੂੰ ਬੰਦ ਕਰਨ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ,''ਭਾਜਪਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਉਹ ਮੁਫ਼ਤ ਬਿਜਲੀ, ਮੁਫ਼ਤ ਬੱਸ ਯਾਤਰਾ (ਔਰਤਾਂ ਲਈ) ਅਤੇ ਦਿੱਲੀ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਹੋਰ ਸਹੂਲਤਾਂ ਬੰਦ ਕਰ ਦੇਵੇਗੀ।'' ਕੇਜਰੀਵਾਲ ਨੇ ਕਲਿਆਣਕਾਰੀ ਯੋਜਨਾਵਾਂ ਨੂੰ 'ਰਿਓੜੀ' ਦੱਸਣ ਲਈ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਦੋਸ਼ ਲਗਾਇਆ ਕਿ ਭਾਜਪਾ ਮੱਧਮ ਵਰਗ 'ਚ ਅਪਰਾਧ ਭਾਜਪਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦੋਂ ਕਿ ਵੱਡੇ ਕਾਰੋਬਾਰੀਆਂ ਨੂੰ ਭਾਰੀ ਛੋਟ ਦਿੱਤੀ ਜਾ ਰਹੀ ਹੈ। ਉਨ੍ਹਾਂ ਸਵਾਲ ਕੀਤਾ,''ਜਦੋਂ ਭਾਜਪਾ ਆਪਣੇ ਦੋਸਤਾਂ ਦੇ ਹਜ਼ਾਰਾਂ ਕਰੋੜ ਰੁਪਏ ਦੇ ਕਰਜ਼ ਮੁਆਫ਼ ਕਰਦੀ ਹੈ ਤਾਂ ਕੀ ਇਹ ਰਿਓੜੀ ਨਹੀਂ ਹੈ?'' ਦਿੱਲੀ ਦੀ 70 ਮੈਂਬਰੀ ਵਿਧਾਨ ਸਭਾ ਲਈ ਚੋਣਾਂ 5 ਫਰਵਰੀ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News