ਚੋਣ ਕਮਿਸ਼ਨ ਦੇ ਅੰਕੜਿਆਂ 'ਚ ਭਾਜਪਾ ਨੂੰ ਬਹੁਮਤ

Saturday, Feb 08, 2025 - 11:37 AM (IST)

ਚੋਣ ਕਮਿਸ਼ਨ ਦੇ ਅੰਕੜਿਆਂ 'ਚ ਭਾਜਪਾ ਨੂੰ ਬਹੁਮਤ

ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਵੋਟਾਂ ਦੀ ਗਿਣਤੀ ਜਾਰੀ ਹੈ। ਚੋਣ ਕਮਿਸ਼ਨ ਨੇ 70 ਸੀਟਾਂ ਦੇ ਰੁਝਾਨ ਜਾਰੀ ਕੀਤੇ ਹਨ। ਇਸ ਅਨੁਸਾਰ ਭਾਜਪਾ 41 ਅਤੇ ਆਮ ਆਦਮੀ ਪਾਰਟੀ (ਆਪ) 29 ਸੀਟਾਂ 'ਤੇ ਅੱਗੇ ਹੈ। ਚੋਣ ਕਮਿਸ਼ਨ ਅਨੁਸਾਰ ਵੀ ਰੁਝਾਨਾਂ 'ਚ ਭਾਜਪਾ ਨੂੰ ਬਹੁਮਤ ਮਿਲ ਰਿਹਾ ਹੈ। ਦਿੱਲੀ 'ਚ 5 ਫਰਵਰੀ ਨੂੰ 70 ਸੀਟਾਂ 'ਤੇ 60.54 ਫੀਸਦੀ ਵੋਟਿੰਗ ਹੋਈ ਸੀ। 14 ਐਗਜ਼ਿਟ ਪੋਲ ਆਏ। 12 'ਚ ਭਾਜਪਾ ਅਤੇ 2 'ਚ ਕੇਜਰੀਵਾਲ ਦੀ ਸਰਕਾਰ ਬਣਨ ਦਾ ਅਨੁਮਾਨ ਜਤਾਇਆ ਗਿਆ। ਦੁਪਹਿਰ 12 ਵਜੇ ਤੱਕ ਦਿੱਲੀ 'ਚ ਕਿਸ ਦੀ ਸਰਕਾਰ ਬਣੇਗੀ, ਇਹ ਸਾਫ਼ ਹੋ ਜਾਵੇਗਾ। ਚੋਣ ਕਮਿਸ਼ਨ ਦੀ ਵੈੱਬਸਾਈਟ ਅਨੁਸਾਰ ਨਵੀਂ ਦਿੱਲੀ ਸੀਟ 'ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅੱਗੇ ਚੱਲ ਰਹੇ ਹਨ। ਉਨ੍ਹਾਂ ਦਾ ਮੁਕਾਬਲਾ ਭਾਜਪਾ ਦੇ ਪ੍ਰਵੇਸ਼ ਵਰਮਾ ਅਤੇ ਕਾਂਗਰਸ ਦੇ ਸੰਦੀਪ ਦੀਕਸ਼ਤ ਨਾਲ ਹਨ। 

PunjabKesari

ਇਹ ਵੀ ਪੜ੍ਹੋ : ਰੁਝਾਨਾਂ ਨੇ ਪਲਟੀ ਦਿੱਲੀ ਦੀ ਬਾਜ਼ੀ, ਜਾਣੋ ਕਿਸ ਪਾਰਟੀ ਨੂੰ ਕਿੱਥੇ ਮਿਲ ਰਹੀ ਲੀਡ

ਨਵੀਂ ਦਿੱਲੀ ਸੀਟ 'ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅੱਗੇ ਚੱਲ ਰਹੇ ਹਨ। ਉਨ੍ਹਾਂ ਦਾ ਮੁਕਾਬਲਾ ਭਾਜਪਾ ਦੇ ਪ੍ਰਵੇਸ਼ ਵਰਮਾ ਅਤੇ ਕਾਂਗਰਸ ਦੇ ਸੰਦੀਪ ਦੀਕਸ਼ਤ ਨਾਲ ਹਨ। ਉੱਥੇ ਹੀ ਕਾਲਕਾਜੀ ਸੀਟ 'ਤੇ ਮੁੱਖ ਮੰਤਰੀ ਆਤਿਸ਼ੀ ਭਾਜਪਾ ਦੇ ਰਮੇਸ਼  ਬਿਥੂੜੀ ਤੋਂ ਪਿੱਛੇ ਹਨ। ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਸ਼ੁਰੂਆਤੀ ਰੁਝਾਨਾਂ 'ਚ ਜੰਗਪੁਰਾ 'ਚ ਪਿੱਛੇ ਦੱਸੇ ਜਾ ਰਹੇ ਹਨ। ਰਾਜੌਰੀ ਗਾਰਡਨ ਸੀਟ ਤੋਂ ਭਾਜਪਾ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਆਪਣੇ ਮੁਕਾਬਲੇਬਾਜ਼ ਆਮ ਆਦਮੀ ਪਾਰਟੀ ਦੇ ਏ.ਧਨਵੰਤੀ ਚੰਦੇਲਾ ਤੋਂ ਅੱਗੇ ਚੱਲ ਰਹੇ ਹਨ। ਮੁਸਤਫਾਬਾਦ ਸੀਟ ਤੋਂ ਭਾਜਪਾ ਉਮੀਦਵਾਰ ਮੋਹਨ ਸਿੰਘ ਬਿਸ਼ਟ ਆਪਣੇ ਮੁਕਾਬਲੇਬਾਜ਼ ਆਮ ਆਦਮੀ ਪਾਰਟੀ ਦੇ ਅਦਿਲ ਅਹਿਮਦ ਖਾਨ ਤੋਂ ਅੱਗੇ ਚੱਲ ਰਹੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News