ਦਿੱਲੀ ਚੋਣਾਂ 2020 : ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪਾਈ ਵੋਟ

02/08/2020 5:13:03 PM

ਨਵੀਂ ਦਿੱਲੀ— ਦਿੱਲੀ ਵਿਧਾਨ ਸਭਾ ਲਈ ਸ਼ਨੀਵਾਰ ਨੂੰ ਹੋ ਰਹੀ ਵੋਟਿੰਗ 'ਚ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਅਰੋੜਾ ਨਵੀਂ ਦਿੱਲੀ ਵਿਧਾਨ ਸਭਾ ਖੇਤਰ 'ਚ ਨਿਰਮਾਣ ਭਵਨ ਸਥਿਤ ਵੋਟਿੰਗ ਕੇਂਦਰ 'ਤੇ ਜਾ ਕੇ ਵੋਟ ਪਾਈ। ਉਨ੍ਹਾਂ ਨਾਲ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਰਣਵੀਰ ਸਿੰਘ ਵੀ ਸਨ। ਪਿਛਲੀਆਂ ਵਿਧਾਨ ਸਭਆ ਚੋਣਾਂ ਦੀ ਤੁਲਨਾ 'ਚ ਇਸ ਵਾਰ ਵਧ ਵੋਟਿੰਗ ਹੋਣ ਬਾਰੇ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੇ ਕਿਹਾ,''ਉਮੀਦ 'ਤੇ ਜੀਵਨ ਕਾਇਮ ਹੈ।''

ਦੱਸਣਯੋਗ ਹੈ ਕਿ 2015 'ਚ ਦਿੱਲੀ ਵਿਧਾਨ ਸਭਾ ਚੋਣਾਂ 'ਚ 67 ਫੀਸਦੀ ਰਿਕਾਰਡ ਵੋਟਿੰਗ ਹੋਈ ਸੀ। ਅਰੋੜਾ ਨੇ ਕਿਹਾ ਕਿ ਦਿੱਲੀ 'ਚ ਆਜ਼ਾਦ ਅਤੇ ਨਿਰਪੱਖ ਚੋਮ ਯਕੀਨੀ ਕਰਵਾਉਣ ਲਈ ਸਹੂਲਤਜਨਕ ਵੋਟਿੰਗ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ। ਦਿੱਲੀ ਪੁਲਸ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦੇ ਹੋਏ ਅਰੋੜਾ ਨੇ ਕਿਹਾ,''ਕਾਫੀ ਚੁਣੌਤੀਪੂਰਨ ਹਾਲਾਤਾਂ 'ਚ ਚੋਣ ਪ੍ਰਕਿਰਿਆ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਸੰਪੰਨ ਕਰਵਾਉਣ ਲਈ ਸਾਰੇ ਪੁਲਸ ਅਧਿਕਾਰੀਆਂ ਨੇ ਕਾਫ਼ੀ ਮਿਹਨਤ ਕੀਤੀ, ਮੈਂ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕਰਦਾ ਹਾਂ।''


DIsha

Content Editor

Related News