ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ, ਜਾਣੋ ਕਿਸ ਦਿਨ ਪੈਣਗੀਆਂ ਵੋਟਾਂ
Tuesday, Jan 07, 2025 - 02:44 PM (IST)
ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ 5 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਚੋਣਾਂ ਦੇ ਨਤੀਜੇ 8 ਫਰਵਰੀ ਨੂੰ ਆਉਣਗੇ। ਇਸ ਵਾਰ ਵੀ ਦਿੱਲੀ 'ਚ ਆਮ ਆਦਮੀ ਪਾਰਟੀ (ਆਪ), ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਵਿਚਾਲੇ ਤ੍ਰਿਕੋਣੀ ਮੁਕਾਬਲਾ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ : 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਆਨਲਾਈਨ ਲੱਗਣਗੀਆਂ ਕਲਾਸਾਂ
ਦੱਸਣਯੋਗ ਹੈ ਕਿ ਦਿੱਲੀ ਦੀ 70 ਮੈਂਬਰੀ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖ਼ਤਮ ਹੋ ਰਿਹਾ ਹੈ ਅਤੇ ਨਵੇਂ ਸਦਨ ਦੇ ਗਠਨ ਲਈ ਉਸ ਤੋਂ ਪਹਿਲਾਂ ਚੋਣਾਂ ਹੋਣੀਆਂ ਹਨ। ਦਿੱਲੀ 'ਚ ਹਮੇਸ਼ਾ ਹੀ ਵਿਧਾਨ ਸਭਾ ਚੋਣਾਂ ਇਕੋ ਪੜਾਅ 'ਚ ਹੁੰਦੀਆਂ ਹਨ। ਦਿੱਲੀ 'ਚ ਇਸ ਵਾਰ ਕੁੱਲ 1 ਕਰੋੜ 55 ਲੱਖ 24 ਹਜ਼ਾਰ 858 ਵੋਟਰ ਹਨ। ਚੋਣ ਕਮਿਸ਼ਨ ਅਨੁਸਾਰ, ਦਿੱਲੀ ਦੀਆਂ ਚੋਣਾਂ 'ਚ ਇਸ ਵਾਰ ਕੁੱਲ 1.55 ਕਰੋੜ ਤੋਂ ਵੱਧ ਵੋਟਰ ਹੋਣਗੇ। ਇਨ੍ਹਾਂ 'ਚ ਪੁਰਸ਼ ਵੋਟਰਾਂ ਦੀ ਗਿਣਤੀ 83,49,645 ਹੈ, ਜਦੋਂ ਕਿ ਮਹਿਲਾ ਵੋਟਰਾਂ ਦੀ ਗਿਣਤੀ 71,73,952 ਹੈ। ਉੱਥੇ ਹੀ ਥਰਡ ਜੈਂਡਰ ਦੀ ਗਿਣਤੀ 1,261 ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8