ਦਿੱਲੀ ਵਿਧਾਨ ਸਭਾ ਚੋਣਾਂ ਭਾਰਤ-ਪਾਕਿ ਵਿਚਾਲੇ ਮੁਕਾਬਲੇ ਵਰਗੀਆਂ : ਕਪਿਲ ਮਿਸ਼ਰਾ

01/24/2020 1:57:34 AM

ਨਵੀਂ ਦਿੱਲੀ - ਰਾਸ਼ਟਰੀ ਰਾਜਧਾਨੀ ਦੇ ਸ਼ਾਹੀਨ ਬਾਗ ਅਤੇ ਹੋਰ ਥਾਵਾਂ ’ਤੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਹੋ ਰਹੇ ਰੋਸ ਵਿਖਾਵਿਆਂ ’ਤੇ ਵਰ੍ਹਦੇ ਹੋਏ ਦਿੱਲੀ ਭਾਜਪਾ ਦੇ ਨੇਤਾ ਕਪਿਲ ਮਿਸ਼ਰਾ ਨੇ ਵੀਰਵਾਰ ਨੂੰ ਅਗਲੇ ਮਹੀਨੇ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਭਾਰਤ-ਪਾਕਿਸਤਾਨ ਵਿਚਾਲੇ ਮੁਕਾਬਲੇ ਵਰਗਾ ਕਰਾਰ ਦਿੱਤਾ। ਅਰਵਿੰਦ ਕੇਜਰੀਵਾਲ ਸਰਕਾਰ ਵਿਚ ਮੰਤਰੀ ਰਹਿ ਚੁੱਕੇ ਕਪਿਲ ਮਿਸ਼ਰਾ ਦਿੱਲੀ ਦੇ ਮਾਡਲ ਟਾਊਨ ਤੋਂ ਭਾਜਪਾ ਦੇ ਉਮੀਦਵਾਰ ਹਨ। ਇਕ ਤੋਂ ਬਾਅਦ ਇਕ ਟਵੀਟ ਕਰਦਿਆਂ ਮਿਸ਼ਰਾ ਨੇ ਦਾਅਵਾ ਕੀਤਾ, ''8 ਫਰਵਰੀ ਨੂੰ ਦਿੱਲੀ ਵਿਚ ਭਾਰਤ ਬਨਾਮ ਪਾਕਿਸਤਾਨ ਮੁਕਾਬਲਾ ਹੋਵੇਗਾ। ਇਸ ਦਿਨ ਦਿੱਲੀ ਦੀਆਂ ਸੜਕਾਂ ’ਤੇ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ ਹੋਵੇਗਾ।''


Inder Prajapati

Content Editor

Related News