ਦਿੱਲੀ ਵਿਧਾਨ ਸਭਾ ਨੇ ਵਿਧਾਇਕਾਂ ਦੀ ਤਨਖ਼ਾਹ ’ਚ ਵਾਧੇ ਨਾਲ ਸਬੰਧਤ ਬਿੱਲ ਕੀਤਾ ਪਾਸ

Monday, Jul 04, 2022 - 05:15 PM (IST)

ਦਿੱਲੀ ਵਿਧਾਨ ਸਭਾ ਨੇ ਵਿਧਾਇਕਾਂ ਦੀ ਤਨਖ਼ਾਹ ’ਚ ਵਾਧੇ ਨਾਲ ਸਬੰਧਤ ਬਿੱਲ ਕੀਤਾ ਪਾਸ

ਨਵੀਂ ਦਿੱਲੀ– ਦਿੱਲੀ ਵਿਧਾਨ ਸਭਾ ਨੇ ਸੋਮਵਾਰ ਨੂੰ ਵਿਧਾਇਕਾਂ ਦੀ ਤਨਖ਼ਾਹ ਅਤੇ ਭੱਤਿਆਂ ’ਚ 66 ਫ਼ੀਸਦੀ ਵਾਧੇ ਨਾਲ ਸਬੰਧਤ ਬਿੱਲਾਂ ਨੂੰ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਹੈ। ਦੇਸ਼ ’ਚ ਦਿੱਲੀ ਦੇ ਵਿਧਾਇਕਾਂ ਦੀ ਸਭ ਤੋਂ ਘੱਟ ਤਨਖ਼ਾਹ ਹੈ। ਮੰਤਰੀਆਂ, ਵਿਧਾਇਕਾਂ, ਵਿਧਾਨ ਸਭਾ ਸਪੀਕਰ, ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਆਗੂਆਂ ਦੀਆਂ ਤਨਖ਼ਾਹ ਨਾਲ ਸਬੰਧਤ 5 ਵੱਖ-ਵੱਖ ਬਿੱਲ ਸਦਨ ’ਚ ਪੇਸ਼ ਕੀਤੇ ਗਏ ਅਤੇ ਉਨ੍ਹਾਂ ਨੂੰ ਪਾਸ ਕੀਤਾ। ਉਨ੍ਹਾਂ ਨੇ ਹੁਣ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ- ਜਲਦ ਵਧੇਗੀ ਦਿੱਲੀ ਦੇ ਵਿਧਾਇਕਾਂ ਦੀ ਤਨਖ਼ਾਹ; LG ਨੇ ਦਿੱਤੀ ਮਨਜ਼ੂਰੀ, ਜਾਣੋ ਕਿੰਨਾ ਹੋਵੇਗਾ ਵਾਧਾ

ਮਾਲ ਮੰਤਰੀ ਕੈਲਾਸ਼ ਗਹਿਲੋਤ ਨੇ ਟਵੀਟ ਕੀਤਾ, “ਪਿਛਲੇ 11 ਸਾਲਾਂ ਦੇ ਵਾਧੇ ਤੋਂ ਬਾਅਦ ਅੱਜ ਦਿੱਲੀ ਵਿਧਾਨ ਸਭਾ ਨੇ ਮੰਤਰੀਆਂ, ਵਿਧਾਇਕਾਂ, ਚੀਫ਼ ਵ੍ਹਿਪ, ਸਪੀਕਰ ਅਤੇ ਡਿਪਟੀ ਸਪੀਕਰ ਦੀਆਂ ਤਨਖਾਹਾਂ ਅਤੇ ਭੱਤੇ ਵਧਾਉਣ ਲਈ ਪੰਜ ਬਿੱਲ ਪਾਸ ਕੀਤੇ। ਇਹ ਬਿੱਲ ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਲਾਗੂ ਹੋਣਗੇ।"

ਇਹ ਵੀ ਪੜ੍ਹੋ- ਰਾਮ ਰਹੀਮ ਦੇ ਅਸਲੀ-ਨਕਲੀ ਹੋਣ ਦੀ ਪਟੀਸ਼ਨ ਖ਼ਾਰਜ, ਅਦਾਲਤ ਨੇ ਕਿਹਾ- ਦਿਮਾਗ ਦਾ ਇਸਤੇਮਾਲ ਕਰੋ

 ਦੇਈਏ ਕਿ ਦਿੱਲੀ ’ਚ ਵਿਧਾਇਕ ਨੂੰ ਤਨਖਾਹ ਅਤੇ ਭੱਤਿਆਂ ਵਜੋਂ 54,000 ਰੁਪਏ ਪ੍ਰਤੀ ਮਹੀਨਾ ਮਿਲਦਾ ਹੈ, ਜੋ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪ੍ਰਤੀ ਮਹੀਨਾ 90,000 ਰੁਪਏ ਹੋ ਜਾਵੇਗਾ। ਚੋਣ ਭੱਤਾ 18,000 ਰੁਪਏ ਤੋਂ ਵਧਾ ਕੇ 25,000 ਰੁਪਏ ਅਤੇ ਆਵਾਜਾਈ ਭੱਤਾ 6,000 ਰੁਪਏ ਤੋਂ ਵਧਾ ਕੇ 10,000 ਰੁਪਏ ਕੀਤਾ ਜਾਵੇਗਾ। ਇਸੇ ਤਰ੍ਹਾਂ ਟੈਲੀਫੋਨ ਭੱਤਾ ਹੁਣ 8,000 ਰੁਪਏ ਦੀ ਬਜਾਏ 10,000 ਰੁਪਏ ਅਤੇ ਸਕੱਤਰੇਤ ਭੱਤਾ 10,000 ਰੁਪਏ ਤੋਂ ਵਧ ਕੇ 15,000 ਰੁਪਏ ਹੋ ਜਾਵੇਗਾ।


author

Tanu

Content Editor

Related News