ਕੈਲਾਸ਼ ਗਹਿਲੋਤ 21 ਮਾਰਚ ਨੂੰ ਪੇਸ਼ ਕਰਨਗੇ ਦਿੱਲੀ ਦਾ ਬਜਟ, 17 ਮਾਰਚ ਤੋਂ ਸ਼ੁਰੂ ਹੋਵੇਗਾ ਸੈਸ਼ਨ

03/05/2023 4:08:24 PM

ਨਵੀਂ ਦਿੱਲੀ (ਵਾਰਤਾ)- ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 17 ਮਾਰਚ ਨੂੰ ਸ਼ੁਰੂ ਹੋਵੇਗਾ ਅਤੇ 23 ਮਾਰਚ ਤੱਕ ਚੱਲੇਗਾ। ਰਾਸ਼ਟਰੀ ਰਾਜਧਾਨੀ ਸ਼ਹਿਰ ਦਾ ਬਜਟ 21 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਸ਼ਰਾਬ ਨੀਤੀ ਮਾਮਲੇ 'ਚ ਸਾਬਕਾ ਉੱਪ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੰਤਰੀ ਕੈਲਾਸ਼ ਗਹਿਲੋਤ ਸਦਨ 'ਚ ਬਜਟ ਪੇਸ਼ ਕਰਨਗੇ। 2015 ਦੇ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਸਾਬਕਾ ਉੱਪ ਮੁੱਖ ਮੰਤਰੀ ਸਿਸੋਦੀਆ ਬਜਟ ਪੇਸ਼ ਨਹੀਂ ਕਰਨਗੇ।

ਮਨੀਸ਼ ਸਿਸੋਦੀਆ ਦੇ ਦਿੱਲੀ ਕੈਬਨਿਟ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਦੇ ਵਿਭਾਗਾਂ ਨੂੰ ਉਨ੍ਹਾਂ ਦੇ 2 ਕੈਬਨਿਟ ਸਹਿਯੋਗੀਆਂ, ਕੈਲਾਸ਼ ਗਹਿਲੋਤ ਅਤੇ ਰਾਜ ਕੁਮਾਰ ਆਨੰਦ ਵਲੋਂ ਸੰਭਾਲਿਆ ਜਾ ਰਿਹਾ ਹੈ, ਜਦੋਂ ਤੱਕ ਕਿ ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ 'ਚ ਸ਼ਾਮਲ ਕੀਤਾ ਜਾਂਦਾ ਹੈ। ਸਿਸੋਦੀਆ ਜਿਹੜੇ 18 ਵਿਭਾਗਾਂ ਦੀ ਅਗਵਾਈ ਕਰ ਰਹੇ ਸਨ, ਉਨ੍ਹਾਂ 'ਚ ਵਿੱਤ ਅਤੇ ਪੀ.ਡਬਲਿਊ.ਡੀ. ਸਮੇਤ 8 ਵਿਭਾਗਾਂ ਦੀ ਜ਼ਿੰਮੇਵਾਰੀ ਕੈਲਾਸ਼ ਗਹਿਲੋਤ ਨੂੰ ਸੌਂਪੀ ਗਈ ਹੈ ਅਤੇ ਸਿੱਖਿਆ ਤੇ ਸਿਹਤ ਸਮੇਤ ਹੋਰ 10 ਵਿਭਾਗਾਂ ਦੀ ਜ਼ਿੰਮੇਵਾਰੀ ਰਾਜ ਕੁਮਾਰ ਆਨੰਦ ਨੂੰ ਸੌਂਪੀ ਗਈ ਹੈ।

DIsha

This news is Content Editor DIsha