ਆਤਿਸ਼ੀ ਨੇ ਬਜਟ ''ਚ ਪੈਸਿਆਂ ਦੇ ਸਰੋਤ ਨੂੰ ਲੈ ਕੇ ਭਾਜਪਾ ਸਰਕਾਰ ''ਤੇ ਚੁੱਕੇ ਸਵਾਲ

Friday, Mar 28, 2025 - 12:34 PM (IST)

ਆਤਿਸ਼ੀ ਨੇ ਬਜਟ ''ਚ ਪੈਸਿਆਂ ਦੇ ਸਰੋਤ ਨੂੰ ਲੈ ਕੇ ਭਾਜਪਾ ਸਰਕਾਰ ''ਤੇ ਚੁੱਕੇ ਸਵਾਲ

ਨਵੀਂ ਦਿੱਲੀ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਰਾਜ ਦੇ ਬਜਟ ਲਈ ਪੈਸੇ ਦੇ ਸਰੋਤ ਨੂੰ ਲੈ ਕੇ ਭਾਜਪਾ ਸਰਕਾਰ 'ਤੇ ਹਮਲਾ ਬੋਲਿਆ। ਆਤਿਸ਼ੀ ਨੇ ਇਕ ਪ੍ਰੈੱਸ ਕਾਨਫਰੰਸ 'ਚ ਕਿਹਾ,"ਇਹ ਸਪੱਸ਼ਟ ਨਹੀਂ ਹੈ ਕਿ ਬਜਟ 'ਚ ਦਿਖਾਇਆ ਗਿਆ ਪੈਸਾ ਕਿੱਥੋਂ ਆ ਰਿਹਾ ਹੈ।'' ਉਨ੍ਹਾਂ ਨੇ ਬਜਟ ਸੈਸ਼ਨ ਦੌਰਾਨ ਆਰਥਿਕ ਸਰਵੇਖਣ ਪੇਸ਼ ਨਾ ਕਰਨ ਲਈ ਸਰਕਾਰ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਰੰਪਰਾ ਦਾ ਪਾਲਣ ਨਹੀਂ ਕਰ ਰਹੀ। ਸਾਬਕਾ ਮੁੱਖ ਮੰਤਰੀ ਨੇ ਕਿਹਾ,"ਆਰਥਿਕ ਸਰਵੇਖਣ ਇਕ ਤਕਨੀਕੀ ਦਸਤਾਵੇਜ਼ ਹੈ ਜੋ ਵਿੱਤੀ ਸਪੱਸ਼ਟਤਾ ਪ੍ਰਦਾਨ ਕਰਦਾ ਹੈ। ਇਹ ਦਹਾਕਿਆਂ ਤੋਂ ਵਿਧਾਨ ਸਭਾ 'ਚ ਪੇਸ਼ ਕੀਤਾ ਜਾ ਰਿਹਾ ਹੈ ਪਰ ਇਸ ਵਾਰ ਭਾਜਪਾ ਸਰਕਾਰ ਨੇ ਇਸ ਨੂੰ ਪੇਸ਼ ਨਹੀਂ ਕੀਤਾ।"

ਆਤਿਸ਼ੀ ਨੇ ਕਿਹਾ ਕਿ ਜੇਕਰ ਸਰਵੇਖਣ ਕੀਤਾ ਗਿਆ ਹੁੰਦਾ ਤਾਂ ਇਹ ਸਪੱਸ਼ਟ ਹੋ ਜਾਂਦਾ ਕਿ ਪਿਛਲੇ ਸਾਲ ਦੀ ਤੁਲਨਾ 'ਚ 20 ਫੀਸਦੀ ਬਜਟ ਵਾਧੇ ਦਾ ਸਰਕਾਰ ਦਾ ਦਾਅਵਾ ਸਹੀ ਸੀ ਜਾਂ ਨਹੀਂ। ਉਨ੍ਹਾਂ ਦਾਅਵਾ ਕੀਤਾ ਕਿ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੂੰ ਕਦੇ ਵਿੱਤੀ ਘਾਟੇ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਕਿਹਾ,''ਹੁਣ ਜਦੋਂ ਭਾਜਪਾ ਸੱਤਾ 'ਚ ਹੈ ਤਾਂ ਉਹ ਦਾਅਵਾ ਕਰ ਰਹੇ ਹਨ ਕਿ ਸਰਕਾਰ ਘਾਟੇ 'ਚ ਹੈ।'' ਸੱਤਾਧਾਰੀ ਪਾਰਟੀ ਨੇ ਆਤਿਸ਼ੀ ਦੇ ਦਾਅਵਿਆਂ 'ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਕੋਲ ਵਿੱਤ ਵਿਭਾਗ ਵੀ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਵਿੱਤ ਸਾਲ 2025-26 ਲਈ ਇਕ ਲੱਖ ਕਰੋੜ ਰੁਪਏ ਦੇ ਖਰਚੇ ਵਾਲਾ ਬਜਟ ਪੇਸ਼ ਕੀਤਾ, ਜੋ ਪਿਛਲੇ ਸਾਲ ਦੀ ਤੁਲਨਾ 'ਚ 31.5 ਫੀਸਦੀ ਦੇ ਵਾਧੇ ਨੂੰ ਦਰਸਾਉਂਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News