ਹੁਣ ਦਿੱਲੀ 'ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ

Monday, Nov 23, 2020 - 03:35 PM (IST)

ਹੁਣ ਦਿੱਲੀ 'ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ

ਨਵੀਂ ਦਿੱਲੀ- ਕੋਰੋਨਾ ਆਫ਼ਤ ਦਰਮਿਆਨ ਦੇਸ਼ ਦੀ ਰਾਜਧਾਨੀ 'ਚ ਅਪਰਾਧ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇੱਥੇ ਆਏ ਦਿਨ ਕਤਲ ਹੋ ਰਹੇ ਹਨ। ਹੁਣ ਦਿੱਲੀ ਦੇ ਨੰਦ ਨਗਰੀ ਇਲਾਕੇ ਦੇ ਸੁੰਦਰ ਨਗਰੀ 'ਚ ਸੋਮਵਾਰ ਨੂੰ ਕੁਝ ਅਣਪਛਾਤੇ ਬਦਮਾਸ਼ਾਂ ਨੇ ਭਾਜਪਾ ਦੇ ਨੇਤਾ ਅਤੇ ਆਰ.ਟੀ.ਆਈ. ਵਰਕਰ ਜੁਲਫਿਕਾਰ ਕੁਰੈਸ਼ੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਦੱਸਣਯੋਗ ਹੈ ਕਿ ਪੱਛਮੀ ਬੰਗਾਲ 'ਚੋਂ ਵੀ ਆਏ ਦਿਨ ਭਾਜਪਾ ਨੇਤਾ ਦੇ ਕਤਲ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਉਦੋਂ ਅੰਜਾਮ ਦਿੱਤਾ ਗਿਆ, ਜਦੋਂ ਜੁਲਫਿਕਾਰ ਕੁਰੈਸ਼ੀ ਸਵੇਰੇ ਨਮਾਜ਼ ਪੜ੍ਹਨ ਲਈ ਮਸਜਿਦ ਜਾ ਰਹੇ ਸਨ। ਦੋਸ਼ੀਆਂ ਨੇ ਮਸਜਿਦ ਦੇ ਬਾਹਰ ਹੀ ਗੋਲੀਬਾਰੀ ਕਰਦੇ ਹੋਏ ਜੁਲਫਿਕਾਰ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਦੋਸ਼ੀਆਂ ਨੇ ਕੁਰੈਸ਼ੀ ਦੇ ਪੁੱਤ 'ਤੇ ਵੀ ਚਾਕੂ ਨਾਲ ਹਮਲਾ ਕੀਤਾ। ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। 

ਇਹ ਵੀ ਪੜ੍ਹੋ : ਦਾਜ ਲਈ ਪੈਸੇ ਨਹੀਂ ਜੁਟਾ ਸਕਿਆ ਪਿਤਾ, ਵਿਆਹ ਵਾਲੇ ਕਾਰਡ 'ਤੇ ਸੁਸਾਈਡ ਨੋਟ ਲਿਖ ਦਿੱਤੀ ਜਾਨ

ਸੂਚਨਾ ਮਿਲਣ 'ਤੇ ਦਿੱਲੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਭਾਜਪਾ ਨੇਤਾ ਜੁਲਫਿਕਾਰ ਕੁਰੈਸ਼ੀ ਦੇ ਪੁੱਤ ਨੂੰ ਸਵਾਮੀ ਦਿਆਨੰਦ ਹਸਪਤਾਲ 'ਚ ਦਾਖ਼ਲ ਕਰਵਾਇਆ। ਪੁਲਸ ਨੇ ਦੱਸਿਆ ਕਿ ਕੁਰੈਸ਼ੀ ਦੇ ਪੁੱਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਲਾਂਕਿ ਪੁਲਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਪੁਲਸ ਹੁਣ ਜੁਲਫਿਕਾਰ ਕੁਰੈਸ਼ੀ ਦੇ ਪਰਿਵਾਰ ਤੋਂ ਪੁੱਛ-ਗਿੱਛ ਕਰ ਰਹੀ ਹੈ। ਦੱਸਣਯੋਗ ਹੈ ਕਿ ਦਿੱਲੀ ਪੁਲਸ ਵਲੋਂ ਹਾਲੇ ਤੱਕ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 5 ਸਾਲਾ ਬੱਚੀ ਨਾਲ ਜਬਰ ਜ਼ਿਨਾਹ, ਪਿਓ ਨੇ ਡੰਡਿਆਂ ਨਾਲ ਕੁੱਟ-ਕੁੱਟ ਕੀਤਾ ਦੋਸ਼ੀ ਦਾ ਕਤਲ


author

DIsha

Content Editor

Related News