ਦਿੱਲੀ ਭਾਜਪਾ ਵਿਧਾਇਕ ਦਲ ਦੀ ਬੈਠਕ 16 ਨੂੰ, ਸਹੁੰ ਚੁੱਕ ਸਮਾਰੋਹ 18 ਫਰਵਰੀ ਨੂੰ ਸੰਭਵ
Friday, Feb 14, 2025 - 03:28 PM (IST)

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ 'ਚ ਨਵੀਂ ਸਰਕਾਰ ਦੇ ਗਠਨ ਸੰਬੰਧੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ ਅਤੇ ਇਸ ਸਬੰਧ 'ਚ 16 ਫਰਵਰੀ ਨੂੰ ਵਿਧਾਇਕ ਦਲ ਦੀ ਬੈਠਕ ਅਤੇ 18 ਫਰਵਰੀ ਨੂੰ ਸਹੁੰ ਚੁੱਕ ਸਮਾਰੋਹ ਦਾ ਆਯੋਜਨ ਕੀਤਾ ਜਾ ਸਕਦਾ ਹੈ। ਪਾਰਟੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ 2 ਦਿਨਾਂ ਅਮਰੀਕਾ ਯਾਤਰਾ ਸਮਾਪਤ ਕਰਨ ਤੋਂ ਬਾਅਦ ਨਵੀਂ ਦਿੱਲੀ ਵਾਪਸ ਆ ਰਹੇ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਦਾ ਨਾਮ ਚੁਣਨ ਲਈ ਆਬਜ਼ਰਵਰ ਨਿਯੁਕਤ ਕੀਤੇ ਜਾਣਗੇ। ਸੂਤਰਾਂ ਨੇ ਦੱਸਿਆ ਕਿ ਪਾਰਟੀ ਦੇ ਵਿਧਾਇਕ ਦਲ ਦੀ ਬੈਠਕ 16 ਫਰਵਰੀ ਨੂੰ ਹੋ ਸਕਦੀ ਹੈ, ਜਿਸ 'ਚ ਮੁੱਖ ਮੰਤਰੀ ਦਾ ਨਾਮ ਪ੍ਰਸਤਾਵਿਤ ਕੀਤਾ ਜਾਵੇਗਾ ਅਤੇ ਪ੍ਰਵਾਨਗੀ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਕਰਨਗੇ।
ਇਹ ਵੀ ਪੜ੍ਹੋ : Loan ਦੀ ਕਿਸ਼ਤ ਲੈਣ ਆਏ ਬੈਂਕ ਮੁਲਾਜ਼ਮ ਨੂੰ ਦਿਲ ਦੇ ਬੈਠੀ ਵਿਆਹੁਤਾ, ਫਿਰ ਜੋ ਹੋਇਆ...
ਸੂਤਰਾਂ ਨੇ ਦੱਸਿਆ ਕਿ ਪ੍ਰਦੇਸ਼ ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਰੋਹ 18 ਫਰਵਰੀ ਨੂੰ ਆਯੋਜਿਤ ਹੋ ਸਕਦਾ ਹੈ। ਸਹੁੰ ਚੁੱਕ ਸਮਾਰੋਹ ਕਿਹੜੀ ਜਗ੍ਹਾ ਆਯੋਜਿਤ ਹੋਵੇਗਾ, ਅਜੇ ਤੱਕ ਇਸ ਬਾਰੇ ਫ਼ੈਸਲਾ ਨਹੀਂ ਹੋ ਸਕਿਆ ਹੈ। ਮੀਡੀਆ 'ਚ ਸਹੁੰ ਚੁੱਕ ਸਮਾਰੋਹ ਨੂੰ ਲੈ ਕੇ ਕਈ ਥਾਵਾਂ ਦੀ ਚਰਚਾ ਹੈ ਪਰ ਜ਼ਿਆਦਾ ਸੰਭਾਵਨਾ ਇਸ ਸਮਾਰੋਹ ਦੇ ਰਾਮਲੀਲਾ ਮੈਦਾਨ 'ਚ ਆਯੋਜਿਤ ਹੋਣ ਦੀ ਹੈ। ਦੱਸਣਯੋਗ ਹੈ ਕਿ ਭਾਜਪਾ ਨੇ 8 ਫਰਵਰੀ ਨੂੰ ਆਏ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ 48 ਸੀਟਾਂ ਜਿੱਤੀਆਂ ਹਨ ਅਤੇ 12 ਸਾਲ ਤੋਂ ਦਿੱਲੀ ਦੀ ਸੱਤਾ 'ਤੇ ਕਾਬਿਜ਼ ਆਮ ਆਦਮੀ ਪਾਰਟੀ 22 ਸੀਟਾਂ 'ਤੇ ਸਿਮਟ ਕੇ ਰਹਿ ਗਈ।
ਇਹ ਵੀ ਪੜ੍ਹੋ : ਸਕੂਲ ਬਣਿਆ ਅਖਾੜਾ, ਪ੍ਰਿੰਸੀਪਲ ਨੇ ਇਕ ਮਿੰਟ 'ਚ ਟੀਚਰ ਨੂੰ ਮਾਰੇ 18 ਥੱਪੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8