ਦਿੱਲੀ ਧਮਾਕਾ : ਦੇਹਰਾਦੂਨ, ਨੈਨੀਤਾਲ ਤੇ ਊਧਮ ਸਿੰਘ ਨਗਰ 'ਚ ਵੀ ਅਲਰਟ ਜਾਰੀ
Saturday, Jan 30, 2021 - 09:13 AM (IST)
ਨਵੀਂ ਦਿੱਲੀ- ਰਾਜਧਾਨੀ ਦਿੱਲੀ ਦੇ ਅਬਦੁਲ ਕਲਾਮ ਰੋਡ 'ਤੇ ਇਜ਼ਰਾਇਲੀ ਦੂਤਘਰ ਦੇ ਨੇੜੇ ਹੋਏ ਜ਼ੋਰਦਾਰ ਧਮਾਕੇ ਦੇ ਬਾਅਦ ਦੇਸ਼ ਭਰ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ। ਸਾਰੇ ਹਵਾਈ ਅੱਡੇ, ਮਹੱਤਵਪੂਰਣ ਸਥਾਨ ਅਤੇ ਸਰਕਾਰੀ ਇਮਾਰਤਾਂ 'ਤੇ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੇ ਇਲਾਵਾ ਹਰਿਦੁਆਰ ਦੇ ਬਾਅਦ ਦੇਹਰਾਦੂਨ, ਨੈਨੀਤਾਲ ਅਤੇ ਊਧਮ ਸਿੰਘ ਨਗਰ ਵਿਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਚ ਇਜ਼ਰਾਇਲੀ ਦੂਤਘਰ ਕੋਲ ਹੋਏ ਆਈ. ਈ. ਡੀ. ਧਮਾਕੇ ਦੇ ਮੱਦੇਨਜ਼ਰ ਮਹਾਰਾਸ਼ਟਰ ਵਿਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ ਗਈ।
ਦੱਸ ਦਈਏ ਕਿ ਸ਼ੁੱਕਰਵਾਰ ਸ਼ਾਮ ਇਜ਼ਰਾਇਲੀ ਦੂਤਘਰ ਦੇ ਕੋਲ ਹੋਏ ਧਮਾਕੇ ਦੇ ਬਾਅਦ ਕੁਝ ਗੱਡੀਆਂ ਨੂੰ ਨੁਕਸਾਨ ਪੁੱਜਾ ਸੀ। ਇਸ ਦੌਰਾਨ ਕਿਸੇ ਦੀ ਵੀ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਦਿੱਲੀ ਪੁਲਸ ਦਾ ਮੰਨਣਾ ਹੈ ਕਿ ਇਹ ਹਲਕਾ ਧਮਾਕਾ ਸੀ। ਪੁਲਸ ਮੁਤਾਬਕ 3 ਗੱਡੀਆਂ ਨੂੰ ਨੁਕਸਾਨ ਪੁੱਜਾ ਹੈ। ਪੁਲਸ ਇਸ ਨੂੰ ਸ਼ਰਾਰਤੀ ਲੋਕਾਂ ਦੀ ਕਰਤੂਤ ਦੱਸ ਰਹੀ ਹੈ। ਫਿਲਹਾਲ ਜਾਂਚ ਏਜੰਸੀਆਂ ਨੇੜਲੇ ਥਾਵਾਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀਆਂ ਹਨ।
ਇਹ ਵੀ ਪੜ੍ਹੋ- ਕਿਸਾਨ ਅੱਜ ਮਨਾਉਣਗੇ ਸਦਭਾਵਨਾ ਦਿਹਾੜਾ, ਰੱਖਣਗੇ ਭੁੱਖ ਹੜਤਾਲ
ਤੁਹਾਨੂੰ ਦੱਸ ਦਈਏ ਕਿ ਪਿਛਲੇ ਸਾਲ ਦਸੰਬਰ ਮਹੀਨੇ ਖੁਫ਼ੀਆ ਏਜੰਸੀਆਂ ਨੇ ਭਾਰਤ ਵਿਚ ਰਹਿਣ ਵਾਲੇ ਇਜ਼ਰਾਇਲੀ ਨਾਗਰਿਕਾਂ ਨੂੰ ਅਲਰਟ ਜਾਰੀ ਕੀਤਾ ਸੀ।
►ਇਸ ਖ਼ਬਰ ਸਬੰਧੀ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਇ