ਦਿੱਲੀ ਕਾਰ ਧਮਾਕਾ ‘ਅੱਤਵਾਦੀ ਘਟਨਾ’, ਕੇਂਦਰ ਸਰਕਾਰ ਨੇ ਕੀਤੀ ਪੁਸ਼ਟੀ
Thursday, Nov 13, 2025 - 07:45 AM (IST)
ਨਵੀਂ ਦਿੱਲੀ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਅਤੇ ਕੈਬਨਿਟ ਕਮੇਟੀ ਆਨ ਸਕਿਓਰਿਟੀ (CCS) ਦੀ ਹੋਈ ਮੀਟਿੰਗ ਵਿਚ ਬੁੱਧਵਾਰ ਨੂੰ ਦਿੱਲੀ ਕਾਰ ਬੰਬ ਧਮਾਕੇ ਦੀ ਸਖ਼ਤ ਨਿੰਦਾ ਕੀਤੀ ਗਈ ਅਤੇ ਇਸ ਘਟਨਾ ਨੂੰ ਇਕ ਘਿਨਾਉਣੀ ਅੱਤਵਾਦੀ ਘਟਨਾ ਦੱਸਿਆ ਗਿਆ। ਨਾਲ ਹੀ ਹਰ ਤਰ੍ਹਾਂ ਦੇ ਅੱਤਵਾਦ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਹੋਈ ਮੀਟਿੰਗ ’ਚ ਘਟਨਾ ’ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਉਨ੍ਹਾਂ ਦੀ ਯਾਦ ’ਚ 2 ਮਿੰਟ ਦਾ ਮੌਨ ਰੱਖਿਆ ਗਿਆ। ਮੀਟਿੰਗ ’ਚ ਧਮਾਕੇ ਦੀ ਸਖ਼ਤ ਨਿੰਦਾ ਕਰਨ ਵਾਲਾ ਇਕ ਮਤਾ ਵੀ ਪਾਸ ਕੀਤਾ ਗਿਆ।
ਪੜ੍ਹੋ ਇਹ ਵੀ : Delhi Blast : ਦੀਵਾਲੀ ਤੇ 26 ਜਨਵਰੀ ਨੂੰ ਬੰਬ ਧਮਾਕਾ ਕਰਨ ਦੀ ਸੀ ਸਾਜ਼ਿਸ਼, ਜਾਂਚ 'ਚ ਸਨਸਨੀਖੇਜ਼ ਖੁਲਾਸਾ
ਕੈਬਨਿਟ ਨੇ ਇਸ ਨੂੰ ਬੁਜ਼ਦਿਲਾਨਾਂ ਤੇ ਘਿਣਾਉਣੀ ਕਾਰਵਾਈ ਦੱਸਦੇ ਹੋਏ ਨਿਰਦੋਸ਼ ਲੋਕਾਂ ਦੀ ਮੌਤ ਦੀ ਸਖ਼ਤ ਨਿੰਦਾ ਕੀਤੀ। ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਮੀਟਿੰਗ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੈਬਨਿਟ ਨੇ ਲਾਲ ਕਿਲੇ ਨੇੜੇ ਕਾਰ ਬੰਬ ਧਮਾਕੇ ਦੀ ਅੱਤਵਾਦੀ ਘਟਨਾ ’ਚ ਮਾਰੇ ਗਏ ਲੋਕਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ। ਮਤੇ ’ਚ ਕਿਹਾ ਗਿਆ ਹੈ ਕਿ ਇਸ ਘਿਨਾਉਣੀ ਅੱਤਵਾਦੀ ਘਟਨਾ ਨੂੰ ਦੇਸ਼ ਵਿਰੋਧੀ ਤਾਕਤਾਂ ਨੇ ਕਾਰ ਬੰਬ ਧਮਾਕੇ ਰਾਹੀਂ ਅੰਜਾਮ ਦਿੱਤਾ ਸੀ। ਮੰਤਰੀ ਮੰਡਲ ਨੇ ਅੱਤਵਾਦ ਦੇ ਸਾਰੇ ਰੂਪਾਂ ਤੇ ਪ੍ਰਗਟਾਵਿਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ।
ਪੜ੍ਹੋ ਇਹ ਵੀ : ਵਾਹਨ ਚਲਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ: 1 ਦਸੰਬਰ ਤੋਂ ਬਦਲ ਜਾਣਗੇ ਟ੍ਰੈਫਿਕ ਦੇ ਨਿਯਮ!
ਮਤੇ ’ਚ ਇਹ ਵੀ ਕਿਹਾ ਗਿਆ ਕਿ ਘਟਨਾ ਦੀ ਜਾਂਚ ਬਹੁਤ ਤੇਜ਼ੀ ਤੇ ਪੇਸ਼ੇਵਾਰਾਨਾਂ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਮੁਲਜ਼ਮਾਂ, ਉਨ੍ਹਾਂ ਦੇ ਸਾਥੀਆਂ ਤੇ ਸਪਾਂਸਰਾਂ ਦੀ ਪਛਾਣ ਕੀਤੀ ਜਾ ਸਕੇ ਤੇ ਉਨ੍ਹਾਂ ਨੂੰ ਜਲਦੀ ਨਿਆਂ ਦੇ ਕਟਹਿਰੇ ’ਚ ਲਿਆਂਦਾ ਜਾ ਸਕੇ। ਸਰਕਾਰ ਉੱਚ ਪੱਧਰ ’ਤੇ ਸਥਿਤੀ ਦੀ ਨਿਗਰਾਨੀ ਕਰ ਰਹੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਿਨੀ ਵੈਸ਼ਨਵ ਦੁਆਰਾ ਸਾਂਝੇ ਕੀਤੇ ਗਏ ਕੇਂਦਰੀ ਕੈਬਨਿਟ ਦੁਆਰਾ ਪਾਸ ਕੀਤੇ ਗਏ ਇੱਕ ਮਤੇ ਵਿੱਚ ਕਿਹਾ ਗਿਆ ਹੈ, ‘ਸਥਿਤੀ ਦੀ ਸਰਕਾਰ ਦੇ ਉੱਚ ਪੱਧਰਾਂ ’ਤੇ ਨੇੜਿਓਂ ਨਿਗਰਾਨੀ ਜਾਰੀ ਹੈ। ਕੈਬਨਿਟ ਰਾਸ਼ਟਰੀ ਸੁਰੱਖਿਆ ਅਤੇ ਹਰੇਕ ਨਾਗਰਿਕ ਦੀ ਸੁਰੱਖਿਆ ਪ੍ਰਤੀ ਆਪਣੀ ਸਦੀਵੀ ਵਚਨਬੱਧਤਾ ਦੇ ਅਨੁਸਾਰ ਸਾਰੇ ਭਾਰਤੀਆਂ ਦੇ ਜੀਵਨ ਅਤੇ ਭਲਾਈ ਦੀ ਰੱਖਿਆ ਲਈ ਸਰਕਾਰ ਦੇ ਅਟੱਲ ਸੰਕਲਪ ਦੀ ਪੁਸ਼ਟੀ ਕਰਦੀ ਹੈ।
ਪੜ੍ਹੋ ਇਹ ਵੀ : ਰਾਤੋ-ਰਾਤ ਚਮਕੀ ਕਿਸਾਨਾਂ ਦੀ ਕਿਸਮਤ, ਖੇਤਾਂ 'ਚੋਂ ਮਿਲੇ 5 ਕੀਮਤੀ ਹੀਰੇ, ਬਣੇ ਲੱਖਪਤੀ
