ਕਿਸਾਨ ਅੰਦੋਲਨ ਵਿਚਾਲੇ ਖੁੱਲ੍ਹ ਗਏ ਦਿੱਲੀ ਬਾਰਡਰ, 2 ਦਿਨ ਦੀ ਮੁਸ਼ੱਕਤ ਮਗਰੋਂ ਹਟੀ ਬੈਰੀਕੇਡਿੰਗ
Tuesday, Feb 27, 2024 - 04:51 AM (IST)
ਨਵੀਂ ਦਿੱਲੀ (ਭਾਸ਼ਾ): ਦਿੱਲੀ ਪੁਲਸ ਨੇ ਸੋਮਵਾਰ ਨੂੰ ਹਰਿਆਣਾ ਨਾਲ ਲੱਗਦੇ ਸਿੰਘੂ ਤੇ ਟਿੱਕਰੀ ਬਾਰਡਰ 'ਤੇ ਸਰਵਿਸ ਲੇਨ ਖੋਲ੍ਹ ਦਿੱਤੀਆਂ। ਕਿਸਾਨਾਂ ਦੇ 'ਦਿੱਲੀ ਕੂਚ' ਦੇ ਮੱਦੇਨਜ਼ਰ 2 ਹਫ਼ਤੇ ਪਹਿਲਾਂ ਇਹ ਸਰਵਿਸ ਲੇਨ ਬੰਦ ਕਰ ਦਿੱਤੀ ਗਈ ਸੀ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, "ਅਸੀਂ ਸ਼ਨੀਵਾਰ ਤੋਂ ਸਿੰਘੂ ਤੇ ਟਿੱਕਰੀ ਬਾਰਡਰ 'ਤੇ ਸਰਵਿਸ ਲੇਨ ਖੋਲ੍ਹਣ ਦੀ ਤਿਆਰੀ 'ਚ ਜੁਟੇ ਸਨ। ਇਸ ਨਾਲ ਸਥਾਨਕ ਲੋਕਾਂ ਨੂੰ ਆਵਾਜਾਈ ਵਿਚ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।"
ਇਹ ਖ਼ਬਰ ਵੀ ਪੜ੍ਹੋ - ਖਨੌਰੀ ਬਾਰਡਰ 'ਤੇ ਜ਼ਖ਼ਮੀ ਹੋਏ ਕਿਸਾਨ ਪ੍ਰਿਤਪਾਲ ਬਾਰੇ ਹਾਈਕੋਰਟ 'ਚ ਹਰਿਆਣਾ ਪੁਲਸ ਦਾ ਹੈਰਾਨੀਜਨਕ ਬਿਆਨ
ਅਧਿਕਾਰੀ ਨੇ ਕਿਹਾ ਕਿ ਪੁਲਸ ਤੇ ਪੈਰਾ ਮਿਲਟਰੀ ਫੋਰਸਾਂ ਦੀ ਤਾਇਨਾਤੀ ਦੇ ਮਾਧਿਅਮ ਤੋਂ 24 ਘੰਟੇ ਸਖ਼ਤ ਨਿਗਰਾਨੀ ਯਕੀਨੀ ਬਣਾਈ ਜਾਵੇਗੀ। ਅਧਿਕਾਰੀ ਨੇ ਕਿਹਾ, "ਇਸ ਪ੍ਰਕਿਰਿਆ ਵਿਚ ਸਮਾਂ ਲੱਗਿਆ ਕਿਉਂਕਿ ਬੈਰੀਕੇਡ ਕੰਕਰੀਟ ਨਾਲ ਬਣੇ ਸਨ। ਇਨ੍ਹਾਂ ਲੇਨ ਦੇ ਖੁੱਲ੍ਹਣ ਨਾਲ ਇਹ ਯਕੀਨੀ ਹੋਵੇਗਾ ਕਿ ਵਾਹਨਚਾਲਕ ਆਪਣੀ ਮੰਜ਼ਲ ਤਕ ਆਸਾਨੀ ਨਾਲ ਪਹੁੰਚ ਸਕਣਗੇ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8