Delhi building collapse: ਦਿੱਲੀ ਇਮਾਰਤ ਹਾਦਸਾ ''ਤੇ PM ਮੋਦੀ ਨੇ ਜਤਾਇਆ ਡੂੰਘਾ ਦੁੱਖ
Sunday, Sep 06, 2026 - 08:05 PM (IST)
ਨਵੀਂ ਦਿੱਲੀ: ਦੱਖਣੀ ਦਿੱਲੀ ਦੇ ਸੱਤਿਆ ਨਿਕੇਤਨ ਇਲਾਕੇ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਇਮਾਰਤ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਭਿਆਨਕ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘਾ ਦੁੱਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਹਾਦਸੇ ਨੂੰ ਬੇਹੱਦ ਦੁਖਦਾਈ ਦੱਸਦਿਆਂ ਪੀੜਤ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟ ਕੀਤੀ ਹੈ।
The collapse of a building at Satya Niketan, Delhi is distressing. Condolences to those who lost their loved ones. Praying for the speedy recovery of the injured. Authorities are working at the site and assisting those affected in the mishap: PM @narendramodi
— PMO India (@PMOIndia) September 6, 2026
ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਦੇਸ਼ ਵਿੱਚ ਕਿਹਾ, "ਦਿੱਲੀ ਦੇ ਸੱਤਿਆ ਨਿਕੇਤਨ ਵਿੱਚ ਇਮਾਰਤ ਦਾ ਡਿੱਗਣਾ ਬੇਹੱਦ ਦੁਖਦਾਈ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਨਾਲ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਹਨ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ"। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀ ਮੌਕੇ 'ਤੇ ਮੁਸਤੈਦ ਹਨ ਅਤੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
