ਦਿੱਲੀ ਹਾਦਸਾ : ਇਮਾਰਤ ਦਾ ਮਾਲਕ ਗ੍ਰਿਫ਼ਤਾਰ, MCD ਡਿਪਟੀ ਕਮਿਸ਼ਨਰ ਸਣੇ 5 ਅਧਿਕਾਰੀ ਮੁਅੱਤਲ
Monday, Sep 07, 2026 - 03:14 PM (IST)
ਨਵੀਂ ਦਿੱਲੀ : ਦੱਖਣ-ਪੱਛਮੀ ਦਿੱਲੀ ਦੇ ਸੱਤਿਆ ਨਿਕੇਤਨ ਖੇਤਰ ਵਿੱਚ ਇੱਕ ਇਮਾਰਤ ਦੇ ਢਹਿ ਜਾਣ ਕਾਰਨ ਹੁਣ ਤੱਕ ਸੱਤ ਲੋਕਾਂ ਦੀ ਮੌਤ ਹੋ ਗਈ। ਇਸ ਮਾਮਲੇ ਦੇ ਸਬੰਧ ਵਿਚ ਕਾਰਵਾਈ ਕਰਦੇ ਹੋਏ ਮੁੱਖ ਮੰਤਰੀ ਰੇਖਾ ਗੁਪਤਾ ਦੇ ਨਿਰਦੇਸ਼ਾਂ 'ਤੇ ਦਿੱਲੀ ਨਗਰ ਨਿਗਮ ਦੇ ਡਿਪਟੀ ਕਮਿਸ਼ਨਰ ਸਮੇਤ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ। ਹੁਣ ਦਿੱਲੀ ਪੁਲਸ ਨੇ ਇਸ ਇਮਾਰਤ ਦੇ ਮਾਲਕ ਨੂੰ ਵੀ ਰਾਜਸਥਾਨ ਦੇ ਭਿਵਾੜੀ ਤੋਂ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕਰ ਲਈ। ਇਸ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਰੇਖਾ ਗੁਪਤਾ ਘਟਨਾ ਸਥਾਨ 'ਤੇ ਪਹੁੰਚੀ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਸਿਰਫ਼ 1 ਰੁਪਏ ਤੇ 5 ਕੱਪੜਿਆਂ 'ਚ ਹੋਵੇਗਾ ਵਿਆਹ ! ਬਰਾਤ 'ਚ ਜਾਣਗੇ 51 ਬੰਦੇ, ਮਹਾਪੰਚਾਇਤ ਨੇ ਸੁਣਾਇਆ ਫ਼ੈਸਲਾ
ਦੱਸ ਦੇਈਏ ਕਿ ਦਿੱਲੀ ਦੇ ਸੱਤਿਆ ਨਿਕੇਤਨ ਖੇਤਰ ਵਿੱਚ ਇਮਾਰਤ ਐਤਵਾਰ ਦੁਪਹਿਰ 1:30 ਵਜੇ ਦੇ ਕਰੀਬ ਮੁਰੰਮਤ ਦੇ ਕੰਮ ਦੌਰਾਨ ਢਹਿ ਗਈ ਸੀ। ਇਸ ਵਿੱਚ ਮੁੰਡਿਆਂ ਲਈ ਇੱਕ ਪੇਇੰਗ ਗੈਸਟ (ਪੀਜੀ) ਰਿਹਾਇਸ਼ ਸੀ। ਇਸ ਘਟਨਾ ਵਿੱਚ ਹੁਣ ਤੱਕ 12 ਲੋਕਾਂ ਨੂੰ ਮਲਬੇ ਵਿੱਚੋਂ ਬਚਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਸੱਤ ਦੀ ਮੌਤ ਹੋ ਗਈ ਹੈ। ਦਿੱਲੀ ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਮਾਰਤ ਦੇ ਮਾਲਕ ਹਰੀਰਾਮ ਗੁਪਤਾ ਨੂੰ ਰਾਜਸਥਾਨ ਦੇ ਭਿਵਾੜੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਐਮਸੀਡੀ ਦੇ ਡਿਪਟੀ ਕਮਿਸ਼ਨਰ, ਕਾਰਜਕਾਰੀ ਇੰਜੀਨੀਅਰ, ਸੁਪਰਡੈਂਟ ਇੰਜੀਨੀਅਰ, ਸਹਾਇਕ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
